ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਨੰਬਰਦਾਰ ਐਸੋਸੀਏਸ਼ਨ ਵੱਲੋਂ ਸਰਕਾਰ ਦੀ ਨਿਖੇਧੀ

  ‘ਅਾਪ’ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼
ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਸਮਰਾਲਾ ਦੀ ਮੀਟਿੰਗ ਵਿੱਚ ਸ਼ਾਮਲ ਨੰਬਰਦਾਰ।
Advertisement

ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਮੁੱਖ ਸਿੰਘ ਹਰਬੰਸਪੁਰਾ ਅਤੇ ਤਹਿਸੀਲ ਪ੍ਰਧਾਨ ਰਣਜੀਤ ਸਿੰਘ ਢਿੱਲਵਾਂ ਦੀ ਪ੍ਰਧਾਨਗੀ ਹੇਠ ਸਾਂਝੇ ਤੌਰ ’ਤੇ ਤਹਿਸੀਲ ਕੰਪਲੈਕਸ ਸਮਰਾਲਾ ਵਿੱਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੁਰਮੁੱਖ ਸਿੰਘ ਹਰਬੰਸਪੁਰਾ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਆਪਣੇ ਚੋਣ ਮੈਨੀਫੈਸਟੋ ਦੇ ਕ੍ਰਮ ਨੰ. 8 ਉਪਰ ਮੰਨਿਆ ਸੀ ਕਿ ਨੰਬਰਦਾਰਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣਗੀਆਂ, ਪ੍ਰੰਤੂ ਇਹ ਸਰਕਾਰ ਆਪਣਾ ਕਾਰਜਕਾਲ ਪੂਰਾ ਕਰਨ ਦੇ ਨੇੜੇ ਆ ਢੁੱਕੀ ਹੈ, ਹਾਲੇ ਤੱਕ ਨੰਬਰਦਾਰਾਂ ਦੀਆਂ ਚੋਣ ਮੈਨੀਫੈਸਟੋ ਵਿੱਚ ਦਰਜ ਵਾਅਦੇ ਨੂੰ ਪੂਰਾ ਨਹੀਂ ਕਰ ਸਕੀ। ਉਨ੍ਹਾਂ ਭਾਰਤ ਦੇ ਚੋਣ ਕਮਿਸ਼ਨ ਨੂੰ  ਅਪੀਲ ਕੀਤੀ ਜੋ ਵੀ ਸਿਆਸੀ ਪਾਰਟੀ ਆਪਣੇ ਚੋਣ ਮੈਨੀਫੈਸਟੋ ਵਿੱਚ ਲੋਕਾਂ ਨਾਲ ਵਾਅਦੇ ਕਰਦੀ ਹੈ, ਸੱਤਾ ਵਿੱਚ ਆਉਣ ਤੇ ਜੇ ਉਹ ਪਾਰਟੀ ਆਪਣੇ ਕਾਰਜਕਾਲ ਦੌਰਾਨ ਚੋਣ ਮੈਨੀਫੈਸਟੋ ਵਿੱਚ ਲਿਖਿਆ ਵਾਅਦਾ ਪੂਰਾ ਨਹੀਂ ਕਰਦੀ ਤਾਂ ਉਸ ਪਾਰਟੀ ਦੀ ਮਾਨਤਾ ਰੱਦ ਕਰਕੇ  ਅਗਲੀ ਵਾਰ ਚੋਣਾਂ ਲੜਨ ’ਤੇ ਪਾਬੰਦੀ ਲਾਉਣੀ ਚਾਹੀਦੀ ਹੈ, ਤਾਂ ਜੋ ਕੋਈ ਵੀ ਸਿਆਸੀ ਪਾਰਟੀ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰ ਸਕੇ। ਇਸ ਮੌਕੇ ਤਹਿਸੀਲ ਪ੍ਰਧਾਨ ਰਣਜੀਤ ਸਿੰਘ ਢਿੱਲਵਾਂ ਨੇ ਕਿਹਾ ਕਿ ਨੰਬਰਦਾਰ ਸਾਰੇ ਸਰਕਾਰੀ ਕੰਮਾਂ ਲਈ ਆਪਣੇ ਘਰੇਲੂ ਕੰਮ ਛੱਡ ਕੇ ਤਹਿਸੀਲਾਂ ਵਿੱਚ ਗਵਾਹੀਆਂ ਭਰਨ ਆਉਂਦੇ ਹਨ, ਉਨ੍ਹਾਂ ਨੂੰ ਨਾਮਾਤਰ ਮਾਣਭੱਤਾ ਦਿੱਤਾ ਜਾ ਰਿਹਾ ਹੈ, ਮੌਜੂਦਾ ਸਰਕਾਰ ਨੇ ਨੰਬਰਦਾਰਾਂ ਨਾਲ ਕੀਤੇ ਵਾਅਦੇ ਹਾਲੇ ਤੱਕ ਪੂਰੇ ਨਹੀਂ ਕੀਤੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਜੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ 2027 ਦੀਆਂ ਚੋਣਾਂ ਵਿੱਚ ਇਸ ਦਾ ਖਮਿਆਜ਼ਾ ‘ਆਪ’ ਸਰਕਾਰ ਨੂੰ ਭੁਗਤਣਾ ਪੈ ਸਕਦਾ ਹੈ।

Advertisement
Advertisement
Show comments