DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Punjab Politics: ਸਾਂਪਲਾ ਨੇ ਡੀ ਏ ਦੇ ਮੁੱਦੇ ’ਤੇ ਸਰਕਾਰ ਘੇਰੀ

ਭਾਜਪਾ ਆਗੂ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ ਏ ਦੇ ਬਕਾਏ ਜਾਰੀ ਕਰਨ ਦੀ ਅਪੀਲ

  • fb
  • twitter
  • whatsapp
  • whatsapp
featured-img featured-img
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਅਤੇ ਹੋਰ। -ਫੋਟੋ: ਇੰਦਰਜੀਤ ਵਰਮਾ
Advertisement

ਸਾਬਕਾ ਕੇਂਦਰੀ ਮੰਤਰੀ ਅਤੇ ਸਾਬਕਾ ਸੂਬਾ ਪ੍ਰਧਾਨ ਵਿਜੈ ਸਾਂਪਲਾ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਧਾਰਨ ਕੀਤੀ ਨੀਤੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਦੀ ਨਾਕਾਰਾਤਮਕ ਸੋਚ ਨੂੰ ਅਦਾਲਤ ਨੇ ਨੰਗਾ ਕਰ ਕੇ ਸ਼ਲਾਘਾਯੋਗ ਕੰਮ ਕੀਤਾ ਹੈ।

ਅੱਜ ਇੱਥੇ ਭਾਜਪਾ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਸਾਂਪਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਾਨੂੰਨੀ ਲੜਾਈ ਛੱਡ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀ ਏ ਦੇ ਸਾਰੇ ਬਕਾਏ ਫੌਰਨ ਜਾਰੀ ਕਰੇ ਕਿਉਂਕਿ ਅਦਾਲਤ ਨੇ ਇਹ ਬਕਾਏ ਰੋਕਣ‌ ਲਈ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਸਾਰੇ ਬਹਾਨੇ ਰੱਦ ਕਰ ਕੇ ਸਰਕਾਰ ਨੂੰ ਬੇਫਜ਼ੂਲ ਖਰਚੇ ਕਰਨ ਤੋਂ ਵੀ ਵਰਜਿਆ ਹੈ।

Advertisement

ਉਨ੍ਹਾਂ ਕਿਹਾ ਕਿ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਆਪਣੇ ਅਨੁਸਾਰ ਲਾਗੂ ਨਹੀਂ ਕਰ ਸਕਦੀ ਜਦਕਿ ਮੁਲਾਜ਼ਮਾਂ ਨੂੰ ਸੋਧਿਆ ਹੋਇਆ ਡੀ ਏ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ।

Advertisement

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਸਰਕਾਰ ਦੀਆਂ ਗਲਤ ਨੀਤੀਆਂ ਦਾ ਸ਼ਿਕਾਰ ਬਣ ਕੇ ਆਪਣੇ ਹੱਕਾਂ ਤੋਂ ਵਾਂਝੇ ਹਨ। ਉਨ੍ਹਾਂ ਸਰਕਾਰ ਨੂੰ ਕਿਹਾ ਕਿ ਉਹ ਕਾਨੂੰਨੀ ਝਮੇਲਿਆਂ ਵਿੱਚ ਪੈਣ ਦੀ ਥਾਂ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਨਿਰਧਾਰਤ ਸਮਾਂ ਸੀਮਾ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਏ ਅਦਾ ਕਰੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੋਦਗਿਲ, ਡਾ: ਕਨਿਕਾ ਜਿੰਦਲ, ਮਹੇਸ਼ ਸ਼ਰਮਾ ਅਤੇ ਹੋਰ ਆਗੂ ਵੀ ਹਾਜ਼ਰ ਸਨ।

Advertisement
×