ਪਾਇਲ: ਕਰੋਨਾ ਮਹਾਮਰੀ ਦੇ ਵੱਧ ਰਹੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਐੱਸਪੀਡੀ ਮਨਪ੍ਰੀਤ ਸਿੰਘ ਖੰਨਾ ਤੇ ਡੀਐੱਸਪੀ ਪਾਇਲ ਹਰਦੀਪ ਸਿੰਘ ਚੀਮਾਂ ਦੀ ਅਗਵਾਈ ਹੇਠ ਐੱਸਐੱਚਓ ਕਰਨੈਲ ਸਿੰਘ ਪੰਨੂੰ ਦੇ ਸਹਿਯੋਗ ਨਾਲ ਪੁਲੀਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਲਈ ਵਾਲੰਟੀਅਰਾਂ ਦੀਆਂਂ ਡਿਊਟੀਆਂ ਲਗਾਈਆਂ ਗਈਆਂ ਤੇ ਉਨ੍ਹਾਂ ਨੂੰ ਟੀ ਸ਼ਰਟਾਂ ਵੀ ਦਿੱਤੀਆਂ ਗਈਆਂ। ਸ਼ਹਿਰ ਵਿੱਚ ਲਗਾਏ ਗਏ ਨਾਕਿਆਂ ਦਾ ਨਿਰੀਖਣ ਕਰਨ ਸਮੇਂ ਐੱਸਪੀਡੀ ਮਨਪ੍ਰੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੁਲੀਸ ਪ੍ਰਸ਼ਾਸਨ ਵੱਲੋਂ ਲਗਾਏ ਗਏ ਵਾਲੰਟੀਅਰ ਪੁਲੀਸ ਦਾ ਸਹਿਯੋਗ ਤੇ ਲੋਕਾਂ ਨੂੰ ਕਰੋਨਾ ਸਬੰਧੀ ਜਾਗਰੂਕ ਕਰਨ ਦਾ ਕੰਮ ਕਰਨਗੇ। ਐੱਸਐੱਚਓ ਕਰਨੈੈਲ ਸਿੰਘ ਪਾਇਲ ਨੇ ਵਲੰਟੀਅਰਾਂ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ