ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਦੇ ਕਿਸਾਨਾਂ ਦੇ ਰੋਹ ਅੱਗੇ ਝੁਕੀ ਪੰਜਾਬ ਸਰਕਾਰ: ਲੱਖੋਵਾਲ

ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਵਾਪਸ ਲੈਣਾ ਕਿਸਾਨਾਂ ਦੀ ਵੱਡੀ ਜਿੱਤ ਕਰਾਰ
Advertisement

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਤੇ ਜਬਰੀ ਥੋਪੀ ਲੈਂਡ ਪੂਲਿੰਗ ਨੀਤੀ ਕਿਸਾਨਾਂ ਦੇ ਭਾਰੀ ਦਬਾਅ ਹੇਠ ਰੱਦ ਕਰਨੀ ਪਈ ਹੈ ਅਤੇ ਇਹ ਪੰਜਾਬ ਦੇ ਕਿਸਾਨਾਂ ਅਤੇ ਲੋਕਾਂ ਦੀ ਵੱਡੀ ਜਿੱਤ ਹੈ ਕਿਉਂਕਿ ਇਸ ਨੀਤੀ ਨਾਲ ਪੰਜਾਬ ਦੇ ਕਿਸਾਨਾਂ ਦਾ ਉਜਾੜਾ ਤੈਅ ਸੀ।

ਅੱਜ ਇੱਥੇ ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਰਥਿਕਤਾ ਦੇ ਨਾਲ ਨਾਲ ਪਿੰਡਾਂ ਦਾ ਸਭਿਆਚਾਰ ਅਤੇ ਬੋਲੀ ਸਭ ਕੁਝ ਖਤਰੇ ਵਿੱਚ ਆ ਗਿਆ ਸੀ। ਪੰਜਾਬ ਦਾ ਹਰ ਵਰਗ ਵਪਾਰੀ, ਦੁਕਾਨਦਾਰ ਅਤੇ ਮਜ਼ਦੂਰ ਵਰਗ ਨੇ ਇੱਕ ਜੁੜਤਾ ਦਿਖਾਉਂਦੇ ਹੋਏ ਪੰਜਾਬ ਦੇ ਕਿਸਾਨਾਂ ਨਾਲ ਇੱਕ ਸੁਰ ਹੋ ਕੇ ਸਰਕਾਰ ਨੂੰ ਨੀਤੀ ਰੱਦ ਕਰਾਉਣ ਲਈ ਭਾਜੜਾਂ ਪਾਈਆਂ ਹੋਈਆਂ ਸਨ। ਉਨ੍ਹਾਂ ਕਿਹਾ ਕਿ ਇਹ ਖ਼ਿਲਾਫ਼ ਪਿੰਡਾਂ ਦੀਆਂ ਪੰਚਾਇਤਾਂ ਅਤੇ ਗ੍ਰਾਮ ਸਭਾਵਾਂ ਨੇ ਮਤੇ ਪਾ ਕੇ ਇਸ ਨੂੰ ਰੱਦ ਹੀ ਨਹੀਂ ਕੀਤਾ ਸਗੋਂ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਪਿੰਡਾਂ ਵਿੱਚੋਂ ਸਮੂਹਿਕ ਬਾਈਕਾਟ ਵੀ ਕੀਤਾ ਗਿਆ ਸੀ।

Advertisement

ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਿਸ ਤਰ੍ਹਾਂ ਇਹ ਨੀਤੀ ਕੈਬਨਿਟ ਵਿੱਚ ਲਿਆ ਕੇ ਲਾਗੂ ਕੀਤੀ ਗਈ ਸੀ, ਉਸੇ ਤਰ੍ਹਾਂ ਕੈਬਨਿਟ ਦੀ ਮੀਟਿੰਗ ਵਿੱਚ ਇਸ ਨੂੰ ਰੱਦ ਕੀਤਾ ਜਾਵੇ ਤੇ ਅੱਗੇ ਤੋਂ ਕੋਈ ਵੀ ਨੀਤੀ ਜੇ ਬਣਾਉਣੀ ਹੈ ਤਾਂ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ, ਕਿਸਾਨ ਜਥੇਬੰਦੀਆਂ‌ ਅਤੇ ਵਪਾਰਕ ਜਥੇਬੰਦੀਆਂ ਨਾਲ ਵਿਚਾਰ ਵਟਾਂਦਰਾ ਕਰਕੇ ਲੋਕਾਂ ਤੋਂ ਸੁਝਾਅ ਲੈਣੇ ਚਾਹੀਦੇ ਹਨ ਅਤੇ ਲੋਕਾਂ ਨੂੰ ਇਸ ਨੀਤੀ ਵਿੱਚ ਭਾਈਵਾਲ ਬਣਾਉਣਾ ਚਾਹੀਦਾ ਹੈ।

ਬਾਕੀ ਹੱਕੀ ਮੰਗਾਂ ਲਈ ਸੰਘਰਸ਼ ਜਾਰੀ ਰਹੇਗਾ: ਦਸਮੇਸ਼ ਯੂਨੀਅਨ

 

ਲੁਧਿਆਣਾ(ਨਿੱਜੀ ਪੱਤਰ ਪ੍ਰੇਰਕ): ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਤੇ ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ ਨੇ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਦੀ ਵਾਪਸੀ ਨੂੰ ਪੰਜਾਬ ਦੀ ਕਿਸਾਨ ਮਜ਼ਦੂਰ ਲਹਿਰ ਦੀ ਸਾਂਝੀ ਤੇ ਫ਼ੈਸਲਾਕੁਨ ਜਿੱਤ ਕਰਾਰ ਦਿੰਦਿਆਂ ਸਮੂਹ ਸੰਘਰਸ਼ਸ਼ੀਲ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਨੂੰ ਤਹਿਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਸ਼ੰਭੂ ਤੇ ਖਨੌਰੀ ਮੋਰਚਿਆਂ ਤੋਂ ਲੁੱਟੇ ਤਿੰਨ ਕਰੋੜ 77 ਲੱਖ ਰੁਪਏ ਦੇ ਸਾਜੋ ਸਮਾਨ ਦੀ ਪੂਰਤੀ, ਪੰਜਾਬ 'ਚ ਪੁਲੀਸ ਰਾਜ ਨੂੰ ਠੱਲ੍ਹ ਪਾਉਣ, ਐਮਐਸਪੀ ਗਰੰਟੀ ਕਾਨੂੰਨ, ਮੁਕੰਮਲ ਕਰਜ਼ਾ ਮੁਕਤੀ ਸਮੇਤ ਸਮੂਹ ਹੱਕੀ ਮੰਗਾਂ ਵਾਸਤੇ ਤਿੰਨਾਂ ਕਿਸਾਨ ਮੋਰਚਿਆਂ ਨੂੰ ਇੱਕੋ ਇੱਕ ਸਾਂਝਾ ਮੋਰਚਾ ਬਣਾ ਕੇ ਵਿਸ਼ਾਲ ਤੋਂ ਵਿਸ਼ਾਲ ਸਾਂਝਾ ਲਾਮਿਸਾਲ ਹੱਕੀ ਘੋਲ ਉਸਾਰਨ ਦੀ ਜ਼ੋਰਦਾਰ ਅਪੀਲ ਕੀਤੀ ਹੈ।

Advertisement