ਪੱਤਰ ਪ੍ਰੇਰਕ
ਸਮਰਾਲਾ, 6 ਮਈ
ਕਰੋਨਾ ਮਹਾਮਾਰੀ ਦੇ ਚੱਲਦਿਆਂ ਬਿਮਾਰੀ ਦਾ ਸ਼ਿਕਾਰ ਹੋ ਕੇ ਘਰਾਂ ਅੰਦਰ ਏਕਾਂਤਵਾਸ ਹੋਏ ਲੋੜਵੰਦ ਪਰਿਵਾਰਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਮਦਦ ਦਾ ਐਲਾਨ ਕੀਤਾ ਹੈ। ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਢਿੱਲੋਂ ਨੇ ਜਾਰੀ ਕੀਤੇ ਪ੍ਰੈੱਸ ਬਿਆਨ ਵਿੱਚ ਕਿਹਾ ਹੈ ਕਿ ਹਲਕਾ ਸਮਰਾਲਾ ਵਿਚ ਕਰੋਨਾ ਪਾਜ਼ੇਟਿਵ ਹੋਣ ਮਗਰੋਂ ਏਕਾਂਤਵਾਸ ਹੋਏ ਸਾਰੇ ਹੀ ਲੋੜਵੰਦ ਪਰਿਵਾਰਾਂ ਲਈ ਭੋਜਨ ਅਤੇ ਮੈਡੀਕਲ ਪੱਧਰ ਦੀ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਅਜਿਹੇ ਲੋੜਵੰਦ ਪਰਿਵਾਰ ਜਿਨ੍ਹਾਂ ਦੀ ਆਮਦਨੀ ਦਿਹਾੜੀ ’ਤੇ ਹੀ ਨਿਰਭਰ ਹੈ, ਉਨ੍ਹਾਂ ਪਰਿਵਾਰਾਂ ਦੀ ਜ਼ਿੰਦਗੀ ਵਿੱਚ ਕਰੋਨਾ ਕਾਰਨ ਵੱਡੀ ਖੜੋਤ ਆਈ ਹੈ। ਇਸ ਲਈ ਅਕਾਲੀ ਦਲ ਦੀ ਟੀਮ ਨੇ ਯੋਜਨਾ ਬਣਾਈ ਹੈ ਕਿ ਏਕਾਂਤਵਾਸ ਪੀੜਤਾਂ ਨੂੰ ਘਰ ਵਿਚ ਹੀ ਲੰਗਰ ਪਹੁੰਚਦਾ ਕੀਤਾ ਜਾਵੇ।