ਪੰਜਾਬ ਬੰਦ ਦੌਰਾਨ ਜੱਥੇਬੰਦੀਆਂ ਵੱਲੋਂ ਵੱਖ-ਵੱਖ ਥਾਈਂ ਰੋਸ ਮੁਜ਼ਾਹਰੇ

ਪੰਜਾਬ ਬੰਦ ਦੌਰਾਨ ਜੱਥੇਬੰਦੀਆਂ ਵੱਲੋਂ ਵੱਖ-ਵੱਖ ਥਾਈਂ ਰੋਸ ਮੁਜ਼ਾਹਰੇ

ਲੁਧਿਆਣਾ-ਮਾਲੇਰਕੋਟਲਾ ਸੜਕ ’ਤੇ ਿਪੰਡ ਭੋੋਗੀਵਾਲ ਦੇ ਗੁਰਦੁਆਰੇ ’ਚ ਕਿਸਾਨਾਂ ਲਈ ਲੰਗਰ ਤਿਆਰ ਕਰਦੀਆਂ ਹੋਈਆਂ ਬੀਬੀਆਂ।-ਫੋਟੋ: ਹਿਮਾਂਸ਼ੂ ਮਹਾਜਨ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 25 ਸਤੰਬਰ

ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਵੱਖ-ਵੱਖ ਜਨਤਕ ਜੱਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਰੋਸ ਮੁਜ਼ਾਹਰਾ ਕਰਕੇ ਨਵੇਂ ਖੇਤੀ, ਕਿਰਤ ਅਤੇ ਬਿਜਲੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਅਤੇ ਪ੍ਰਧਾਨ ਮੰਤਰੀ ਦਾ ਪੁਤਲਾ ਵੀ ਫੂਕਿਆ।

ਜੱਥੇਬੰਦੀਆਂ ਦੇ ਆਗੂਆਂ ਨੇ ਰੇਲਵੇ ਸਮੇਤ ਹੋਰ ਸਰਕਾਰੀ ਅਦਾਰਿਆਂ ਦੇ ਨਿੱਜੀਕਰਕਨ, ਨਵੀਂ ਸਿੱਖਿਆ ਨੀਤੀ, ਜਮਹੂਰੀ ਹੱਕਾਂ ਨੂੰ ਦਬਾਉਣ, ਜਮਹੂਰੀ ਹੱਕੀ ਕਾਰਕੁਨਾਂ, ਬੁੱਧੀਜੀਵੀਆਂ ਉੱਤੇ ਜਬਰ ਤੇ ਹਾਕਮਾਂ ਦੀਆਂ ਹੋਰ ਲੋਕ ਦੋਖੀ ਨੀਤੀਆਂ ਖਿਲਾਫ਼ ਵੀ ਸਖ਼ਤ ਰੋਸ ਜ਼ਾਹਰ ਕੀਤਾ। ਇਸ ਮੌਕੇ ਟੈਕਸਟਾਈਲ, ਹੌਜ਼ਰੀ ਕਾਮਗਾਰ ਯੂਨੀਅਨ ਦੇ ਆਗੂ ਰਾਜਵਿੰਦਰ, ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ ਦੇ ਹਰਜਿੰਦਰ ਸਿੰਘ, ਇਨਕਲਾਬੀ ਮਜ਼ਦੂਰ ਕੇਂਦਰ ਦੇ ਸੁਰਿੰਦਰ ਸਿੰਘ, ਨਵਜੋਤ, ਕਸਤੂਰੀ ਲਾਲ, ਪ੍ਰੋ. ਜਗਮੋਹਣ ਸਿੰਘ, ਲਖਵਿੰਦਰ, ਗੱਲਰ ਚੌਹਾਨ, ਦਲਜੀਤ ਸਿੰਘ, ਕੁਲਦੀਪ ਸਿੰਘ ਨੇ ਸੰਬੋਧਨ ਕੀਤਾ। ਇਸ ਮੌਕੇ ਡੀਸੀ ਰਾਹੀਂ ਭਾਰਤ ਸਰਕਾਰ ਨੂੰ ਮੰਗ ਪੱਤਰ ਵੀ ਭੇਜਿਆ ਗਿਆ।

ਰਾਏਕੋਟ (ਰਾਮ ਗੋਪਾਲ ਰਾਏਕੋਟੀ): ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਸੋਧ ਬਿੱਲਾਂ ਦੇ ਵਿਰੋਧ ’ਚ ਉੱਠੇ ਕਿਸਾਨ ਰੋਹ ਦੇ ਚੱਲਦਿਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਰਾਏਕੋਟ ’ਚ ਭਰਵਾਂ ਹੁੰਗਾਰਾਂ ਦੇਖਣ ਨੂੰ ਮਿਲਿਆ। ਕਿਸਾਨ ਜਥੇਬੰਦੀਆਂ ਦੇ ਹੱਕ ’ਚ ਅੱਜ ਪੂਰਾ ਸ਼ਹਿਰ ਮੁਕੰਮਲ ਬੰਦ ਰਿਹਾ। ਖੇਤੀ ਬਿੱਲਾਂ ਦੇ ਵਿਰੋਧ ’ਚ ਕਿਸਾਨ ਜਥੇਬੰਦੀਆਂ ਵਲੋਂ ਸ਼ਹਿਰ ਦੇ ਪ੍ਰਮੁੱਖ ਹਰੀ ਸਿੰਘ ਨਲਵਾ ਚੌਕ ਵਿੱਚ ਲੁਧਿਆਣਾ-ਬਠਿੰਡਾ ਰਾਜਮਾਰਗ ’ਤੇ ਜੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਤੋਂ ਇਲਾਵਾ, ਵਪਾਰੀ, ਦੁਕਾਨਦਾਰ, ਆੜ੍ਹਤੀ, ਮਜ਼ਦੂਰ, ਸਮਾਜਿਕ ਤੇ ਧਾਰਮਿਕ ਜੱਥੇਬੰਦੀਆਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਪਾਸ ਕੀਤੇ ਕਾਲੇ ਕਾਨੂੰਨਾਂ ਨਾਲ ਕਿਸਾਨੀ ਤਬਾਹ ਹੋ ਜਾਵੇਗੀ ਤੇ ਜਦੋਂ ਤੱਕ ਕੋਈ ਹੱਲ ਨਹੀਂ ਨਿਕਲਦਾ ਸੰਘਰਸ਼ ਜਾਰੀ ਰਹੇਗਾ। ਰੋਸ ਮੁਜ਼ਾਹਰੇ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਬਲਾਕ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਕਮਲਜੀਤ ਖੰਨਾ, ਗੁਰਮਿੰਦਰ ਸਿੰਘ ਤੂਰ ਹਾਜ਼ਰ ਸਨ।

ਜਗਰਾਉਂ (ਚਰਨਜੀਤ ਸਿੰਘ ਢਿੱਲੋਂ): ਖੇਤੀ ਆਰਡੀਨੈਂਸਾਂ ਅਤੇ ਬਿਜਲੀ ਐਕਟ 2020 ਦੇ ਵਿਰੋਧ ਵਿਚ ਖੇਤ ਮਜ਼ਦੂਰ, ਕਿਸਾਨ, ਮੁਲਾਜ਼ਮ, ਵਪਾਰੀ, ਆੜ੍ਹਤੀ, ਛੋਟੇ ਵੱਡੇ ਦੁਕਾਨਦਾਰਾਂ ਇਕੱਠੇ ਹੋ ਗੲੇ। ਉਨ੍ਹਾਂ ਆਪਣੇ ਕਾਰੋਬਾਰਾਂ ਦੀ ਪ੍ਰਵਾਹ ਕੀਤੇ ਬਿਨਾਂ ਕਿਸਾਨਾਂ ਦੇ ਹੱਕ ’ਚ ਖੜ੍ਹ ਕੇ ਸਾਬਤ ਕਰ ਦਿੱਤਾ ਕਿ ਅੰਨਦਾਤੇ ਬਿਨਾਂ ਹੋਰ ਧਿਰਾਂ ਅਹਿਮੀਅਤ ਨਹੀਂ ਰੱਖਦੀਆਂ। ਜਗਰਾਉਂ ਨਾਨਕਸਰ ਨੇੜੇ ਲੁਧਿਆਣਾ-ਫਿਰੋਜ਼ਪੁਰ ਮਾਰਗ ਤੇ ਸਰਬਪਾਰਟੀ ਸਾਂਝਾ ਰਸਤਾ ਰੋਕੂ ਧਰਨਾ ਸਫਲ ਰਿਹਾ। ਸਿੱਧਵਾਂ ਬੇਟ-ਜਲੰਧਰ-ਜਗਰਾਉਂ ਮਾਰਗ ’ਤੇ ਵੀ ਵੱਡੀ ਗਿਣਤੀ ’ਚ ਕਿਰਤੀ ਲੋਕ ਕੇਂਦਰ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਦੇ ਰੌਅ ’ਚ ਦੇਖਣ ਨੂੰ ਮਿਲੇ। ਜਗਰਾਉਂ-ਰਾਏਕੋਟ ਮਾਰਗ ’ਤੇ ਨਹਿਰੀ ਪੁੱਲ ਅਖਾੜਾ ਧਰਨੇ ਦਾ ਕੇਂਦਰ ਬਿੰਦੂ ਰਿਹਾ।

ਪੰਜਾਬ ਬੰਦ ਨੂੰ ਆਮ ਲੋਕਾਂ ਵੱਲੋਂ ਸਮਰਥਨ

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਕਿਸਾਨ ਯੂਨੀਅਨਾਂ ਵੱਲੋਂ ਸਾਂਝੇ ਤੌਰ ’ਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਅਤੇ ਖਪਤਕਾਰ ਮਾਰੂ ਬਿੱਲ ਧੱਕੇ ਨਾਲ ਪਾਸ ਕਰਨ ਵਿਰੁੱਧ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਦਿੱਤਾ ਗਿਆ ਜਿਸ ਤਹਿਤ ਵੱਖ ਵੱਖ ਥਾਵਾਂ ’ਤੇ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਅਕਾਲੀ ਵਰਕਰਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਸਮੇਤ ਦੁਕਾਨਦਾਰ ਜਥੇਬੰਦੀਆਂ ਨੇ ਦਿਤੇ ਧਰਨਿਆਂ ਵਿੱਚ ਭਰਪੂਰ ਹਿੱਸਾ ਲਿਆ। ਕਿਸਾਨ ਜਥੇਬੰਦੀਆਂ ਨੇ ਟੋਲ ਪਲਾਜ਼ਾ ਲਾਡੂਵਾਲ ਵਿੱਖੇ ਸੜਕ ਜਾਮ ਕਰਕੇ ਰੋਸ ਮੁਜ਼ਾਹਰਾ ਕੀਤਾ ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਿਲ ਹੋਏ। ਇਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਰੋਨਾ ਮਹਾਂਮਾਰੀ ਦੀ ਆੜ ‘ਚ ਧੱਕੇ ਨਾਲ ਕਿਸਾਨ ਤੇ ਖਪਤਕਾਰ ਮਾਰੂ ਬਿੱਲ ਪਾਸ ਕਰਕੇ ਲੋਕਤੰਤਰ ਦਾ ਕਤਲ ਕੀਤਾ ਹੈ। ਕਿਸਾਨਾਂ ਦੀ ਅਵਾਜ਼ ਬੰਦ ਕਰਨ ਲਈ ਕਿਸਾਨਾਂ ਨੂੰ ਪਾਰਲੀਮੈਂਟ ਸੈਸ਼ਨ ਦੌਰਾਨ ਦਿੱਲੀ ਦੇ ਬਾਰਡਰ ਤੇ ਰੋਕਿਆ ਗਿਆ ਤੇ ਦਿੱਲੀ ਦਾਖਲ ਨਹੀਂ ਹੋਣ ਦਿੱਤਾ ਗਿਆ। ਇਸ ਤਰ੍ਹਾਂ ਆਪਣੇ ਹੱਕਾਂ ਲਈ ਅਵਾਜ਼ ਬੁਲੰਦ ਕਰਨ ਦਾ ਸੰਵਿਧਾਨ ਵਿੱਚ ਮਿਲੇ ਹੱਕਾਂ ’ਤੇ ਵੀ ਮੋਦੀ ਸਰਕਾਰ ਨੇ ਡਾਕਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਲਏ ਫ਼ੈਸਲੇ ਮੁਤਾਬਿਕ 1 ਅਕਤੂਬਰ ਤੋਂ ਪੰਜਾਬ ਵਿੱਚ ਚੱਲ ਰਹੀਆਂ ਰੇਲਾਂ ਅਣਮਿਥੇ ਸਮੇਂ ਲਈ ਬੰਦ ਕੀਤੀਆਂ ਜਾਣਗੀਆਂ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵੀ ਹਾਜ਼ਰ ਹੋਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਦੇਸ਼ ਵਿਆਪੀ ਚੱਕਾ ਜਾਮ 5 ਨੂੰ, 26-27 ਨਵੰਬਰ ਨੂੰ ‘ਦਿੱਲੀ ਚੱਲੋ’ ਪ੍ਰੋਗ...

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਕੇਂਦਰ ਸਰਕਾਰ ਵਲੋਂ 31 ਅਕਤੂਬਰ ਤੱਕ ਜਾਰੀ ਨਿਰਦੇਸ਼ਾਂ ਦੀ ਸਮਾਂ-ਸੀਮਾ ’ਚ...