PSEB Federation ਏਟਕ ਵੱਲੋਂ ਮੁਲਾਜ਼ਮ ਮੰਚ ਦੀ ਹਮਾਇਤ
ਪੀ ਐੱਸ ਈ ਬੀ ਐਂਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਨੇ ਮੁਲਾਜ਼ਮ ਮੰਚ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਮੁੱਖ ਮੰਤਰੀ ਦੇ ਪਿੰਡ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਬਾਸਰਕੇ ਦੀ ਅਗਵਾਈ ਹੇਠ ਹੋਈ...
ਪੀ ਐੱਸ ਈ ਬੀ ਐਂਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਨੇ ਮੁਲਾਜ਼ਮ ਮੰਚ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਮੁੱਖ ਮੰਤਰੀ ਦੇ ਪਿੰਡ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਬਾਸਰਕੇ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਮੁਲਾਜ਼ਮ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ।
ਜਨਰਲ ਸਕੱਤਰ ਹਰਵਿੰਦਰ ਸਿੰਘ ਅਕਾਲਗੜ੍ਹ ਨੇ ਦੱਸਿਆ ਕਿ ਮੀਟਿੰਗ ਵਿੱਚ ਦਸ ਵੱਖ-ਵੱਖ ਏਜੰਡਿਆਂ ਉੱਤੇ ਵਿਚਾਰ-ਚਰਚਾ ਕੀਤੀ ਗਈ। ਸੂਬਾ ਪ੍ਰਧਾਨ ਬਾਸਰਕੇ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਸਮਝੌਤਿਆਂ ਤੋਂ ਲਗਾਤਾਰ ਭੱਜ ਰਹੀ ਹੈ, ਜਿਸ ਕਾਰਨ ਪੰਜਾਬ ਦੇ ਸਮੁੱਚੇ ਮੁਲਾਜ਼ਮ ਵਰਗ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਪੰਜਾਬ ਭਰ ਵਿੱਚ ਲਗਾਤਾਰ ਸੰਘਰਸ਼ ਜਾਰੀ ਹੈ।
ਆਗੂਆਂ ਨੇ ਐਲਾਨ ਕੀਤਾ ਕਿ ਮੁਲਾਜ਼ਮ ਮੰਚ ਵੱਲੋਂ 27 ਅਗਸਤ ਨੂੰ ਉਲੀਕੇ ਗਏ ਤਿੱਖੇ ਪ੍ਰੋਗਰਾਮ ਦਾ ਜਥੇਬੰਦੀ ਵੱਲੋਂ ਪੂਰਾ ਸਮਰਥਨ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਬਿਜਲੀ ਏਕਤਾ ਮੰਚ ਨਾਲ ਕੀਤੇ ਵਾਅਦਿਆਂ ਤੋਂ ਮੁਕਰ ਚੁੱਕੀ ਹੈ। ਇਸ ਵਾਅਦਾਖ਼ਿਲਾਫ਼ੀ ਦੇ ਰੋਸ ਵਜੋਂ ਬਿਜਲੀ ਕਾਮੇ ਸਤੰਬਰ ਮਹੀਨੇ ਵਿੱਚ ਆਰ-ਪਾਰ ਦੀ ਲੜਾਈ ਸ਼ੁਰੂ ਕਰਨਗੇ। ਮੀਟਿੰਗ ਵਿੱਚ ਰਾਕੇਸ਼ ਸਿੰਘ ਸੈਣੀ, ਅਰੁਣ ਕੁਮਾਰ, ਮੋਹਣ ਸਿੰਘ ਗਿੱਲ ਅਤੇ ਗੁਰਪ੍ਰੀਤ ਸਿੰਘ ਮਹਿਦੂਦਾਂ ਸਮੇਤ ਕਈ ਆਗੂ ਹਾਜ਼ਰ ਸਨ।

