ਪੰਜਾਬ ਤੇ ਯੂਟੀ ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ ਭੁੱਖ ਹੜਤਾਲ ਜਾਰੀ

ਮੁਲਾਜ਼ਮਾਂ ਨੇ ਪੰਜਾਬ ਸਰਕਾਰ ’ਤੇ ਸੰਘਰਸ਼ਾਂ ਦੇ ਰਾਹ ਤੋਰਨ ਦਾ ਦੋਸ਼ ਲਾਇਆ

ਪੰਜਾਬ ਤੇ ਯੂਟੀ ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ ਭੁੱਖ ਹੜਤਾਲ ਜਾਰੀ

ਡੀਸੀ ਦਫ਼ਤਰ ਦੇ ਬਾਹਰ ਭੁੱਖ ਹੜਤਾਲ ’ਤੇ ਬੈਠੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ।

ਸਤਵਿੰਦਰ ਬਸਰਾ

ਲੁਧਿਆਣਾ, 22 ਸਤੰਬਰ

ਪੰਜਾਬ ਅਤੇ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਦੇ ਸੱਦੇ ’ਤੇ ਭੁੱਖ ਹੜਤਾਲ ਦੀ ਲੜੀ ਵਜੋਂ ਡਿਪਟੀ ਕਮਿਸ਼ਨਰ ਦਫ਼ਤਰ ਲੁਧਿਆਣਾ ਦੇ ਬਾਹਰ ਚੌਥੇ ਦਿਨ ਵੀ ਭੁੱਖ ਹੜਤਾਲ ਜਾਰੀ ਰਹੀ। ਇਸ ਮੌਕੇ ਪੰਜ ਸਾਥੀ ਡਿਪਲੋਮਾ ਇੰਜਨੀਅਰਜ਼ ਐਸੋਸੀਏਸ਼ਨ ਵੱਲੋਂ ਸੁਖਰਾਜ ਸਿੰਘ, ਹਰਮਿੰਦਰ ਸਿੰਘ ਦੀ ਅਗਵਾਈ ਵਿੱਚ ਪ੍ਰੇਮ ਸਿੰਘ, ਰਾਵਿੰਦਰ ਸਿੰਘ ਹਰਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਵਿਸ਼ਾਂਤ ਕੁਮਾਰ ਬੈਠੇ। ਇਸ ਮੌਕੇ ਬੋਲਦਿਆਂ ਅਧਿਆਪਕ ਆਗੂ ਚਰਨ ਸਰਾਭਾ, ਗੁਰਮੇਲ ਮੈਲਡੇ, ਮਨਜੀਤ ਗਿੱਲ, ਨਿਰਭੈ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮਾਂ/ ਪੈਨਸ਼ਨਰਜ਼ਾਂ ਪ੍ਰਤੀ ਮਾਰੂ ਨੀਤੀਆਂ ਨੇ ਇਨ੍ਹਾਂ ਨੂੰ ਸੰਘਰਸ਼ਾਂ ਦੇ ਰਾਹ ਤੋਰਿਆ ਹੈ। ਉਨ੍ਹਾਂ ਕਿਹਾ ਕਿ ਮੰਗ ਪੱਤਰ ਅਨੁਸਾਰ 1955 ਦੀਆਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਅਨੁਸਾਰ ਘੱਟੋ-ਘੱਟ ਸ਼ੁਰੂਆਤ ਤਨਖਾਹ 26000 ਰੁਪਏ ਅਤੇ ਅਖੀਰਲਾ ਸਕੇਲ ਦੇ ਕੇ ਕੀਤੀ ਜਾਵੇ, 5 ਫ਼ੀਸਜ ਅੰਤਰਿਮ ਰੀਲੀਫ ਨੂੰ ਬੇਸਿਕ ਪੇਅ ਦਾ ਹਿੱਸਾ ਮੰਨਿਆ ਜਾਵੇ, ਡੀਏ ਦੀਆਂ ਰਹਿੰਦੀਆਂ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, ਡੀਏ ਦਾ ਪਿਛਲੇ ਸਾਲਾਂ ਦਾ ਰਹਿੰਦਾ ਬਕਾਇਆ ਵੀ ਤੁਰੰਤ ਜਾਰੀ ਕੀਤਾ ਜਾਵੇ, ਠੇਕੇ ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ, ਹਰੇਕ ਮਹਿਕਮੇ ਵਿਚ ਖਾਲੀ ਪੋਸਟਾਂ ਦੀ ਰੈਗੂਲਰ ਭਰਤੀ ਕੀਤੀ ਜਾਵੇ, ਆਸ਼ਾ ਵਰਕਰਜ਼, ਆਂਗਣਵਾੜੀ ਵਰਕਰਾਂ ਆਦਿ ਨੂੰ ਰੈਗੂਲਰ ਮੰਨ ਕੇ ਬਣਦੇ ਸਕੇਲ ਲਾਗੂ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ 1 ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਵੀ ਲਾਗੂ ਕੀਤੀ ਜਾਵੇ। ਸਿਹਤ, ਸਿੱਖਿਆ, ਬਿਜਲੀ ਮਹਿਕਮੇ ਦਾ ਪੂਰਨ ਤੌਰ ’ਤੇ ਸਰਕਾਰੀ ਕਰਨ ਕੀਤਾ ਜਾਵੇ।

ਇਸ ਮੌਕੇ ਧਰਨੇ ਵਿੱਚ ਹਰੀ ਦੇਵ, ਬਲਜਿੰਦਰ ਸਿੰਘ ਗਰੇਵਾਲ, ਮਨਦੀਪ ਸਿੰਘ ਜਸਵੰਤ ਸਿੰਘ, ਇੰਦਰਵੀਰ ਸਿੰਘ ਬਲਦੇਵ ਸਿੰਘ, ਜੋਰਾ ਸਿੰਘ, ਅਮਰਜੀਤ ਸਿੰਘ, ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਪ੍ਰੋ. ਜਗਮੋਹਨ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਮੌਜੂਦਾ ਹਾਲਾਤਾਂ ਉ ਤੇ ਚਾਨਣਾ ਪਾਇਆ ਅਤੇ ਧਰਨੇ ਦੀ ਪੁਰਜ਼ੋਰ ਹਮਾਇਤ ਕੀਤੀ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All