DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Government ਕਿਸਾਨਾਂ ਦੀਆਂ ਮੰਨੀਆਂ ਮੰਗਾਂ ਤੁਰੰਤ ਲਾਗੂ ਕਰੇ: Lakhowal

ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਅੱਜ ਮੁੱਖ ਦਫ਼ਤਰ ਵਿੱਚ ਹੋਈ, ਜਿਸ ਦੀ ਪ੍ਰਧਾਨਗੀ ਯੂਨੀਅਨ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕੀਤੀ। ਇਸ ਦੌਰਾਨ ਕਿਸਾਨੀ ਮੁੱਦਿਆਂ ਉੱਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ...

  • fb
  • twitter
  • whatsapp
  • whatsapp
featured-img featured-img
ਮੀਟਿੰਗ ਕਰਦੇ ਹੋਏ ਹਰਿੰਦਰ ਸਿੰਘ ਲੱਖੋਵਾਲ ਅਤੇ ਹੋਰ ਆਗੂ। -ਫੋਟੋ: ਇੰਦਰਜੀਤ ਵਰਮਾ
Advertisement

ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਅੱਜ ਮੁੱਖ ਦਫ਼ਤਰ ਵਿੱਚ ਹੋਈ, ਜਿਸ ਦੀ ਪ੍ਰਧਾਨਗੀ ਯੂਨੀਅਨ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕੀਤੀ। ਇਸ ਦੌਰਾਨ ਕਿਸਾਨੀ ਮੁੱਦਿਆਂ ਉੱਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਗਈ।

ਮੀਟਿੰਗ ਦੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਅਤੇ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਚੰਡੀਗੜ੍ਹ ਕਿਸਾਨ ਮੋਰਚੇ ਦੌਰਾਨ ਸਰਕਾਰ ਨੇ ਇੱਕ ਮਹੀਨੇ ਦਾ ਸਮਾਂ ਮੰਗ ਕੇ ਕਈ ਮੰਗਾਂ ਮੰਨੀਆਂ ਸਨ। ਇਸ ਮਗਰੋਂ ਕਿਸਾਨਾਂ ਨੇ ਧਰਨਾ ਚੁੱਕ ਲਿਆ ਸੀ ਪਰ ਅਜੇ ਤੱਕ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲਾਗੂ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ ਤੁਰੰਤ ਮਤਾ ਲਿਆਂਦਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਫ਼ੌਰੀ ਅਮਲ ਨਾ ਕੀਤਾ, ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

Advertisement

ਇਸੇ ਦੌਰਾਨ ਪਰਮਿੰਦਰ ਸਿੰਘ ਪਾਲਮਾਜ਼ਰਾ, ਪਰਸ਼ੋਤਮ ਸਿੰਘ ਗਿੱਲ ਅਤੇ ਨਿਰਮਲ ਸਿੰਘ ਝੰਡੂਕੇ ਨੇ ਕੇਂਦਰ ਸਰਕਾਰ ਵੱਲੋਂ ਕਣਕ ਦੇ ਭਾਅ ਵਿੱਚ ਕੀਤੇ 25 ਪੈਸੇ ਪ੍ਰਤੀ ਕਿਲੋ ਦੇ ਵਾਧੇ ਨੂੰ ਕਿਸਾਨਾਂ ਨਾਲ ਧੋਖਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਡੀਜ਼ਲ, ਖਾਦਾਂ ਅਤੇ ਮਸ਼ੀਨਰੀ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ, ਪਰ ਫ਼ਸਲ ਦਾ ਭਾਅ ਲਾਗਤ ਅਨੁਸਾਰ ਨਹੀਂ ਵਧਾਇਆ ਜਾ ਰਿਹਾ। ਉਨ੍ਹਾਂ ਸਾਰੀਆਂ ਫ਼ਸਲਾਂ ਦਾ ਭਾਅ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ ਤੈਅ ਕਰਨ ਦੀ ਮੰਗ ਕੀਤੀ।

Advertisement

ਇਸ ਦੇ ਨਾਲ ਹੀ ਹਰਮਿੰਦਰ ਸਿੰਘ ਖਹਿਰਾ, ਬਲਦੇਵ ਸਿੰਘ ਪੂਨੀਆਂ ਅਤੇ ਹਰਦਿਆਲ ਸਿੰਘ ਨੇ ਸਹਿਕਾਰੀ ਸਭਾਵਾਂ ਵਿੱਚ ਕਿਸਾਨਾਂ ਦੇ ਹੱਦ ਕਰਜ਼ੇ ਨਵੇਂ ਸਿਰੇ ਤੋਂ ਬਣਾਉਣ ਦੇ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ। ਚਰਨਜੀਤ ਸਿੰਘ ਮੁੰਡੀਆਂ, ਸੂਰਤ ਸਿੰਘ ਕਾਦਰਵਾਲਾ ਅਤੇ ਜਸਵੰਤ ਸਿੰਘ ਬੀਜਾ ਨੇ ਗਿੱਦੜਪਿੰਡੀ ਐਡਵਾਂਸ ਧੁੱਸੀ ਬੰਨ੍ਹ ਕੋਲ ਪਾਣੀ ਦੀ ਲੱਗੀ ਢਾਅ ਉੱਤੇ ਚਿੰਤਾ ਪ੍ਰਗਟਾਈ। ਉਨ੍ਹਾਂ ਬੰਨ੍ਹ ਦੀ ਪੱਕੀ ਮੁਰੰਮਤ ਅਤੇ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਮੀਟਿੰਗ ਵਿੱਚ ਮਨਜੀਤ ਸਿੰਘ ਢੀਂਡਸਾ, ਜੋਗਿੰਦਰ ਸਿੰਘ ਢਿੱਲੋਂ, ਚਰਨਜੀਤ ਸਿੰਘ, ਅਵਤਾਰ ਸਿੰਘ, ਹਰਪਿੰਦਰ ਸਿੰਘ, ਸੁਰਜੀਤ ਸਿੰਘ, ਚਰਨਜੀਤ ਸਿੰਘ ਮੁੰਡੀਆਂ ਤੇ ਹੋਰ ਹਾਜ਼ਰ ਸਨ।

Advertisement
×