ਖੇਤਰੀ ਪ੍ਰਤੀਨਿਧ
ਲੁਧਿਆਣਾ, 29 ਅਪਰੈਲ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੀ ਦੂਜੀ ਟਰਮ ਦੀ ਪ੍ਰੀਖਿਆ ਸ਼ੁੱਕਰਵਾਰ ਤੋਂ ਸ਼ੁਰੂ ਹੋ ਗਈ। ਪੰਜਾਬੀ-ਏ ਵਿਸ਼ੇ ਦਾ ਪੇਪਰ ਦੇ ਕੇ ਇੱਕ ਪ੍ਰੀਖਿਆ ਕੇਂਦਰ ਤੋਂ ਬਾਹਰ ਆਏ ਵਿਦਿਆਰਥੀਆਂ ਨੇ ਪੇਪਰ ਸੌਖਾ ਹੋਣ ਦੀ ਗੱਲ ਆਖੀ ਹੈ। ਕੋਵਿਡ ਮਹਾਮਾਰੀ ਕਰ ਕੇ ਪਿਛਲੇ ਦੋ ਸਾਲਾਂ ਤੋਂ ਵਿਦਿਆਰਥੀਆਂ ਦੀਆਂ ਆਫਲਾਈਨ ਪ੍ਰੀਖਿਆਵਾਂ ਨਹੀਂ ਹੋਈਆਂ ਸਨ। ਇਸ ਸਾਲ ਪਹਿਲੀ ਛਿਮਾਹੀ ਤੋਂ ਬਾਅਦ ਅੱਜ 10ਵੀਂ ਜਮਾਤ ਦੀਆਂ ਦੂਜੀ ਛਿਮਾਹੀ ਦੀਆਂ ਪ੍ਰੀਖਿਆਵਾਂ ਸ਼ੁਰੂ ਹੋ ਗਈਆਂ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਆਗੂਆਂ ਰੁਪਿੰਦਰਪਾਲ ਸਿੰਘ ਗਿੱਲ, ਰਮਨਜੀਤ ਸੰਧੂ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਪ੍ਰੀਖਿਆ ਵਿੱਚ ਡਿਊਟੀ ਦੇਣ ਵਾਲੇ ਅਧਿਆਪਕਾਂ ਨੂੰ ਮਿਹਨਤਾਨਾ ਦਿੱਤਾ ਜਾਂਦਾ ਸੀ ਪਰ ਇਸ ਵਾਰ ਅਧਿਆਪਕਾਂ ਨੂੰ ਕੁਝ ਨਹੀਂ ਦਿੱਤਾ ਜਾ ਰਿਹਾ।