DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab assembly elections: ਟਿਕਟਾਂ ਦਾ ਐਲਾਨ ਹੁੰਦੇ ਹੀ ਮਿਸ਼ਨ 2027 ’ਚ ਜੁਟੇ ਵਿਧਾਇਕ

ਚੋਣ ਮੁਹਿੰਮ ਭਖਾਈ; ਹਰ ਵਾਰਡ ਵਿੱਚ ਚੋਣ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

  • fb
  • twitter
  • whatsapp
  • whatsapp
featured-img featured-img
ਵਿਧਾਇਕ ਮਦਨ ਲਾਲ ਬੱਗਾ ਚੋਣ ਪ੍ਰਚਾਰ ਕਰਦੇ ਹੋਏ।
Advertisement

ਵਿਧਾਨਸਭਾ ਚੋਣਾਂ ਦੇ ਲਈ ਟਿਕਟਾਂ ਦਾ ਐਲਾਨ ਹੁੰਦੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਲੁਧਿਆਣਾ ਵਿੱਚ ‘ਮਿਸ਼ਨ 2027’ ਦੇ ਲਈ ਮੈਦਾਨ ਵਿੱਚ ਆ ਗਏ ਹਨ। ਸਾਰੀਆਂ ਪਾਰਟੀਆਂ ਦੇ ਆਗੂਆਂ ਤੋਂ ਪਹਿਲਾਂ ਮੋਰਚਾ ਮਾਰਦੇ ਹੋਏ ‘ਆਪ’ ਦੇ ਵਿਧਾਇਕਾਂ ਨੇ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਸੋਮਵਾਰ ਤੋਂ ਸ਼ਹਿਰ ਦੇ ਚਾਰ ਵਿਧਾਇਕਾਂ ਨੇ ਆਪਣਾ ਚੋਣ ਮੁਹਿੰਮ ਨੂੰ ਮਘਾ ਦਿੱਤੀ ਹੈ। ਵਿਧਾਇਕ ਆਪਣੇ ਆਪਣੇ ਸਮਰਥਕਾਂ ਦੇ ਨਾਲ ਚੋਣ ਪ੍ਰਚਾਰ ਕਰਨ ਵਿੱਚ ਲੱਗ ਗਏ ਹਨ। ਕੋਈ ਵਾਰਡਾਂ ਵਿੱਚ ਜਾ ਕੇ ਚੋਣ ਮੀਟਿੰਗਾਂ ਕਰ ਰਿਹਾ ਹੈ ਤੇ ਕੋਈ ਛੋਟੀਆਂ ਧੰਨਵਾਦ ਰੈਲੀਆਂ ਕੱਢ ਰਿਹਾ ਹੈ। ਸ਼ਹਿਰ ਦੇ ਜ਼ਿਆਦਾਤਰ ਇਲਾਕੇ ਸਿਆਸੀ ਬੋਰਡਾਂ ਦੇ ਨਾਲ ਭਰ ਚੁੱਕੇ ਹਨ।

ਵਿਧਾਨ ਸਭਾ ਹਲਕਾ ਕੇਂਦਰੀ ਤੋਂ ‘ਆਪ’ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੇ ਟਿਕਟ ਦੇ ਐਲਾਨ ਹੋਣ ਤੋਂ ਬਾਅਦ ਵਿਧਾਇਕ ਪੱਪੀ ਲਗਾਤਾਰ ਚੋਣ ਪ੍ਰਚਾਰ ਵਿੱਚ ਜੁਟ ਗਏ ਹਨ। ਸੋਮਵਾਰ ਨੂੰ ਉਨ੍ਹਾਂ ਨੇ ਆਪਣੇ ਹਲਕੇ ਦੇ ਕਈ ਵਾਰਡਾਂ ਦਾ ਦੌਰਾ ਕੀਤਾ। ਇੱਥੇ ਉਨ੍ਹਾਂ ਨੇ ਪਹਿਲਾਂ ਆਪਣੇ ਖਾਮਸ ਖਾਸ ਕੌਂਸਲਰਾਂ ਦੇ ਰਾਹੀਂ ਛੋਟੀਆਂ ਮੀਟਿੰਗਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਨ੍ਹਾਂ ਵਿੱਚ ਉਹ ਆਪਣੇ ਹਲਕੇ ਵਿੱਚ ਹੋਏ ਵਿਕਾਸ ਕਾਰਜਾਂ ਨੂੰ ਗਿਣਵਾ ਰਹੇ ਹਨ। ਹਲਕਾ ਉੱਤਰੀ ਤੋ ਵਿਧਾਇਕ ਮਦਨ ਲਾਲ ਬੱਗਾ ਨੇ ਵੀ ਅੱਜ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ। ਹਾਲੇ ਜ਼ਿਆਦਾਤਰ ਪਾਰਟੀਆਂ ਦੇ ਉਮੀਦਵਾਰਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਨੂੰ ਟਿਕਟ ਮਿਲਣੀ ਹੈ ਜਾਂ ਨਹੀਂ, ਪਰ ‘ਆਪ’ ਦੇ ਵਿਧਾਇਕਾਂ ਨੇ ਮੋਰਚਾ ਮਾਰਦੇ ਹੋਏ ਚੋਣ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਹੈ। ਵਿਧਾਇਕ ਮਦਨ ਲਾਲ ਬੱਗਾ ਨੇ ਵੀ ਅੱਜ ਕਈ ਵਾਰਡਾਂ ਵਿੱਚ ਜਾ ਕੇ ਆਪਣਾ ਚੋਣ ਪ੍ਰਚਾਰ ਸ਼ੁਰੂ ਕੀਤਾ। ਇੱਥੇ ਉਨ੍ਹਾਂ ਦਾ ਵੱਖ ਵੱਖ ਥਾਵਾਂ ’ਤੇ ਸਵਾਗਤ ਕੀਤਾ ਗਿਆ। ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਸਮਰਥਕਾਂ ਨੇ ਅੱਜ ਮੋਟਰਸਾਈਕਲ ਰੈਲੀ ਕੱਢ ਕੇ ਪਾਰਟੀ ਆਲਾਕਮਾਂਡ ਦਾ ਧੰਨਵਾਦ ਕੀਤਾ। ਉਸ ਤੋਂ ਬਾਅਦ ਵਿਧਾਇਕ ਸਿੱਧੂ ਨੇ ਅੱਜ ਤੋਂ ਹੀ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੀ ਆਪਣਾ ਚੋਣ ਪ੍ਰਚਾਰ ਸ਼ੁਰੂ ਕੀਤਾ। ਉਨ੍ਹਾਂ ਨੇ ਵੀ ਵੱਖ ਵੱਖ ਵਾਰਡਾਂ ਵਿੱਚ ਜਾ ਕੇ ਲੋਕਾਂ ਦੇ ਨਾਲ ਮੀਟਿੰਗਾਂ ਕੀਤੀਆਂ ਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਕੀਤੇ ਹੋਏ ਕੰਮ ਗਿਣਵਾਏ।

Advertisement

Advertisement
Advertisement
×