DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੰਜਾਬ ਵਿਕਾਸ ਪੱਖੋਂ ਪਛੜਿਆ: ਬੀ ਐੱਲ ਸੰਤੋਸ਼

w ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਕੱਸੀ ਕਮਰ

  • fb
  • twitter
  • whatsapp
  • whatsapp
Advertisement

ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ ਐੱਲ ਸੰਤੋਸ਼ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਦਿੱਲੀ ਵਿੱਚ ਚੋਣਾਂ ਹਾਰ ਕੇ ਆਏ ਆਗੂ ਪੰਜਾਬ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਅਸਰ ਸੂਬੇ ਦੇ ਵਿਕਾਸ ’ਤੇ ਸਾਫ਼ ਦਿਖਾਈ ਦੇ ਰਿਹਾ ਹੈ। ਇੰਡਸਟਰੀ ਹੱਬ ਵਜੋਂ ਦੇਸ਼-ਦੁਨੀਆ ਵਿੱਚ ਪਛਾਣ ਰੱਖਣ ਵਾਲੇ ਲੁਧਿਆਣਾ ਦੀਆਂ ਮੰਦਹਾਲ ਸੜਕਾਂ ਸਰਕਾਰ ਦੀ ਕਾਰਜਸ਼ੈਲੀ ਅਤੇ ਵਿਕਾਸ ਦੇ ਦਾਅਵਿਆਂ ਦੀ ਅਸਲ ਹਕੀਕਤ ਬਿਆਨ ਕਰ ਰਹੀਆਂ ਹਨ।

ਲੁਧਿਆਣਾ ਵਿੱਚ ਭਾਜਪਾ ਦੀ ਜ਼ੋਨਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀ ਐੱਲ ਸੰਤੋਸ਼ ਨੇ ਕਿਹਾ ਕਿ ‘ਆਪ’ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਦੀ ਇੰਡਸਟਰੀ ਵੱਡੇ ਪੱਧਰ ’ਤੇ ਦੂਜੇ ਰਾਜਾਂ ਵੱਲ ਪਲਾਇਨ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਿੱਥੇ ਭਾਜਪਾ ਸ਼ਾਸਿਤ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਵਿਕਾਸ ਅਤੇ ਤਰੱਕੀ ਦੀ ਰਫ਼ਤਾਰ ਦਿਖਾਈ ਦੇ ਰਹੀ ਹੈ, ਉੱਥੇ ਹੀ ਪੰਜਾਬ ਲਗਾਤਾਰ ਪਛੜਦਾ ਜਾ ਰਿਹਾ ਹੈ। ਮੀਟਿੰਗ ਵਿੱਚ ਲੁਧਿਆਣਾ ਸ਼ਹਿਰੀ, ਲੁਧਿਆਣਾ ਦਿਹਾਤੀ, ਖੰਨਾ, ਜਗਰਾਉਂ, ਮੋਗਾ, ਰੋਪੜ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ ਨੇਤਾ ਅਤੇ ਵਰਕਰ ਸ਼ਾਮਲ ਹੋਏ। ਬੀ ਐੱਲ ਸੰਤੋਸ਼ ਨੇ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਮੁੱਦਿਆਂ ਨੂੰ ਹਰ ਮੰਚ ਰਾਹੀਂ ਜਨਤਾ ਦੇ ਵਿਚਕਾਰ ਲੈ ਕੇ ਜਾਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਆਸੀ ਬਦਲਾਅ ਦਾ ਸਮਾਂ ਆ ਗਿਆ ਹੈ। ‘ਆਪ’ ਨੂੰ ਪੰਜਾਬ ਤੋਂ ਭਜਾਉਣਾ ਅਤੇ ਪੰਜਾਬ ਨੂੰ ਬਚਾਉਣਾ ਭਾਜਪਾ ਦਾ ਸੰਕਲਪ ਹੈ। ਉਨ੍ਹਾਂ ਨੇ ਵਰਕਰਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਜਨਤਾ ਦੇ ਵਿਚਕਾਰ ਲਗਾਤਾਰ ਸਰਗਰਮ ਰਹਿਣ ਲਈ ਕਿਹਾ। ਮੀਟਿੰਗ ਵਿੱਚ ਭਾਜਪਾ ਦੇ ਕੌਮੀ ਉਪ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਸੂਬਾ ਜਨਰਲ ਸਕੱਤਰ (ਸੰਗਠਨ) ਸ੍ਰੀਨਿਵਾਸਲੂ, ਸਹਿ-ਇੰਚਾਰਜ ਨਰੇਂਦਰ ਰੈਣਾ ਸਣੇ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਮੌਜੂਦ ਸਨ।

Advertisement

Advertisement
Advertisement
×