ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 15 ਜਨਵਰੀ
ਸੰਯੁਕਤ ਸਮਾਜ ਮੋਰਚਾ ਦੇ ਹਲਕਾ ਸਮਰਾਲਾ ਤੋਂ ਉਮੀਦਵਾਰ ਬਲਵੀਰ ਸਿੰਘ ਰਾਜੇਵਾਲ ਦੇ ਹੱਕ ਵਿੱਚ ਕਿਸਾਨਾਂ ਵੱਲੋਂ ਪਿੰਡ-ਪਿੰਡ ਜਾ ਕੇ ਚੋਣ ਮੁਹਿੰਮ ਵਿੱਢ ਦਿੱਤੀ ਗਈ ਹੈ।
ਜਥੇਦਾਰ ਮਨਮੋਹਨ ਸਿੰਘ ਖੇੜਾ ਨੇ ਦੱਸਿਆ ਪਿੰਡਾਂ ’ਚ ਘਰ-ਘਰ ਜਾ ਕੇ ਲੋਕਾਂ ਨੂੰ ਸੰਯੁਕਤ ਸਮਾਜ ਮੋਰਚੇ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ ਜਾ ਰਿਹਾ ਹੈ, ਉੱਥੇ ਬਲਵੀਰ ਰਾਜੇਵਾਲ ਜੋ ਕਿ ਅੰਤਰਰਾਸ਼ਟਰੀ ਪੱਧਰ ਦੇ ਕਿਸਾਨ ਆਗੂ ਹਨ ਉਨ੍ਹਾਂ ਵੱਲੋਂ ਕਿਸਾਨੀ ਸੰਘਰਸ਼ ’ਚ ਪਾਏ ਯੋਗਦਾਨ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ ਤੇ ਵੱਧ ਤੋਂ ਵੱਧ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਮੌਕੇ ਜਥੇਦਾਰ ਖੇੜਾ ਨੇ ਦੱਸਿਆ ਕਿ ਮੀਟਿੰਗਾਂ ਦੌਰਾਨ ਵੱਖ-ਵੱਖ ਪਿੰਡਾਂ ’ਚੋਂ ਉਨ੍ਹਾਂ ਦੀ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਸੰਯੁਕਤ ਸਮਾਜ ਮੋਰਚਾ ਨਾਲ ਜੁੜ ਕੇ ਹਲਕਾ ਸਮਰਾਲਾ ’ਚ ਰਾਜੇਵਾਲ ਨੂੰ ਜਿਤਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਬਲਵੀਰ ਸਿੰਘ ਰਾਜੇਵਾਲ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਛੋਟੀਆਂ-ਛੋਟੀਆਂ ਮੀਟਿੰਗਾਂ ਕਰ ਲੋਕਾਂ ਨੂੰ ਪਾਰਟੀ ਨਾਲ ਲਾਮਬੰਦ ਕਰਨਗੇ। ਇਸ ਮੌਕੇ ਮਨਰਾਜ ਸਿੰਘ ਲੁਬਾਣਗੜ੍ਹ, ਯੁਗਰਾਜ ਸਿੰਘ ਮੰਡ, ਬਹਾਦਰ ਸਿੰਘ ਜੋਧਵਾਲ, ਪਰਮਜੀਤ ਸਿੰਘ ਚੀਮਾ, ਅਵਤਾਰ ਸਿੰਘ ਸ਼ੇਰੀਆਂ, ਪਰਮਜੀਤ ਸਿੰਘ, ਗੁਰਦੀਪ ਸਿੰਘ ਪੰਚ, ਰਣਧੀਰ ਸਿੰਘ ਸੈਣੀ, ਭੁਪਿੰਦਰ ਸਿੰਘ, ਪ੍ਰਿੰਸ ਹਿਯਾਤਪੁਰ, ਪਰਮਜੀਤ ਸਿੰਘ, ਯਾਦਵਿੰਦਰ ਸਿੰਘ, ਕਿੰਦਰ ਸਿੰਘ, ਦਵਿੰਦਰ ਸਿੰਘ ਪਵਾ ਵੀ ਮੌਜੂਦ ਸਨ।