ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Punjab news ਪਿੰਡ ਐਤੀਆਣਾ ਦੇ ਸੂਬੇਦਾਰ ਹਰਵਿੰਦਰ ਸਿੰਘ ਦੀ ਸ੍ਰੀਨਗਰ ਵਿੱਚ ਕਰੰਟ ਲੱਗਣ ਕਾਰਨ ਮੌਤ

ਭਲਕੇ ਮ੍ਰਿਤਕ ਦੇਹ ਪਿੰਡ ਐਤੀਆਣਾ ਪਹੁੰਚਣ ਦੀ ਉਮੀਦ
ਮ੍ਰਿਤਕ ਹਰਵਿੰਦਰ ਸਿੰਘ ਦੀ ਫਾਈਲ ਫੋਟੋ।
Advertisement

ਸੰਤੋਖ ਗਿੱਲ

ਗੁਰੂਸਰ ਸੁਧਾਰ, 6 ਮਈ

Advertisement

ਸੂਬੇਦਾਰ ਹਰਵਿੰਦਰ ਸਿੰਘ (51) ਪੁੱਤਰ ਮੇਜਰ ਸਿੰਘ ਦੀ ਸ੍ਰੀਨਗਰ ਦੇ ਫੌਜੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਲੰਘੀ ਰਾਤ ਮੌਤ ਹੋ ਗਈ। ਹਰਵਿੰਦਰ ਸਿੰਘ ਡਿਊਟੀ ਦੌਰਾਨ ਕਰੰਟ ਲੱਗਣ ਕਰਕੇ ਹਸਪਤਾਲ ਵਿਚ ਜ਼ੇਰੇ ਇਲਾਜ ਸੀ। ਹਰਵਿੰਦਰ ਦੀ ਮੌਤ ਨਾਲ ਪਿੰਡ ਐਤੀਆਣਾ ਵਿੱਚ ਸੋਗ ਦੀ ਲਹਿਰ ਹੈ।

ਪਿੰਡ ਦੇ ਸਾਬਕਾ ਸਰਪੰਚ ਲਖਵੀਰ ਸਿੰਘ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸੂਬੇਦਾਰ ਹਰਵਿੰਦਰ ਸਿੰਘ ਫ਼ੌਜ ਵਿੱਚੋਂ ਸੇਵਾਮੁਕਤ ਹੋਣ ਬਾਅਦ ਡਿਫੈਂਸ ਸਕਿਉਰਿਟੀ ਕੋਰ (DSC) ਵਿੱਚ ਮੁੜ ਭਰਤੀ ਹੋ ਗਿਆ ਸੀ। ਇਸ ਸਮੇਂ ਹਰਵਿੰਦਰ ਸਿੰਘ ਸ੍ਰੀਨਗਰ ਵਿੱਚ ਸੇਵਾ ਨਿਭਾ ਰਿਹਾ ਸੀ ਤੇ 29 ਅਪਰੈਲ ਨੂੰ ਡਿਊਟੀ ਸਮੇਂ ਕਰੰਟ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ ਸੀ। ਪਿਛਲੇ ਇਕ ਹਫ਼ਤੇ ਤੋਂ ਸ੍ਰੀਨਗਰ ਦੇ ਮਿਲਟਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਜ਼ਿੰਦਗੀ ਮੌਤ ਦੀ ਲੜਾਈ ਲੜ ਰਿਹਾ ਸੀ। ਡਾਕਟਰਾਂ ਦੇ ਅਣਥੱਕ ਯਤਨਾਂ ਦੇ ਬਾਵਜੂਦ ਸੂਬੇਦਾਰ ਹਰਵਿੰਦਰ ਸਿੰਘ ਦੀ ਜਾਨ ਨਹੀਂ ਬਚਾਈ ਜਾ ਸਕੀ। ਹ

ਰਵਿੰਦਰ ਸਿੰਘ ਆਪਣੇ ਪਿੱਛੇ ਬਜ਼ੁਰਗ ਪਿਤਾ ਮੇਜਰ ਸਿੰਘ ਤੋਂ ਇਲਾਵਾ ਪਤਨੀ ਬਲਜਿੰਦਰ ਕੌਰ ਅਤੇ ਦੋ ਧੀਆਂ ਛੱਡ ਗਿਆ ਹੈ। ਸਾਬਕਾ ਸਰਪੰਚ ਲਖਵੀਰ ਸਿੰਘ ਅਨੁਸਾਰ ਭਲਕੇ ਮ੍ਰਿਤਕ ਹਰਵਿੰਦਰ ਸਿੰਘ ਦੀ ਦੇਹ ਪਿੰਡ ਐਤੀਆਣਾ ਪਹੁੰਚਣ ਦੀ ਸੰਭਾਵਨਾ ਹੈ।

Advertisement
Show comments