ਪੰਜਾਬ ਨੰਬਰਦਾਰ ਐਸੋਸੀਏਸ਼ਨ ਦੀ ਮੀਟਿੰਗ
ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਮੁੱਖ ਸਿੰਘ ਹਰਬੰਸਪੁਰਾ ਅਤੇ ਤਹਿਸੀਲ ਪ੍ਰਧਾਨ ਰਣਜੀਤ ਸਿੰਘ ਢਿੱਲਵਾਂ ਦੀ ਪ੍ਰਧਾਨਗੀ ਹੇਠ ਸਾਂਝੇ ਤੌਰ ’ਤੇ ਤਹਿਸੀਲ ਕੰਪਲੈਕਸ ਸਮਰਾਲਾ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੁਰਮੁੱਖ ਸਿੰਘ ਹਰਬੰਸਪੁਰਾ ਨੇ ਕਿਹਾ ਸਰਦੀ ਸ਼ੁਰੂ ਹੁੰਦੇ ਸਾਰ ਪਤੰਗਾਂ ਦਾ ਮੌਸਮ ਵੀ ਸ਼ੁਰੂ ਹੋ ਗਿਆ, ਇਸ ਲਈ ਮਨੁੱਖੀ ਅਤੇ ਪੰਛੀਆਂ ਦੀ ਜਾਨ ਦੀ ਦੁਸ਼ਮਣ ਚੀਨੀ ਡੋਰ ਦੀ ਵੀ ਵਿਕਰੀ ਹੋਣੀ ਸ਼ੁਰੂ ਹੋ ਗਈ। ਉਨ੍ਹਾਂ ਮੰਗ ਕੀਤੀ ਕਿ ਸਖਤ ਕਾਨੂੰਨ ਬਣਾ ਕੇ ਚੀਨੀ ਡੋਰ ਦੀ ਵਿਕਰੀ ਤੁਰੰਤ ਬੰਦ ਕਰਵਾਈਆ ਜਾਵੇ, ਜੇ ਕੋਈ ਬੱਚਾ ਇਸ ਦੀ ਵਰਤੋਂ ਕਰਦਾ ਹੈ ਤਾਂ ਉਸ ਦੇ ਮਾਪਿਆਂ ਨੂੰ ਜ਼ਿੰਮੇਵਾਰ ਬਣਾਇਆ ਜਾਵੇ। ਮੀਟਿੰਗ ਵਿੱਚ ਸ਼ਾਮਲ ਨੰਬਰਦਾਰਾਂ ਨੇ ਮੰਗ ਕੀਤੀ ਕਿ ਸਮਰਾਲਾ ਤਹਿਸੀਲ ਦੇ ਨੰਬਰਦਾਰਾਂ ਦੇ ਦੋ ਸਾਲਾਂ ਤੋਂ ਰੁਕੇ ਮਾਣਭੱਤੇ ਜਲਦੀ ਉਨ੍ਹਾਂ ਦੇ ਖਾਤਿਆਂ ਵਿੱਚ ਪਾਏ ਜਾਣ। ਇਸ ਮੌਕੇ ਰਣਜੀਤ ਸਿੰਘ ਢਿੱਲਵਾਂ ਨੇ ਪਿੰਡਾਂ ਵਿੱਚ ਵਿਕ ਰਹੇ ਨਸ਼ਿਆਂ ਅਤੇ ਨਸ਼ਿਆਂ ਵਿੱਚ ਗਲਤਾਨ ਹੋਈ ਜਵਾਨੀ ਪ੍ਰਤੀ ਚਿੰਤਾ ਪ੍ਰਗਟ ਕੀਤੀ ਇਸ ਮੌਕੇ ਹਾਕਮ ਸਿੰਘ ਹੇੜੀਆਂ, ਨਿਰਮਲ ਸਿੰਘ, ਅਮਰੀਕ ਸਿੰਘ, ਬਲਵੀਰ ਸਿੰਘ, ਪਰਮਿੰਦਰ ਸਿੰਘ ਕੋਟਾਲਾ, ਕੁਲਵੀਰ ਸਿੰਘ, ਰਘਵੀਰ ਸਿੰਘ, ਰਵਿੰਦਰ ਸਿੰਘ, ਬਲਵਿੰਦਰ ਸਿੰਘ, ਅਮਰਜੀਤ ਸਿੰਘ ਸੀਨੀਅਰ ਨੰਬਰਦਾਰ ਆਦਿ ਹਾਜਰ ਸਨ।
