ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੰਜਾਬ ਨੇ ‘ਆਪ’ ਦੇ ਕਾਰਜਕਾਲ ’ਚ ਸਭ ਤੋਂ ਵੱਧ ਨੁਕਸਾਨ ਝੱਲਿਆ: ਬਾਦਲ

ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਘੁੰਮਣ ਨੂੰ ਵੋਟ ਪਾਉਣ ਦੀ ਅਪੀਲ
ਸੁਖਬੀਰ ਸਿੰਘ ਬਾਦਲ ਦਾ ਸਵਾਗਤ ਕਰਦੇ ਹੋਏ ਬੀਕੇ ਟਾਂਕ ਤੇ ਹੋਰ ਆਗੂ।
Advertisement

ਗੁਰਿੰਦਰ ਸਿੰਘ

ਲੁਧਿਆਣਾ, 12 ਜੂਨ

Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਨੇ ਕਦੇ ਵੀ ਇੰਨਾ ਨੁਕਸਾਨ ਨਹੀਂ ਝੱਲਿਆ ਜਿੰਨਾ ਹੁਣ ‘ਆਪ’ ਸਰਕਾਰ ਦੇ ਰਾਜ ਵਿੱਚ ਪਿਛਲੇ ਸਾਢੇ ਤਿੰਨ ਸਾਲ ਦੌਰਾਨ ਝੱਲਿਆ ਹੈ। ਅੱਜ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਲਈ ਅਕਾਲੀ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਦੇ ਹੱਕ ਵਿਚ ਚੋਣ ਪ੍ਰਚਾਰ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਜਿਹੀ ਹੈ ਕਿ ਵਪਾਰੀ ਲੋਕ ਹੁਣ ਹੋਰ ਰਾਜਾਂ ਵਿੱਚ ਨਿਵੇਸ਼ ਕਰਨ ਨੂੰ ਪਹਿਲ ਦੇ ਰਹੇ ਹਨ ਕਿਉਂਕਿ ਸੂਬੇ ਵਿੱਚ ਫਿਰੌਤੀਆਂ ਤੇ ਕਤਲ ਨਿੱਤ ਦਾ ਕੰਮ ਹੋ ਗਿਆ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਤਾਂ ਜੋ ਪੰਜਾਬ ਦੇ ਸਰਵਪੱਖੀ ਵਿਕਾਸ, ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਰਾਹ ਪੱਧਰਾ ਹੋ ਸਕੇ। ਉਨ੍ਹਾਂ ਕਿਹਾ ਕਿ ਸਿਰਫ਼ ਇਕ ਖੇਤਰੀ ਪਾਰਟੀ ਹੀ ਪੰਜਾਬੀਆਂ ਦੀਆਂ ਆਸਾਂ ਪੂਰੀਆਂ ਕਰ ਸਕਦੀ ਹੈ, ਲਟਕਦੇ ਮਸਲੇ ਹੱਲ ਕਰ ਸਕਦੀ ਹੈ ਅਤੇ ਲੋਕ ਪੱਖੀ ਪ੍ਰਸ਼ਾਸਨ ਦੇ ਸਕਦੀ ਹੈ ਜਦਕਿ ਦਿੱਲੀ ਦੀਆਂ ਪਾਰਟੀਆਂ ਤਾਂ ਸਿਰਫ਼ ਪੰਜਾਬ ਨੂੰ ਲੁੱਟਣ ’ਤੇ ਲੱਗੀਆਂ ਹੋਈਆਂ ਹਨ।

ਆਮ ਆਦਮੀ ਪਾਰਟੀ ਸਰਕਾਰ ਤੇ ਪਿਛਲੀ ਕਾਂਗਰਸ ਸਰਕਾਰ ਦੀ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਸਰਕਾਰਾਂ ਈਸਟ ਇੰਡੀਆ ਕੰਪਨੀ ਵਾਂਗ ਕੰਮ ਕਰ ਰਹੀਆਂ ਹਨ ਅਤੇ ਇਨ੍ਹਾਂ ਨੇ ਆਪਣੀ ਦਿੱਲੀ ਲੀਡਰਸ਼ਿਪ ਦੇ ਖ਼ਜ਼ਾਨੇ ਭਰਨ ਵਾਸਤੇ ਹਮੇਸ਼ਾਂ ਹੀ ਪੰਜਾਬ ਨੂੰ ਲੁੱਟਿਆ ਹੈ।

ਇਸ ਦੌਰਾਨ ਸੁਖਬੀਰ ਬਾਦਲ ਨੇ ਵਾਲਮੀਕਿ ਸਮਾਜ ਦੀ ਮੀਟਿੰਗ ਦੌਰਾਨ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਹੀ ਵਾਲਮੀਕਿ ਭਾਈਚਾਰੇ ਦੀ ਬਾਂਹ ਫੜੀ ਹੈ ਅਤੇ ਭਵਿੱਖ ਵਿੱਚ ਵੀ ਪਹਿਲ ਦੇ ਅਧਾਰ ਤੇ ਵਾਲਮੀਕੀ ਸਮਾਜ ਦੇ ਕੰਮ ਹੋਣਗੇ। ਇਹ ਮੌਕੇ ਭਾਈਚਾਰੇ ਦੇ ਆਗੂ ਵੀਰ ਬੀਕੇ ਟਾਂਕ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਵਾਲਮੀਕੀ ਸਮਾਜ ਅਕਾਲੀ ਦਲ ਨਾਲ ਖੜ੍ਹ ਕੇ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਾਉਣ ਵਿੱਚ ਅਹਿਮ ਯੋਗਦਾਨ ਪਾਵੇਗਾ। ਇਸ ਮੌਕੇ ਬੀਕੇ ਟਾਂਕ, ਸਾਬਕਾ ਡਿਪਟੀ ਮੇਅਰ ਆਰਡੀ ਸ਼ਰਮਾ, ਵਾਰਡ 63 ਦੇ ਵਰਕਰਾਂ ਨੇ ਸੁਖਬੀਰ ਬਾਦਲ ਨੂੰ ਸਨਮਾਨ ਚਿੰਨ੍ਹ ਦੇਕੇ ਸਨਮਾਨਿਤ ਕੀਤਾ। ਇਸ ਮੌਕੇ ਅਮਨ ਸ਼ਰਮਾ, ਸਤਵੀਰ ਸਿੰਘ ਸ਼ੇਰਾ, ਅਕਾਲੀ ਆਗੂ ਨਰੇਸ਼ ਧੀਂਗਾਨ, ਅਚਾਰਿਆ ਅਰੁਣ ਸਿੱਧੂ, ਮਨੀਸ਼ ਵਲਾਇਤ, ਮੋ.ਨਸੀਮ ਅੰਸਾਰੀ, ਸੰਤ ਰਾਮਦਾਸ, ਅਨਿਲ ਕੁਮਾਰ ਅਤੇ ਪੰਕਜ ਟਾਂਕ ਵੀ ਹਾਜ਼ਰ ਸਨ।  

Advertisement