ਜਨਤਕ ਜਥੇਬੰਦੀਆਂ ਨੇ ਕੇਂਦਰ ਦਾ ਪੁਤਲਾ ਫੂਕਿਆ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਚਾਰ ਨਵੇਂ ਕਿਰਤ ਕਾਨੂੰਨਾਂ ਨੂੰ ਮਜ਼ਦੂਰ ਵਿਰੋਧੀ ਕਰਾਰ ਦਿੰਦਿਆਂ ਅੱਜ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਸਰਕਾਰ ਦਾ ਪੁਤਲਾ ਫੂਕਿਆ ਗਿਆ। ਸਥਾਨਕ ਗਦਰੀ ਸ਼ਹੀਦ ਬਾਬਾ ਭਾਨ ਸਿੰਘ ਯਾਦਗਾਰ ਵਿੱਚ ਜਥੇਬੰਦੀਆਂ ਮਹਾਂ ਸਭਾ ਲੁਧਿਆਣਾ, ਜਮਹੂਰੀ ਅਧਿਕਾਰ ਸਭਾ ਪੰਜਾਬ,...
Advertisement
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਚਾਰ ਨਵੇਂ ਕਿਰਤ ਕਾਨੂੰਨਾਂ ਨੂੰ ਮਜ਼ਦੂਰ ਵਿਰੋਧੀ ਕਰਾਰ ਦਿੰਦਿਆਂ ਅੱਜ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਸਰਕਾਰ ਦਾ ਪੁਤਲਾ ਫੂਕਿਆ ਗਿਆ। ਸਥਾਨਕ ਗਦਰੀ ਸ਼ਹੀਦ ਬਾਬਾ ਭਾਨ ਸਿੰਘ ਯਾਦਗਾਰ ਵਿੱਚ ਜਥੇਬੰਦੀਆਂ ਮਹਾਂ ਸਭਾ ਲੁਧਿਆਣਾ, ਜਮਹੂਰੀ ਅਧਿਕਾਰ ਸਭਾ ਪੰਜਾਬ, ਗਦਰੀ ਸ਼ਹੀਦ ਬਾਬਾ ਭਾਨ ਸਿੰਘ ਨੌਜਵਾਨ ਸਭਾ ਲੁਧਿਆਣਾ ਦੇ ਕਾਰਕੁਨਾਂ ਨੇ ਕੇਂਦਰ ਸਰਕਾਰ ਦੇ ਮਜ਼ਦੂਰ ਵਿਰੋਧੀ ਰਵੱਈਏ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਸਮੇਂ ਜਥੇਬੰਦੀਆਂ ਦੇ ਕਾਰਕੁਨਾਂ ਵਿੱਚ ਜਸਵੰਤ ਜ਼ੀਰਖ, ਪ੍ਰਿੰਸੀਪਲ ਅਜਮੇਰ ਦਾਖਾ, ਸੁਰਜੀਤ ਸਿੰਘ, ਐਡਵੋਕੇਟ ਹਰਪ੍ਰੀਤ ਜ਼ੀਰਖ, ਰਾਕੇਸ਼ ਆਜ਼ਾਦ, ਅਰੁਣ ਕੁਮਾਰ, ਧੀਰਜ ਸਿੰਘ, ਸੁਬੇਗ ਸਿੰਘ, ਜਗਜੀਤ ਸਿੰਘ, ਮਾਨ ਸਿੰਘ, ਮਹੇਸ਼ ਕੁਮਾਰ, ਰਜੀਵ ਕੁਮਾਰ ਸਮੇਤ ਹੋਰ ਹਾਜ਼ਰ ਸਨ। ਆਗੂਆਂ ਨੇ ਮਜ਼ਦੂਰ ਜਥੇਬੰਦੀਆਂ ਵੱਲੋਂ ਇਨ੍ਹਾਂ ਕਾਨੂੰਨਾਂ ਦਾ ਲਗਾਤਾਰ ਵਿਰੋਧ ਕੀਤੇ ਜਾਣ ਦੇ ਬਾਵਜੂਦ ਵੀ ਇਸ ਮਜ਼ਦੂਰ ਵਿਰੋਧੀ ਫੈਸਲੇ ਨੂੰ ਲਾਗੂ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।
Advertisement
Advertisement
