DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੰਜਾਬ ਟਰੇਡ ਕਮਿਸ਼ਨ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਵਿਧਾਇਕ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਦਾਅਵਾ

  • fb
  • twitter
  • whatsapp
  • whatsapp
featured-img featured-img
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਚੇਅਰਮੈਨ ਰਾਜੂ ਚਾਵਲਾ। -ਫੋਟੋ: ਇੰਦਰਜੀਤ ਵਰਮਾ
Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ‘ਸਰਕਾਰ ਵਪਾਰੀਆਂ ਦੇ ਦੁਆਰ’ ਪ੍ਰੋਗਰਾਮ ਤਹਿਤ ਪੰਜਾਬ ਟਰੇਡ ਕਮਿਸ਼ਨ ਵੱਲੋਂ ਵਪਾਰੀਆਂ ਨਾਲ ਮੀਟਿੰਗ ਕਿਤਾਬ ਬਾਜ਼ਾਰ ਸਥਿਤ ਕਾਰ ਪਾਰਕਿੰਗ ਦੇ ਸਾਹਮਣੇ ਕੀਤੀ ਗਈ, ਜਿਸ ਵਿੱਚ ਹਲਕਾ ਉੱਤਰੀ ਦੇ ਚੇਅਰਮੈਨ ਰਵਿੰਦਰ ਪਾਲ ਸਿੰਘ ਰਾਜੂ ਚਾਵਲਾ ਨੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਮੁੱਖ ਮਹਿਮਾਨ ਵਜੋਂ ਪੁੱਜੇ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਅਤੇ ਦੁਕਾਨਦਾਰਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਅਫ਼ਸਰਸ਼ਾਹੀ ਨੂੰ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਬਿਨਾਂ ਕਾਰਨ ਤੰਗ ਪ੍ਰੇਸ਼ਾਨ ਨਾ ਕਰਨ।

ਇਸ ਮੌਕੇ ਪੰਜਾਬ ਅਗਰਵਾਲ ਵੈਲਫੇਅਰ ਬੋਰਡ ਦੇ ਚੇਅਰਮੈਨ ਅਤੇ ਪੰਜਾਬ ਟਰੇਡ ਕਮਿਸ਼ਨ ਦੇ ਸਟੇਟ ਸਕੱਤਰ ਸਾਹਿਲ ਅਗਰਵਾਲ ਵੀ ਮੌਜੂਦ ਸਨ।

Advertisement

ਪੰਜਾਬ ਟਰੇਡ ਕਮਿਸ਼ਨ ਹਲਕਾ ਉੱਤਰੀ ਦੇ ਚੇਅਰਮੈਨ ਰਾਜੂ ਚਾਵਲਾ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਤਾ ਲਗਾ ਕੇ ਕਈ ਮਸਲੇ ਮੌਕੇ ’ਤੇ ਹੀ ਹੱਲ ਕਰਵਾਏ।

Advertisement

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਰਵਾਜ਼ੇ 24 ਘੰਟੇ ਖੁੱਲ੍ਹੇ ਹਨ ਅਤੇ ਵਪਾਰੀ ਜਦੋਂ ਚਾਹੁਣ ਉਨ੍ਹਾਂ ਨੂੰ ਮਿਲ ਸਕਦੇ ਹਨ। ਮੀਟਿੰਗ ਦੌਰਾਨ ਹਾਜ਼ਰ ਸਾਰੇ ਵਪਾਰੀਆਂ ਅਤੇ ਦੁਕਾਨਦਾਰਾਂ ਨੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਅਤੇ ਚੇਅਰਮੈਨ ਰਾਜੂ ਚਾਵਲਾ ਦਾ ਧੰਨਵਾਦ ਕਰਦਿਆਂ ਮੀਟਿੰਗਾਂ ਦਾ ਸਿਲਸਿਲਾ ਜਾਰੀ ਰੱਖਣ ਦੀ ਮੰਗ ਕੀਤੀ।

ਦੁਕਾਨਦਾਰ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿਆਂਗੇ: ਚੇਅਰਮੈਨ

ਮਲੌਦ (ਨਿੱਜੀ ਪੱਤਰ ਪ੍ਰੇਰਕ): ਇੱਥੇ ਸ਼ਹਿਰ ਦੇ ਮੁੱਖ ਬਾਜ਼ਾਰ ਵਿੱਚ ਅੱਜ ਪੰਜਾਬ ਸਟੇਟ ਟਰੇਡਜ਼ ਕਮਿਸ਼ਨ ਦੇ ਚੇਅਰਮੈਨ ਅਵਤਾਰ ਸਿੰਘ ਬੋਪਾਰਾਏ ਦੀ ਅਗਵਾਈ ਹੇਠ ਮੀਟਿੰਗ ਹੋਈ, ਇਸ ਵਿੱਚ ਵੱਖ-ਵੱਖ 15 ਮਹਿਕਮਿਆਂ ਦੇ ਅਫ਼ਸਰਾਂ ਨੇ ਸਮੂਲੀਅਤ ਕੀਤੀ। ਇਸ ਮੌਕੇ ਹਲਕਾ ਪਾਇਲ ਦੇ ਟਰੇਡਜ਼ ਕਮਿਸ਼ਨ ਦੇ ਚੇਅਰਮੈਨ ਅਵਤਾਰ ਸਿੰਘ ਬੋਪਾਰਾਏ ਘੁਡਾਣੀ ਨੇ ਕਿਹਾ ਕਿ ਦੁਕਾਨਦਾਰਾਂ ਅਤੇ ਵਪਾਰੀ ਭਰਾਵਾਂ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਵਿੱਚ ਦੁਕਾਨਦਾਰਾਂ ਤੇ ਵਪਾਰੀਆਂ ਦੇ ਕੰਮ ਪਹਿਲ ਦੇ ਆਧਾਰ ’ਤੇ ਹੱਲ ਹੋਣਗੇ। ਸਰਕਾਰੀ ਅਧਿਕਾਰੀਆਂ ਨੇ ਦੁਕਾਨਦਾਰਾਂ ਅਤੇ ਵਪਾਰੀ ਭਰਾਵਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਤਹਿਸੀਲਦਾਰ ਪਾਇਲ ਰਵਿੰਦਰਜੀਤ ਸਿੰਘ, ਬਕਫ ਬੋਰਡ ਦੇ ਚੇਅਰਮੈਨ ਸੁਰਾਜ ਖਾਨ, ਬਲਾਕ ਪ੍ਰਧਾਨ ਦੀਪਕ ਗੋਇਲ ਮਲੌਦ ਅਤੇ ਪ੍ਰੀਤਮ ਸਿੰਘ ਪਾਇਲ ਹਾਜ਼ਰ ਸਨ।

Advertisement
×