Punjab News: ਰਾਏਕੋਟ SDM ਦਫ਼ਤਰ ਵਿੱਚ ਚੌਕਸੀ ਵਿਭਾਗ ਦੀ ਟੀਮ ਵੱਲੋਂ ਛਾਪੇਮਾਰੀ
Punjab News:
Advertisement
ਸੰਤੋਖ ਗਿੱਲ
ਰਾਏਕੋਟ, 12 ਜੂਨ
Advertisement
ਵੀਰਵਾਰ ਬਾਅਦ ਦੁਪਹਿਰ ਡੀਐੱਸਪੀ ਸ਼ਿਵ ਚੰਦ ਦੀ ਅਗਵਾਈ ਵਾਲੀ ਚੌਕਸੀ ਵਿਭਾਗ ਦੀ ਟੀਮ ਵਲੋਂ ਰਾਏਕੋਟ ਦੇ ਐੱਸਡੀਐੱਮ ਦਫ਼ਤਰ ਨੂੰ ਘੇਰਾ ਪਾ ਲਿਆ ਹੈ।
ਜਾਣਕਾਰੀ ਮੁਤਾਬਕ ਇਹ ਛਾਪੇਮਾਰੀ ਕਥਿਤ ਤੌਰ ’ਤੇ ਲੱਖਾਂ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਨਾਲ ਸਬੰਧਤ ਦੱਸੀ ਜਾ ਰਹੀ ਹੈ। ਇਸ ਸਬੰਧੀ ਖ਼ਬਰ ਲਿਖੇ ਜਾਣ ਤੱਕ ਵਧੇਰੇ ਜਾਣਕਾਰੀ ਨਹੀਂ ਮਿਲ ਸਕੀ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
Advertisement