ਸਰਕਾਰੀ ਸਕੂਲਾਂ ’ਚ ਦਾਖ਼ਲਿਆਂ ਲਈ ਪ੍ਰਚਾਰ ਮੁਹਿੰਮ
ਜ਼ਿਲ੍ਹਾ ਸਿੱਖਿਆ ਵਿਭਾਗ ਨੇ ਨਵੇਂ ਅਕਾਦਮਿਕ ਸੈਸ਼ਨ ਲਈ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਡੀ ਈ ਓ ਸੀਨੀਅਰ ਸੈਕੰਡਰੀ ਡਿੰਪਲ ਮਦਾਨ ਨੇ ਕੀਤੀ। ਉਨ੍ਹਾਂ ਕਿਹਾ ਇਸ ਮੁਹਿੰਮ ਦਾ ਉਦੇਸ਼ ਸਰਕਾਰੀ ਸਕੂਲਾਂ ਵਿਚ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਦਾਖ਼ਲਾ ਦਿਵਾਉਣਾ ਹੈ। ਇਸ ਮੌਕੇ...
ਜ਼ਿਲ੍ਹਾ ਸਿੱਖਿਆ ਵਿਭਾਗ ਨੇ ਨਵੇਂ ਅਕਾਦਮਿਕ ਸੈਸ਼ਨ ਲਈ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਡੀ ਈ ਓ ਸੀਨੀਅਰ ਸੈਕੰਡਰੀ ਡਿੰਪਲ ਮਦਾਨ ਨੇ ਕੀਤੀ। ਉਨ੍ਹਾਂ ਕਿਹਾ ਇਸ ਮੁਹਿੰਮ ਦਾ ਉਦੇਸ਼ ਸਰਕਾਰੀ ਸਕੂਲਾਂ ਵਿਚ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਦਾਖ਼ਲਾ ਦਿਵਾਉਣਾ ਹੈ। ਇਸ ਮੌਕੇ ਡੀ ਈ ਓ ਅਮਨਦੀਪ ਸਿੰਘ ਅਤੇ ਮਨੋਜ ਕੁਮਾਰ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਦਾ ਪ੍ਰਚਾਰ ਕਰ ਰਹੀ ਵੈਨ ਅੱਜ ਇੱਥੋਂ ਦੇ ਨੇੜਲੇ ਪਿੰਡ ਲਲਹੇੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੁੱਜੀ।
ਇਸ ਦੌਰਾਨ ਪ੍ਰਿੰਸੀਪਲ ਨਵਤੇਜ ਸ਼ਰਮਾ, ਪ੍ਰਿੰਸੀਪਲ ਵੰਦਨਾ, ਪ੍ਰਿੰਸੀਪਲ ਬਲਜੀਤ ਸਿੰਘ, ਪ੍ਰਿੰਸੀਪਲ ਵਿਸ਼ਾਲ ਵਸ਼ਿਸ਼ਟ, ਬੀ ਪੀ ਈ ਓ ਇੰਦੂ, ਰਣਜੋਧ ਸਿੰਘ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ 150 ਦੇ ਕਰੀਬ ਪ੍ਰਿੰਸੀਪਲ ਸ਼ਾਮਲ ਹੋਏ। ਇਸ ਮੌਕੇ ਸਕੂਲਾਂ ਵਿੱਚ ਜਾਗਰੂਕਤਾ ਰੈਲੀਆਂ, ਮੀਟਿੰਗਾਂ ਅਤੇ ਘਰ ਘਰ ਸੰਪਰਕ ਕਰ ਕੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀਆਂ ਸੁਵਿਧਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਮੁਫ਼ਤ ਕਿਤਾਬਾਂ, ਵਰਦੀਆਂ, ਮਿਡ-ਡੇਅ ਮੀਲ ਤੇ ਸਮਾਰਟ ਕਲਾਸਰੂਮ ਵਰਗੀਆਂ ਸਹੂਲਤਾਂ ਉਪਲੱਬਧ ਹਨ। ਸਿੱਖਿਆ ਅਧਿਕਾਰੀਆਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਦਾਖ਼ਲਾ ਨੇੜਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ। ਇਹ ਮੁਹਿੰਮ ਅਗਲੇ ਕੁਝ ਹਫਤਿਆਂ ਤੱਕ ਜਾਰੀ ਰਹੇਗੀ।

