ਹੜ੍ਹਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਸੁਹਿਰਦ: ਗਿਆਸਪੁਰਾ
ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਹਲਕਾ ਪਾਇਲ ਦੇ ਲੋਕਾਂ ਦੀ ਸੇਵਾ ਕਰਨ ਵਿੱਚ ਰੁੱਝੇ ਹੋਏ ਹਨ, ਜੋ ਪਿਛਲੇ ਪੰਜ ਦਿਨਾਂ ਤੋਂ ਆਪਣੇ ਦਫ਼ਤਰ ’ਚ ਲੋੜਵੰਦ ਪਰਿਵਾਰਾਂ ਨੂੰ ਤ੍ਰਿਪਾਲਾਂ ਵੰਡ ਰਹੇ ਹਨ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੀ ਨਾਜ਼ੁਕ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਸੁਹਿਰਦ ਯਤਨ ਕਰ ਰਹੀ ਜਿਸਦੇ ਤਹਿਤ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕਈ ਅਹਿਮ ਫ਼ੈਸਲੇ ਲਏ ਗਏ ਹਨ , ਜਿਨ੍ਹਾਂ ਵਿੱਚ ਫਸਲਾਂ ਦੇ ਖਰਾਬੇ ਦਾ ਮੁਆਵਜ਼ਾ, ਘਰਾਂ ਦਾ ਮੁਆਵਜ਼ਾ, ਪਸ਼ੂਆਂ ਦਾ ਮੁਆਵਜ਼ਾ, ਹੜ੍ਹਾਂ ਵਿੱਚ ਜਾਨ ਗੁਆਉਣ ਵਾਲੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਐਲਾਨ ਹੜ੍ਹ ਕਾਰਨ ਨੁਕਸਾਨ ਦਾ ਸ਼ਿਕਾਰ ਹੋਏ ਪਰਿਵਾਰਾਂ, ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਆਰਥਿਕ ਸਹਾਇਤਾ ਪਹੁੰਚਾਉਣ ਲਈ ਕੀਤੇ ਗਏ ਹਨ।
ਇਸ ਮੌਕੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੁਹਰਾਇਆ ਕਿ ਭਾਰੀ ਮੀਂਹ ਪੈਣ ਨਾਲ ਲੋਕਾਂ ਦੇ ਕੋਠੇ ਚੋਣ ਲੱਗ ਪਏ ਹਨ ਅਤੇ ਉਨ੍ਹਾਂ ਦਾ ਰਾਸ਼ਨ-ਪਾਣੀ ਅਤੇ ਘਰ ਦੀਆਂ ਜ਼ਰੂਰੀ ਵਸਤਾਂ ਭਿੱਜ ਰਹੀਆਂ ਸਨ, ਜਿਸ ਕਰਕੇ ਉਨ੍ਹਾਂ ਨੂੰ ਤ੍ਰਿਪਾਲਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਸਾਬਕਾ ਚੇਅਰਮੈਨ ਬੂਟਾ ਸਿੰਘ ਗਿੱਲ ਰਾਣੋ, ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲਾ, ਪੀਏ ਮਨਜੀਤ ਸਿੰਘ ਡੀਸੀ, ਗੁਰਜਿੰਦਰ ਸਿੰਘ ਨਿੱਕਾ, ਸਰਪੰਚ ਦਲਵਿੰਦਰ ਸਿੰਘ ਝਾਬੇਵਾਲ ਮੌਜੂਦ ਸਨ।