ਪੰਜਾਬ ਰੋਡਵੇਜ਼ ਪਨਬੱਸ ਦਾ ਡਿੱਪੂ ਬੰਦ ਕਰਕੇ ਮੁਜ਼ਾਹਰਾ

ਪੰਜਾਬ ਰੋਡਵੇਜ਼ ਪਨਬੱਸ ਦਾ ਡਿੱਪੂ ਬੰਦ ਕਰਕੇ ਮੁਜ਼ਾਹਰਾ

ਵਿਭਾਗ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਪਨਬੱਸ ਦੇ ਮੁਲਾਜ਼ਮ।

ਨਿਜੀ ਪੱਤਰ ਪ੍ਰੇਰਕ

ਸ੍ਰੀ ਮੁਕਤਸਰ ਸਾਹਿਬ, 19 ਮਈ

ਪੰਜਾਬ ਰੋਡਵੇਜ਼ ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਖ਼ਿਲਾਫ਼ ਮੁਜ਼ਾਹਰਾ ਕਰਦਿਆਂ ਪੰਜਾਬ ਰੋਡਵੇਜ਼ ਦੇ ਡਿੱਪੁ ਨੂੰ ਬੰਦ ਕਰਕੇ ਰੋਸ ਪ੍ਰਗਟ ਕੀਤਾ ਗਿਆ| ਇਸ ਮੌਕੇ ਜਥੇਬੰਦੀ ਦੇ ਸੂਬਾ ਸਰਪ੍ਰਸਤ ਕਮਲ ਕੁਮਾਰ ਨੇ ਵਿਭਾਗ ’ਤੇ ਦੋਸ਼ ਲਗਾਉਂਦਿਆ ਕਿਹਾ ਕਿ ਸਬੰਧਿਤ ਵਿਭਾਗ ਦੇ ਅਧਿਕਾਰੀ ਭਾਰਤੀ ਸੰਵਿਧਾਨ ਦੇ ਉਲਟ ਜਾ ਕੇ ਕੱਚੇ ਮੁਲਾਜ਼ਮਾਂ ਦਾ ਸ਼ੋਸ਼ਣ ਕਰ ਰਹੇ ਹਨ| ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਸੁਪਨੇ ਦਿਖਾਏ ਸਨ, ਜੋ ਹੁਣ ਧੁੰਦਲੇ ਨਜ਼ਰ ਆ ਰਹੇ ਹਨ| ਉਨ੍ਹਾਂ ਦੱਸਿਆ ਕਿ ਕੁਝ ਜਥੇਬੰਦੀਆਂ ਦੇ ਲੀਡਰਾਂ ਕੋਲੋਂ ਨਿਯਮਾਂ ਨੂੰ ਛਿੱਕੇ ਟੰਗ ਕੇ ਕੱਚੇ ਮੁਲਾਜ਼ਮਾਂ ਤੋਂ ਜਬਰੀ ਡਿਊਟੀਆਂ ਕਰਵਾਈਆਂ ਜਾ ਰਹੀਆਂ, ਜਦੋਂਕਿ ਰੈਗੂਲਰ ਕਰਮਚਾਰੀਆਂ ਨੂੰ ਡਿਪੂਆਂ ’ਚ ਬਿਠਾਇਆ ਜਾਂਦਾ ਹੈ| ਉਨ੍ਹਾਂ ਕਿਹਾ ਕਿ ਪਿਛਲੇ 15 ਸਾਲਾਂ ਤੋਂ ਸੇਵਾ ਨਿਭਾਅ ਰਹੇ ਮੁਲਾਜ਼ਮਾਂ ਨੂੰ ਪੰਜਾਬ ਰੋਡਵੇਜ਼ ਵਿੱਚ ਭਰਤੀ ਹੋਏ ਪੱਕੇ ਮੁਲਾਜ਼ਮਾਂ ਅਧੀਨ ਕੰਮ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ| ਜਥੇਬੰਦੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਵਾਉਣ ਲਈ ਤੇ ਬੇਰੁਜ਼ਗਾਰੀ ਦਾ ਸੰਤਾਪ ਭੁਗਤ ਰਹੇ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਪਨਬੱਸ ’ਚ ਆਉਟਸੋਰਸ ਦੇ ਆਧਾਰ ’ਤੇ ਕੱਢੀਆਂ 1337 ਪੋਸਟਾਂ ਨੂੰ ਰੱਦ ਕਰਕੇ ਰੈਗੂਲਰ ਭਰਤੀ ਪਨਬੱਸ ’ਚ ਸਰਵਿਸ ਰੂਲ ਬਣਾ ਕੇ ਕਰਨ ਲਈ ਸੰਘਰਸ਼ ਦੇ ਰਾਹ ’ਤੇ ਚੱਲੀ ਸੀ ਜਿਸ ਤਹਿਤ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਵੀ ਹੋਈ ਪਰ ਅਫਸਰਸ਼ਾਹੀ ਜਥੇਬੰਦੀ ਦੇ ਸਾਫ ਸੁਥਰੇ ਸੰਘਰਸ਼ ਨੂੰ ਹੋਰ ਦਿਸ਼ਾ ਵਿੱਚ ਲੈ ਕੇ ਜਾਣ ਲਈ ਮੁਲਾਜ਼ਮਾਂ ਦੇ ਸ਼ੋਸ਼ਣ ਨੂੰ ਤੇਜ਼ ਕਰਕੇ ਤਾਨਾਸ਼ਾਹੀ ਰਵੱਈਆਂ ਅਪਣਾ ਰਹੀ ਹੈ| ਇਸ ਮੌਕੇ ਆਗੂਆਂ ਵੱਲੋਂ ਐਲਾਨ ਕੀਤਾ ਗਿਆ ਕਿ ਜੇ ਚੰਡੀਗੜ੍ਹ ਦੇ ਮੁਲਜ਼ਮਾਂ ਨੂੰ ਡਿਊਟੀ ’ਤੇ ਨਾ ਲਿਆ ਗਿਆ ਅਤੇ ਮੋਗਾ ਡਿੱਪੂ ਦਾ ਰੋਟਾ ਮੋਗਾ ਨਾ ਭੇਜਿਆ ਗਿਆ ਤੇ ਢਾਬਿਆਂ ਸਬੰਧੀ ਕੱਢੇ ਹੁਕਮ ਵਾਪਸ ਨਾ ਲਏ ਗਏ ਤਾਂ ਪਨਬੱਸ ਦੇ ਨਾਲ ਨਾਲ ਪੀਆਰਟੀਸੀ ਦੇ ਡਿੱਪੂ ਵੀ ਬੰਦ ਕੀਤੇ ਜਾਣਗੇ ਤੇ ਟਰਾਂਸਪੋਰਟ ਵਿਭਾਗ ਦੇ ਮੁੱਖ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ| ਜਿਸ ਦੀ ਸਾਰੀ ਜ਼ਿੰਮੇਵਾਰੀ ਡਰਾਇਕਟਰ ਸਟੇਟ ਟਰਾਂਸਪੋਰਟ ਦੀ ਹੋਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All