DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Congress: ਪਰਗਟ ਸਿੰਘ ਦੀ ਪ੍ਰਧਾਨ ਵਜੋਂ ਨਿਯੁਕਤੀ ’ਤੇ ਲੱਡੂ ਵੰਡੇ

ਜਸ਼ਨ ਮਨਾੳੁਣ ਮੌਕੇ ਕਾਂਗਰਸ ’ਚ ਧਡ਼ੇਬੰਦੀ ਨਜ਼ਰ ਆੲੀ

  • fb
  • twitter
  • whatsapp
  • whatsapp
featured-img featured-img
ਪਰਗਟ ਸਿੰਘ ਦੀ ਨਿਯੁਕਤੀ ’ਤੇ ਜਸ਼ਨ ਮਨਾਉਂਦੇ ਹੋਏ ਕਾਂਗਰਸੀ।
Advertisement

ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਨੂੰ ਪੰਜਾਬ ਕਾਂਗਰਸ ਦਾ ‘ਕਪਤਾਨ’ ਬਣਾਏ ਜਾਣ ਦੀ ਖੁਸ਼ੀ ਵਿੱਚ ਅੱਜ ਇਥੇ ਕਾਂਗਰਸੀਆਂ ਨੇ ਲੱਡੂ ਵੰਡ ਕੇ ਜਸ਼ਨ ਮਨਾਇਆ। ਸਥਾਨਕ ਝਾਂਸੀ ਰਾਣੀ ਚੌਕ ਵਿੱਚ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਇਸ ਨਿਯੁਕਤੀ ਲਈ ਜਿੱਥੇ ਹਾਈ ਕਮਾਂਡ ਦਾ ਧੰਨਵਾਦ ਕੀਤਾ, ਉਥੇ ਹੀ ਪਰਗਟ ਸਿੰਘ ਨੂੰ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ। ਇਸ ਮੌਕੇ ਸੁਖਵਿੰਦਰ ਸਿੰਘ ਸਿੱਧੂ, ਸਾਬਕਾ ਪ੍ਰਧਾਨ ਜਤਿੰਦਰਪਾਲ ਰਾਣਾ, ਜਗਜੀਤ ਸਿੰਘ ਕਾਉਂਕੇ, ਹਰਮਨ ਗਾਲਿਬ, ਕੌਂਸਲਰ ਵਰਿੰਦਰ ਸਿੰਘ ਕਲੇਰ, ਰਵਿੰਦਰ ਸਭਰਵਾਲ, ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਮਨੀ ਗਰਗ, ਸੰਜੀਵ ਚੌਧਰੀ, ਜਗਦੀਪ ਸਿੰਘ ਸੇਖੋਂ, ਬਲਾਕ ਸਮਿਤੀ ਮੈਂਬਰ ਗੁਰਜੀਤ ਸਿੰਘ ਗੀਟਾ ਰਸੂਲਪੁਰ, ਰਾਮ ਕੁਮਾਰ ਗੁੱਜਰ, ਜੁਆਏ ਮਲਹੋਤਰਾ, ਜਸ ਕਲੇਰ, ਰਾਹੁਲ ਮਲਹੋਤਰਾ ਨੇ ਕਿਹਾ ਕਿ ਪਰਗਟ ਸਿੰਘ ਬਹੁਤ ਹੀ ਸੁਲਝੇ ਹੋਏ ਤੇ ਦੂਰ-ਅੰਦੇਸ਼ੀ ਸਿਆਸਤਦਾਨ ਹਨ। ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਇਕਜੁੱਟ ਹੋ ਕੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਨਿੱਤਰੇਗੀ ਅਤੇ ਜਿੱਤ ਹਾਸਲ ਕਰੇਗੀ। ਕਾਂਗਰਸੀ ਆਗੂਆਂ ਨੇ ਕਿਹਾ ਕਿ ਹਾਈ ਕਮਾਂਡ ਨੇ ਇਹ ਫ਼ੈਸਲਾ ਜਲਦ ਕਰਨਾ ਚਾਹੀਦਾ ਸੀ ਪਰ ਫੇਰ ਵੀ ਦੇਰ ਆਏ ਦਰੁਸਤ ਆਏ ਵਾਲੀ ਗੱਲ ਹੋਣੀ ਪਾਰਟੀ ਲਈ ਸ਼ੁਭ ਸੰਕੇਤ ਹੈ। ਇਨ੍ਹਾਂ ਕਾਂਗਸੀਆਂ ਨੇ ਕਾਂਗਰਸ ਦੇ ਇਕਜੁੱਟ ਹੋਣ ਦੀ ਗੱਲ ਤਾਂ ਕੀਤੀ ਅਤੇ ਇਸੇ ਹਫ਼ਤੇ ਸਹਿ-ਇੰਚਾਰਜ ਰਵਿੰਦਰ ਡਾਲਵੀ ਵੀ ਜਗਰਾਉਂ ਵਿੱਚ ਕਾਂਗਰਸੀ ਨੂੰ ਇਕਜੁੱਟਤਾ ਦਾ ਪਾਠ ਪੜ੍ਹਾ ਕੇ ਗਏ ਸਨ ਪਰ ਇਸ ਦੇ ਬਾਵਜੂਦ ਅੱਜ ਧੜੇਬੰਦੀ ਸਾਫ਼ ਨਜ਼ਰ ਆਈ। ਇਸ ਮੌਕੇ ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਲਾ, ਬਲਾਕ ਕਾਂਗਰਸ ਸ਼ਹਿਰੀ ਪ੍ਰਧਾਨ ਹਰਪ੍ਰੀਤ ਸਿੰਘ ਧਾਲੀਵਾਲ, ਦਿਹਾਤੀ ਪ੍ਰਧਾਨ ਨਵਦੀਪ ਗਰੇਵਾਲ ਸਣੇ ਕਈ ਹੋਰ ਅਹੁਦੇਦਾਰ ਗੈਰਹਾਜ਼ਰ ਰਹੇ। ਇਸ ਮੌਕੇ ਸੁਖਦੇਵ ਸਿੰਘ ਤੂਰ, ਪਵਨ ਕੱਕੜ, ਸਰਪੰਚ ਜਸਵੀਰ ਸਿੰਘ ਹਾਜ਼ਰ ਸਨ।

Advertisement
Advertisement
×