ਪੰਜਾਬ ਸਖੀ ਸ਼ਕਤੀ ਮੇਲਾ ਸਮਾਪਤ
ਇੱਥੋਂ ਦੇ ਮਿਲਟਰੀ ਗਰਾਊਂਡ ਵਿੱਚ 10 ਦਿਨਾਂ ਤੋਂ ਚੱਲ ਰਿਹਾ ਪੰਜਾਬ ਸਖੀ ਸ਼ਕਤੀ ਮੇਲਾ-2026 ਆਪਣੇ ਆਖਰੀ ਦਿਨ ਵਿਰਾਸਤੀ ਅਤੇ ਯਾਦਗਾਰੀ ਪੈੜਾਂ ਛੱਡਦਾ ਸਮਾਪਤ ਹੋ ਗਿਆ। ਸਮਾਪਤੀ ਮੌਕੇ ਕਰਵਾਏ ਗਏ ਸਟਾਰ ਨਾਈਟ ਪ੍ਰੋਗਰਾਮ ਦੌਰਾਨ ਪੰਜਾਬੀ ਗਾਇਕੀ ਦੇ ਥੰਮ੍ਹ ਮਨਮੋਹਨ ਵਾਰਿਸ ਅਤੇ...
Advertisement
ਇੱਥੋਂ ਦੇ ਮਿਲਟਰੀ ਗਰਾਊਂਡ ਵਿੱਚ 10 ਦਿਨਾਂ ਤੋਂ ਚੱਲ ਰਿਹਾ ਪੰਜਾਬ ਸਖੀ ਸ਼ਕਤੀ ਮੇਲਾ-2026 ਆਪਣੇ ਆਖਰੀ ਦਿਨ ਵਿਰਾਸਤੀ ਅਤੇ ਯਾਦਗਾਰੀ ਪੈੜਾਂ ਛੱਡਦਾ ਸਮਾਪਤ ਹੋ ਗਿਆ। ਸਮਾਪਤੀ ਮੌਕੇ ਕਰਵਾਏ ਗਏ ਸਟਾਰ ਨਾਈਟ ਪ੍ਰੋਗਰਾਮ ਦੌਰਾਨ ਪੰਜਾਬੀ ਗਾਇਕੀ ਦੇ ਥੰਮ੍ਹ ਮਨਮੋਹਨ ਵਾਰਿਸ ਅਤੇ ਕਮਲ ਹੀਰ ਦੀ ਮਸ਼ਹੂਰ ਜੋੜੀ ਨੇ ਸੁਰੀਲੀ ਆਵਾਜ਼ ਨਾਲ ਦਰਸ਼ਕਾਂ ਦਾ ਮਨ ਮੋਹਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣਾ ਸਰਕਾਰ ਦੀ ਪਹਿਲੀ ਤਰਜੀਹ ਹੈ। ਅੰਤ ’ਚ ਸੈਲਫ਼ ਹੈਲਪ ਗਰੁੱਪ ਸਨਮਾਨਿਤ ਕੀਤੇ ਗਏ ਤੇ ਪੰਜਾਬ ਵਿਮੈੱਨ ਐਕਸੀਲੈਂਸ ਐੱਸ ਐੱਚ ਜੀ ਸਤਨਾਮ ਗਰੁੱਪ ਨੂੰ 35 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਗਿਆ।
Advertisement
Advertisement
×

