ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੂਬਾ ਸਰਕਾਰ ਕਾਰਨ ਅੱਜ ਪੰਜਾਬ ਹੜ੍ਹ ਦੀ ਮਾਰ ਹੇਠ: ਵਰਮਾ

ਕੇਂਦਰੀ ਮੰਤਰੀ ਨੇ ਹਡ਼੍ਹਾਂ ਲਈ ਗ਼ੈਰ-ਕਾਨੂੰਨੀ ਖਣਨ ਨੂੰ ਦੱਸਿਆ ਕਾਰਨ
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਮੰਤਰੀ ਬੀਐੱਲ ਵਰਮਾ। -ਫੋਟੋ: ਇੰਦਰਜੀਤ ਵਰਮਾ
Advertisement

ਸੂਬਾ ਸਰਕਾਰ ਦੀ ਨਾਕਾਮੀ ਕਾਰਨ ਅੱਜ ਪੂਰਾ ਪੰਜਾਬ ਹੜ੍ਹਾਂ ਦੀ ਲਪੇਟ ਵਿੱਚ ਹੈ। ਜੇਕਰ ਸੂਬਾ ਸਰਕਾਰ ਵੱਲੋਂ ਸਮੇਂ ਸਿਰ ਡੈਮਾਂ ਦੀ ਮੁਰੰਮਤ ਕੀਤੀ ਜਾਂਦੀ ਤਾਂ ਅੱਜ ਹੜ੍ਹਾਂ ਦੀ ਤਬਾਹੀ ਇੰਨ੍ਹੀਂ ਜ਼ਿਆਦਾ ਨਾ ਹੁੰਦੀ। ਇਹ ਗੱਲਾਂ ਅੱਜ ਕੇਂਦਰੀ ਮੰਤਰੀ ਬੀਐਲ ਵਰਮਾ ਨੇ ਦੁਗਰੀ ਸਥਿਤ ਜ਼ਿਲ੍ਹਾ ਭਾਜਪਾ ਦਫ਼ਤਰ ਵਿੱਚ ਪੱਤਰਕਾਰ ਮਿਲਣੀ ਦੌਰਾਨ ਕੀਤੀਆਂ।

ਉਨ੍ਹਾਂ ਕਿਹਾ ਕੇਂਦਰੀ ਰਾਜ ਮੰਤਰੀ ਬੀ.ਐਲ. ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਡੈਮਾਂ ਦੀ ਮੁਰੰਮਤ ਲਈ ਜਾਰੀ ਕੀਤੀ ਗਈ ਰਕਮ ਕਿੱਥੇ ਵਰਤੀ ਗਈ, ਇਹ ਵੀ ਜਾਂਚ ਦਾ ਵਿਸ਼ਾ ਹੈ। ਉਨ੍ਹਾਂ ਨੇ ਕਿਹਾ ਕਿ ਹਾਲ ਹੀ ਵਿੱਚ ਉਨ੍ਹਾਂ ਨੇ ਲੁਧਿਆਣਾ ਦੇ ਕਈ ਪਿੰਡਾਂ ਦਾ ਦੌਰਾ ਕੀਤਾ, ਜਿੱਥੇ ਹੜ੍ਹਾਂ ਕਾਰਨ ਕਿਸਾਨਾਂ ਦੇ ਘਰ ਅਤੇ ਖੇਤ ਤਬਾਹ ਹੋ ਗਏ ਸਨ। ਉਨ੍ਹਾਂ ਕਿਹਾ ਕਿ ਗ਼ੈਰ-ਕਾਨੂੰਨੀ ਮਾਈਨਿੰਗ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹਾਂ ਦੇ ਪਾਣੀ ਨੇ ਆਪਣਾ ਨੁਕਸਾਨ ਕੀਤਾ। ਰਾਜ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਕੋਈ ਕੋਸ਼ਿਸ਼ ਨਹੀਂ ਕੀਤੀ ਗਈ। ਜੇਕਰ ਗੈਰ-ਕਾਨੂੰਨੀ ਮਾਈਨਿੰਗ ਬੰਦ ਹੋ ਜਾਂਦੀ, ਤਾਂ ਸ਼ਾਇਦ ਕਿਸਾਨਾਂ ਦੀਆਂ ਫਸਲਾਂ ਤਬਾਹ ਹੋਣ ਤੋਂ ਬਚ ਜਾਂਦੀਆਂ। ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਗੈਰ-ਕਾਨੂੰਨੀ ਮਾਈਨਿੰਗ ਸੂਬਾ ਸਰਕਾਰ ਦੇ ਅੰਦਰ ਬੈਠੇ ਲੋਕਾਂ ਦੀ ਸਹਿਮਤੀ ਨਾਲ ਹੋਈ ਸੀ। ਫਸਲ ਬੀਮਾ ਯੋਜਨਾ ਨੂੰ ਲੈ ਕੇ ‘ਆਪ’ ਸਰਕਾਰ ’ਤੇ ਵਰ੍ਹਦਿਆਂ ਕੇਂਦਰੀ ਰਾਜ ਮੰਤਰੀ ਵਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2022 ਵਿੱਚ ਫਸਲ ਬੀਮਾ ਯੋਜਨਾ ਸ਼ੁਰੂ ਕੀਤੀ ਸੀ। ਪਰ ਸੂਬਾ ਸਰਕਾਰ ਨੇ ਹਾਲੇ ਤੱਕ ਇਸਨੂੰ ਲਾਗੂ ਨਹੀਂ ਕੀਤਾ। ਜੇਕਰ ਅੱਜ ਪੰਜਾਬ ਵਿੱਚ ਫਸਲ ਬੀਮਾ ਯੋਜਨਾ ਲਾਗੂ ਕੀਤੀ ਜਾਂਦੀ ਤਾਂ ਕਿਸਾਨ ਨੂੰ ਉਸ ਦਾ ਪੂਰਾ ਮੁਆਵਜ਼ਾ ਮਿਲ ਜਾਂਦਾ। ਇਸ ਤਰ੍ਹਾਂ ਸੂਬਾ ਸਰਕਾਰ ਪੰਜਾਬ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋ ਗਈ ਹੈ।

Advertisement

ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਕਿਸਾਨਾਂ ਲਈ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦੇ ਨਾਲ-ਨਾਲ ਇੱਕ ਵਾਧੂ ਰਾਹਤ ਪੈਕੇਜ ਦਾ ਐਲਾਨ ਕਰਕੇ ਪੰਜਾਬੀਆਂ ਨਾਲ ਇਨਸਾਫ਼ ਕੀਤਾ ਹੈ। ਪਰ ਸੂਬਾ ਸਰਕਾਰ ਨੇ ਹਾਲੇ ਤੱਕ ਪ੍ਰਭਾਵਿਤ ਲੋਕਾਂ ਨੂੰ ਉਹ ਪੈਸਾ ਨਹੀਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਪੰਜਾਬ ਦੇ ਨਾਲ ਖੜ੍ਹੀ ਹੈ। ਜਦੋਂ ਕਿ ਸੂਬਾ ਸਰਕਾਰ ਨੇ ਅੱਜ ਤੱਕ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ।

ਇਸ ਮੌਕੇ ’ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਦਿਹਾਤੀ ਜ਼ਿਲ੍ਹਾ ਪ੍ਰਧਾਨ ਗਗਨਪ੍ਰੀਤ ਸੰਨੀ ਕੈਂਥ, ਸੂਬਾਈ ਉਪ ਪ੍ਰਧਾਨ ਜਤਿੰਦਰ ਮਿੱਤਲ, ਸਾਬਕਾ ਜ਼ਿਲ੍ਹਾ ਪ੍ਰਧਾਨ ਪਰਵੀਨ ਬਾਂਸਲ, ਸੂਬਾਈ ਬੁਲਾਰੇ ਪ੍ਰੀਤਪਾਲ ਸਿੰਘ ਬਲੀਏਵਾਲ, ਜ਼ਿਲ੍ਹਾ ਜਨਰਲ ਸਕੱਤਰ ਸਰਦਾਰ ਨਰਿੰਦਰ ਸਿੰਘ ਮੱਲੀ, ਯਸ਼ਪਾਲ ਜਨੋਤਰਾ, ਉਪ ਪ੍ਰਧਾਨ ਡਾ. ਨਿਰਮਲ ਨਈਅਰ, ਮਨੀਸ਼ ਚੋਪੜਾ, ਸਕੱਤਰ ਡਾ. ਸਤੀਸ਼ ਕੁਮਾਰ, ਸੋਸ਼ਲ ਮੀਡੀਆ ਸਕੱਤਰ ਰਾਜਨ ਪਾਂਧੇ ਮੌਜੂਦ ਸਨ।

Advertisement
Show comments