ਪੰਜਾਬ ਤੇ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਯੂਨੀਅਨ ਵੱਲੋਂ ਸੰਘਰਸ਼ ਜਾਰੀ

ਪੰਜਾਬ ਤੇ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਯੂਨੀਅਨ ਵੱਲੋਂ ਸੰਘਰਸ਼ ਜਾਰੀ

ਪੰਜਾਬ ਅਤੇ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ ਯੂਨੀਅਨ ਵੱਲੋਂ ਭੁੱਖ ਹੜਤਾਲ ’ਤੇ ਬੈਠੇ ਆਗੂ।

ਖੇਤਰੀ ਪ੍ਰਤੀਨਿਧ
ਲੁਧਿਆਣਾ, 28 ਸਤੰਬਰ

ਪੰਜਾਬ ਅਤੇ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਲੁਧਿਆਣਾ ਵੱਲੋਂ ਲਗਾਤਾਰ ਭੁੱਖ ਹੜਤਾਲ ਦੇ 13ਵੇਂ ਦਿਨ ਪੰਜ ਸਾਥੀ ਭੁੱਖ ਹੜਤਾਲ ’ਤੇ ਬੈਠੇ। ਇਨ੍ਹਾਂ ਵਿੱਚ ਮਨਜੀਤ ਸਿੰਘ ਮਨਸੂਰਾਂ, ਰਾਜਿੰਦਰ ਸਿੰਘ ਲਲਤੋਂ, ਸਤੀਸ਼ ਕੁਮਾਰ ਸਚਦੇਵਾ, ਦਰਸ਼ਨ ਸਿੰਘ, ਕੁਲਦੀਪ ਸਿੰਘ ਗੁੱਜਰਵਾਲ, ਪਵਿੱਤਰ ਸਿੰਘ ਸ਼ੋਕਰਾਂ ਆਦਿ ਆਗੂ ਸ਼ਾਮਲ ਸਨ। ਇਹ ਭੁੱਖ ਹੜਤਾਲ ਡਿਪਟੀ ਕਮਿਸ਼ਨਰ ਲੁਧਿਆਣਾ ਕੰਪਲੈਕਸ ਦੇ ਬਾਹਰ ਚਰਨ ਸਿੰਘ ਸਰਾਭਾ, ਗੁਰਮੇਲ ਸਿੰਘ ਮੈਲਡੇ, ਮਨਜੀਤ ਸਿੰਘ ਗਿੱਲ, ਪ੍ਰਵੀਨ ਕੁਮਾਰ, ਨਿਰਭੈ ਸਿੰਘ, ਜੋਰਾ ਸਿੰਘ, ਸੁਰਿੰਦਰ ਪਾਲ ਸਿੰਘ ਬੈਂਸ, ਦੀ ਅਗਵਾਈ ਹੇਠ ਕੀਤੀ ਜਾ ਰਹੀ ਹੈ। ਇਨਾਂ ਆਗੂਆਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਅਹਿਮ ਮੰਗਾਂ ਨੂੰ ਵੀ ਅਣਗੌਲਿਆਂ ਕਰ ਰਹੀ ਹੈ। ਉਨਾਂ ਨੇ ਡੀਏ ਦੀਆਂ ਕਿਸ਼ਤਾਂ, ਡੀਏ ਦਾ ਰਹਿੰਦਾ ਬਕਾਇਆ ਦੇਣ, ਪੇਅ ਕਮਿਸ਼ਨਰ ਦੀ ਰਿਪੋਰਟ ਲਾਗੂ ਕਰਨ, ਸਾਰੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਅੰਤਰਿਮ ਸਹਾਇਤਾ 5 ਫੀਸਦ ਨੂੰ ਪੇਅ ਕਮਿਸ਼ਨ ਦਾ ਹਿੱਸਾ ਬਣਾ ਕਿ ਬੇਸਿਕ ਪੇਅ ਵਿੱਚ ਮਰਜ ਕਰਨ ਦੀ ਮੰਗ ਕੀਤੀ। ਆਗੂਆਂ ਨੇ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ‘ਤੇ ਘੱਟੋ ਘੱਟ ਤਨਖਾਹ 26 ਹਜ਼ਾਰ ਦੇਣ, ਮਿੱਡ ਡੇ ਮੀਲ, ਆਸ਼ਾ ਵਰਕਰ, ਆਂਗਣਵਾੜੀ ਵਰਕਰਾਂ ਨੂੰ ਪੱਕੇ ਕਰਨ, ਕੇਂਦਰ ਸਰਕਾਰ ਵੱਲੋਂ ਕਿਸਾਨ, ਮਜ਼ਦੂਰ ਮਾਰੂ ਬਿੱਲ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਚਰਨਜੀਤ ਸਿੰਘ ਰਾਏਕੋਟ, ਜੋਰਾ ਸਿੰਘ, ਹਰਜਿੰਦਰ ਸਿੰਘ ਸੀਲੋਂ, ਪ੍ਰੀਤਮ ਸਿੰਘ ਖੱਟੜ, ਪਿਆਰਾ ਸਿੰਘ, ਹਰਬੰਸ ਸਿੰਘ, ਗੁਰਦੀਪ ਸਿੰਘ, ਭਰਪੂਰ ਸਿੰਘ, ਸਿਕੰਦਰ ਸਿੰਘ, ਰਣਜੀਤ ਸਿੰਘ, ਮੇਲਾ ਸਿੰਘ, ਬਲਦੇਵ ਸਿੰਘ ਅਤੇ ਕਰਮਜੀਤ ਢਿੱਲੋਂ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All