ਕਿਸਾਨ ਜਥੇਬੰਦੀਆਂ ਵੱਲੋਂ ਤਾਲਾਬੰਦੀ ਖ਼ਿਲਾਫ਼ ਮੁਜ਼ਾਹਰੇ

ਕਰੋਨਾ ਬਹਾਨੇ ਬੰਦ ਕੀਤੇ ਕਾਰੋਬਾਰਾਂ ਨਾਲ ਲੋਕਾਂ ਦੀ ਰੋਜ਼ੀ-ਰੋਟੀ ਖੋਹੇ ਜਾਣ  ਦਾ ਦੋਸ਼

ਕਿਸਾਨ ਜਥੇਬੰਦੀਆਂ ਵੱਲੋਂ ਤਾਲਾਬੰਦੀ ਖ਼ਿਲਾਫ਼ ਮੁਜ਼ਾਹਰੇ

ਗੁਰੂਸਰ ਸੁਧਾਰ ਵਿੱਚ ਮੋਟਰਸਾਈਕਲ ਮਾਰਚ ਕਰਦੇ ਹੋਏ ਕਿਸਾਨ ਯੂਨੀਅਨ ਦੇ ਕਾਰਕੁਨ।

ਸੰਤੋਖ ਗਿੱਲ
ਗੁਰੂਸਰ ਸੁਧਾਰ, 8 ਮਈ

ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਨਾਲ ਨਿਪਟਣ ਲਈ ਪੰਜਾਬ ਸਰਕਾਰ ਦੇ ਫ਼ਰਮਾਨ ਅਨੁਸਾਰ ਤਾਲਾਬੰਦੀ ਕਾਰਨ ਦੁਕਾਨਦਾਰਾਂ ਨੂੰ ਆ ਰਹੀਆਂ ਦਿੱਕਤਾਂ ਵਿਰੁੱਧ ਗੁਰੂਸਰ ਸੁਧਾਰ ਬਾਜ਼ਾਰ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੁਕਾਨਦਾਰਾਂ ਦੇ ਹੱਕ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਲੁਧਿਆਣਾ ਬਠਿੰਡਾ ਰਾਜ ਮਾਰਗ ਦੇ ਹਿੱਸੋਵਾਲ ਟੌਲ ਪਲਾਜ਼ਾ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਕਾਰਕੁਨਾਂ ਵੱਲੋਂ ਬੁਢੇਲ, ਘੁਮਾਣ ਚੌਕ, ਸੁਧਾਰ ਬਾਜ਼ਾਰ ਵਿੱਚੋਂ ਹੁੰਦੇ ਹੋਏ ਭਾਰਤੀ ਹਵਾਈ ਸੈਨਾ ਹਲਵਾਰਾ ਦੇ ਮੁੱਖ ਗਾਰਡ ਰੂਮ ਤੱਕ ਮੋਟਰਸਾਈਕਲ ਮਾਰਚ ਕੀਤਾ ਗਿਆ। ਕਿਸਾਨ ਆਗੂਆਂ ਨੇ ਮੋਦੀ ਸਰਕਾਰ, ਕਾਰਪੋਰੇਟ ਘਰਾਣਿਆਂ ਅਤੇ ਪੰਜਾਬ ਸਰਕਾਰ ਵਿਰੁੱਧ ਵੀ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉੱਧਰ ਕਿਲ੍ਹਾ ਰਾਏਪੁਰ ਵਿੱਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਗੁਰਮੀਤ ਕੌਰ, ਮਨਜੀਤ ਕੌਰ ਅਤੇ ਮਹਿੰਦਰ ਕੌਰ ਦੀ ਅਗਵਾਈ ਵਿਚ ਲੜੀਵਾਰ ਧਰਨਾ ਅੱਜ ਵੀ ਜਾਰੀ ਰਿਹਾ। ਕਿਸਾਨ ਆਗੂ ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋ, ਨੌਜਵਾਨ ਆਗੂ ਹਰਨੇਕ ਸਿੰਘ ਗੁੱਜਰਵਾਲ, ਕੁਲਜੀਤ ਕੌਰ ਗਰੇਵਾਲ, ਜਸਪ੍ਰੀਤ ਕੌਰ ਨੇ ਵੀ ਸੰਬੋਧਨ ਕੀਤਾ।

ਜਗਰਾਉਂ (ਜਸਬੀਰ ਸਿੰਘ ਸ਼ੇਤਰਾ): ਕਰੋਨਾ ਮਹਾਮਾਰੀ ਕਰਕੇ ‘ਮਿੰਨੀ ਲੌਕਡਾਊਨ’ ਤਹਿਤ ਸਖ਼ਤ ਪਾਬੰਦੀਆਂ ਦਾ ਸ਼ਹਿਰਾਂ ਦੇ ਦੁਕਾਨਦਾਰ ਪਹਿਲਾਂ ਹੀ ਵਿਰੋਧ ਕਰ ਰਹੇ ਹਨ ਹੁਣ ਇਸੇ ਲੜੀ ’ਚ ਪਿੰਡਾਂ ਅੰਦਰ ਵੀ ਆਵਾਜ਼ ਉੱਠਣ ਲੱਗੀ ਹੈ। ਨੇੜਲੇ ਪਿੰਡ ਮੱਲ੍ਹਾ ਵਿੱਚ ਅੱਜ ਲੋਕਾਂ ਦੀ ਭਰਵੀਂ ਇਕੱਤਰਤਾ ਹੋਈ ਤੇ ਪਾਬੰਦੀਆਂ ਲਾਗੂ ਕਰਨ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਲਕੇ ਜਗਰਾਉਂ ਵਿੱਚ ਬੀਕੇਯੂ ਏਕਤਾ (ਡਕੌਂਦਾ) ਵਲੋਂ ਰੋਸ ਮਾਰਚ ਵਿੱਚ ਸ਼ਮੂਲੀਅਤ ਦਾ ਵੀ ਫੈ਼ਸਲਾ ਲਿਆ ਗਿਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮੁੱਖ ਖ਼ਬਰਾਂ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

ਨਤੀਜਿਆਂ ਦੇ ਵਿਵਾਦ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਢਾਂਚਾ ਕਾਇਮ; ਮਾ...

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਮੈਮੋਰੰਡਮ ਜਾਰੀ ਕਰਦਿਆਂ 30 ਦਿਨਾਂ ਵਿੱਚ ਜਵਾਬ ਮੰਗਿਆ, ਪੈਨਸ਼ਨ ਜਾਂ ਗਰੈ...

ਕਰੋਨਾ ਕਰਕੇ ਐਤਕੀਂ ਸੰਕੇਤਕ ਰਹੇਗੀ ਅਮਰਨਾਥ ਯਾਤਰਾ

ਕਰੋਨਾ ਕਰਕੇ ਐਤਕੀਂ ਸੰਕੇਤਕ ਰਹੇਗੀ ਅਮਰਨਾਥ ਯਾਤਰਾ

ਅਮਰਨਾਥ ਗੁਫ਼ਾ ਦੇ ਵਰਚੁਅਲ ਦਰਸ਼ਨਾਂ ਲਈ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ

ਸ਼ਹਿਰ

View All