ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਿਜਲੀ ਮੁਲਾਜ਼ਮਾਂ ਦੇ ਸੰਘਰਸ਼ ਲਈ ਸੂਬਾਈ ਆਗੂ ਲਾਮਬੰਦ

ਪੰਜਾਬ ਸਰਕਾਰ ਵੱਲੋਂ ਬਿਜਲੀ ਨਿਗਮ ਦੀਆਂ ਜ਼ਮੀਨਾਂ ਵੇਚਣ ਦੇ ਵਿਰੋਧ ਅਤੇ ਬਿਜਲੀ ਸੋਧ ਬਿੱਲ 2025 ਦੀ ਵਾਪਸੀ ਨੂੰ ਲੈ ਕੇ ਬਿਜਲੀ ਮੁਲਾਜ਼ਮਾਂ ਦੀਆਂ ਸਾਰੀਆਂ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਸ਼ੁਰੂ ਕੀਤੇ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਬਿਜਲੀ ਮੁਲਾਜ਼ਮਾਂ ਦੇ...
Advertisement

ਪੰਜਾਬ ਸਰਕਾਰ ਵੱਲੋਂ ਬਿਜਲੀ ਨਿਗਮ ਦੀਆਂ ਜ਼ਮੀਨਾਂ ਵੇਚਣ ਦੇ ਵਿਰੋਧ ਅਤੇ ਬਿਜਲੀ ਸੋਧ ਬਿੱਲ 2025 ਦੀ ਵਾਪਸੀ ਨੂੰ ਲੈ ਕੇ ਬਿਜਲੀ ਮੁਲਾਜ਼ਮਾਂ ਦੀਆਂ ਸਾਰੀਆਂ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਸ਼ੁਰੂ ਕੀਤੇ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਬਿਜਲੀ ਮੁਲਾਜ਼ਮਾਂ ਦੇ ਆਗੂਆਂ ਵੱਲੋਂ ਵਿਚਾਰ ਚਰਚਾ ਕੀਤੀ ਗਈ। ਪੀ ਐੱਸ ਈ ਬੀ ਐਂਪਲਾਈਜ਼ ਫੈਡਰੇਸ਼ਨ ਏਟਕ ਦੇ ਆਗੂ ਗੁਰਪ੍ਰੀਤ ਸਿੰਘ ਮਹਿਦੂਦਾਂ ਨੇ ਸੂਬਾਈ ਆਗੂਆਂ ਗੁਰਪ੍ਰੀਤ ਸਿੰਘ ਗੰਡੀਵਿੰਡ ਕਨਵੀਨਰ ਏਕਤਾ ਮੰਚ, ਰਤਨ ਸਿੰਘ ਮਜਾਰੀ ਕਨਵੀਨਰ ਜੁਆਇੰਟ ਫੋਰਮ, ਸੁਰਿੰਦਰ ਪਾਲ ਸਿੰਘ ਲਾਹੌਰੀਆ ਸੂਬਾ ਜਨਰਲ ਸਕੱਤਰ ਪੀ ਐਸ ਈ ਬੀ ਐਂਪਲਾਈਜ਼ ਫੈਡਰੇਸ਼ਨ ਏਟਕ ਨਾਲ ਮੁਲਾਕਾਤ ਕੀਤੀ। ਮੁਲਾਜ਼ਮ ਆਗੂ ਗੁਰਪ੍ਰੀਤ ਸਿੰਘ ਮਹਿਦੂਦਾਂ ਨੇ ਸਪੱਸ਼ਟ ਕੀਤਾ ਕਿ ਬਿਜਲੀ ਮੁਲਾਜ਼ਮ ਨਾ ਤਾਂ ਬਿਜਲੀ ਨਿਗਮ ਦੀਆਂ ਜ਼ਮੀਨਾਂ ਵੇਚਣ ਦੇਣਗੇ ਨਾ ਹੋ ਬਿਜਲੀ ਸੋਧ ਬਿੱਲ 2025 ਨੂੰ ਲਾਗੂ ਕਰਨ ਦੇਣਗੇ। ਉਹ ਕਿਸੇ ਵੀ ਕੀਮਤ ’ਤੇ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਬੀਤੇ ਦਿਨਾਂ ਵਿੱਚ ਬਿਜਲੀ ਨਿਗਮ ਦੀਆਂ ਜ਼ਮੀਨਾਂ ਵੇਚਣ ਦੇ ਵਿਰੋਧ ਅਤੇ ਬਿਜਲੀ ਸੋਧ ਬਿੱਲ 2025 ਦੀ ਵਾਪਸੀ ਲਈ ਜੋ ਧਰਨੇ ਮੁਜ਼ਾਹਰਿਆਂ ਦੇ ਪ੍ਰੋਗਰਾਮ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਮੀਡੀਆ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬਿਜਲੀ ਮੰਤਰੀ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਹੋਣ ਕਾਰਨ ਬਿਜਲੀ ਮੁਲਾਜ਼ਮਾਂ ਦੇ ਸਾਰੇ ਧਰਨੇ ਮੁਜ਼ਾਹਰੇ ਇੱਥੇ ਹੀ ਹੋਣਗੇ, ਜਿਨ੍ਹਾਂ ਨੂੰ ਪਹਿਲਾਂ ਦੀ ਤਰ੍ਹਾਂ ਸਫ਼ਲ ਬਣਾਉਣ ਲਈ ਮੀਡੀਆ ਨਾਲ ਲਗਾਤਾਰ ਰਾਬਤਾ ਰੱਖਿਆ ਜਾਵੇਗਾ। ਸ੍ਰੀ ਮਹਿਦੂਦਾਂ ਨੇ ਦੱਸਿਆ ਕਿ ਕਿਸਾਨ, ਮਜ਼ਦੂਰ ਤੇ ਵਿਦਿਆਰਥੀ ਜਥੇਬੰਦੀਆਂ ਦੀ ਸ਼ਮੂਲੀਅਤ ਤਾਂ ਬਿਜਲੀ ਮੁਲਾਜ਼ਮਾਂ ਦੇ ਸਾਂਝੇ ਸੰਘਰਸ਼ ਵਿੱਚ ਹੋ ਗਈ ਹੈ ਜਿਸ ਨੂੰ ਲੋਕ ਸੰਘਰਸ਼ ਬਣਾਉਣ ਲਈ ਸਥਾਨਕ ਪੱਧਰ ’ਤੇ ਲੋਕਾਂ ਨਾਲ ਵੀ ਰਾਬਤਾ ਕਾਇਮ ਰੱਖਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਹੈ।

Advertisement
Advertisement
Show comments