DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab Congress: ਸੱਤਾ ’ਚ ਆ ਕੇ ਨਾਜਾਇਜ਼ ਕਬਜ਼ੇ ਰੋਕਾਂਗੇ: ਬੈਂਸ

ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਅੰਦਰ ਸੱਤਾ ਵਿੱਚ ਆ ਕੇ ਸਭ ਤੋਂ ਪਹਿਲਾਂ ਲੋਕਾਂ ਦੀਆਂ ਜਾਇਦਾਦਾਂ ’ਤੇ ਕਬਜ਼ੇ ਕਰਨ ਵਾਲਿਆਂ ਨੂੰ ਰੋਕੇਗੀ। ਉਹ ਅੱਜ ਹਲਕਾ ਦੱਖਣੀ ਦੇ ਵਾਰਡ...

  • fb
  • twitter
  • whatsapp
  • whatsapp
featured-img featured-img
ਜਗਜੀਤ ਸਿੰਘ ਨੀਟਾ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ। -ਫੋਟੋ: ਇੰਦਰਜੀਤ ਵਰਮਾ
Advertisement

ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਅੰਦਰ ਸੱਤਾ ਵਿੱਚ ਆ ਕੇ ਸਭ ਤੋਂ ਪਹਿਲਾਂ ਲੋਕਾਂ ਦੀਆਂ ਜਾਇਦਾਦਾਂ ’ਤੇ ਕਬਜ਼ੇ ਕਰਨ ਵਾਲਿਆਂ ਨੂੰ ਰੋਕੇਗੀ। ਉਹ ਅੱਜ ਹਲਕਾ ਦੱਖਣੀ ਦੇ ਵਾਰਡ ਨੰਬਰ 43 ਤੋਂ ਜਗਜੀਤ ਸਿੰਘ ਨੀਟਾ ਨੂੰ ਪ੍ਰਧਾਨ ਦਾ ਨਿਯੁਕਤੀ ਪੱਤਰ ਸੌਂਪਣ ਸਮੇਂ ਸੰਬੋਧਨ ਕਰ ਰਹੇ ਸਨ। ਇਸ ਮੌਕੇ ਹਲਕਾ ਦੱਖਣੀ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਨੇ ਸ੍ਰੀ ਨੀਟਾ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਉਨ੍ਹਾਂ ਦਾ ਸਨਮਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਕੁੱਝ ਲੋਕ ਸੱਤਾ ਦੇ ਨਸ਼ੇ ਵਿੱਚ ਅੰਨ੍ਹੇ ਹੋ ਕੇ ਆਮ ਜਨਤਾ ਨੂੰ ਪ੍ਰੇਸ਼ਾਨ ਕਰ ਰਹੇ ਹਨ। ਸੱਤਾ ਵਿੱਚ ਆਉਂਦੇ ਸਾਰ ਹੀ ਅਜਿਹੇ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਹਲਕਾ ਦੱਖਣੀ ਦੇ ਲੋਕਾਂ ਨੇ ਹਮੇਸ਼ਾ ਸੱਚ ਅਤੇ ਇਮਾਨਦਾਰੀ ਦਾ ਸਾਥ ਦਿੱਤਾ ਹੈ। ਇਸ ਮੌਕੇ ਸਾਬਕਾ ਕੌਂਸਲਰ ਅਰਜਨ ਸਿੰਘ ਚੀਮਾ, ਬਲਾਕ ਪ੍ਰਧਾਨ ਬਲਜੀਤ ਸਿੰਘ ਗਿਆਸਪੁਰਾ, ਬਲਦੇਵ ਸਿੰਘ ਪ੍ਰਧਾਨ ਆਦਿ ਹਾਜ਼ਰ ਸਨ।

Advertisement

Advertisement
Advertisement
×