ਪੰਜਾਬੀ ਸਾਹਿਤ ਸੱਭਿਆਚਾਰਕ ਮੰਚ ਦੀ ਇਕੱਤਰਤਾ
ਅੱਜ ਇਥੇ ਪੰਜਾਬੀ ਸਾਹਿਤ ਸੱਭਿਆਚਾਰਕ ਮੰਚ ਪੰਜਾਬ ਦੀ ਇੱਕਤਰਤਾ ਪਰਮਜੀਤ ਸਿੰਘ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮੰਚ ਵੱਲੋਂ ਆਪਣੀਆਂ ਸਾਹਿਤਕ ਸਰਗਰਮੀਆਂ ਨੂੰ ਅੱਗੇ ਤੋਰਦਿਆਂ ਸਲਾਨਾ ਸਮਾਗਮ ਕਰਵਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਸ੍ਰੀ ਧੀਮਾਨ, ਸਨੇਹਇੰਦਰ ਸਿੰਘ ਮੀਲੂ ਅਤੇ...
Advertisement
ਅੱਜ ਇਥੇ ਪੰਜਾਬੀ ਸਾਹਿਤ ਸੱਭਿਆਚਾਰਕ ਮੰਚ ਪੰਜਾਬ ਦੀ ਇੱਕਤਰਤਾ ਪਰਮਜੀਤ ਸਿੰਘ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮੰਚ ਵੱਲੋਂ ਆਪਣੀਆਂ ਸਾਹਿਤਕ ਸਰਗਰਮੀਆਂ ਨੂੰ ਅੱਗੇ ਤੋਰਦਿਆਂ ਸਲਾਨਾ ਸਮਾਗਮ ਕਰਵਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਸ੍ਰੀ ਧੀਮਾਨ, ਸਨੇਹਇੰਦਰ ਸਿੰਘ ਮੀਲੂ ਅਤੇ ਸੁਖਵਿੰਦਰ ਸਿੰਘ ਫਰੌਰ ਨੇ ਦੱਸਿਆ ਕਿ ਮੰਚ ਵੱਲੋਂ ਸਹਿਯੋਗੀ ਸੰਸਥਾ ਪੰਜਾਬੀ ਲਿਖਾਰੀ ਸਭਾ ਮੰਡੀ ਗੋਬਿੰਦਗੜ੍ਹ ਅਤੇ ਸਾਹਿਤਕ ਸੱਥ ਫਰੌਰ ਦੇ ਸਹਿਯੋਗ ਨਾਲ ਜ਼ਿਲ੍ਹਾ ਫਤਹਿਗੜ੍ਹ ਦੇ ਪਿੰਡ ਫਰੌਰ ਵਿਖੇ ਦਸੰਬਰ ਮਹੀਨੇ ਦੇ ਤੀਜੇ ਹਫਤੇ ਹੋਣ ਵਾਲੇ ਸਮਾਗਮ ਦੌਰਾਨ ਪੰਜਾਬ ਦੇ ਨਾਮਵਰ ਕਹਾਣੀਕਾਰ ਨੂੰ ਗਿਆਨੀ ਲਾਭ ਸਿੰਘ ਮੀਲੂ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਪੰਜਾਬ ਦੀਆਂ ਨਾਮਵਰ ਸਖਸ਼ੀਅਤਾਂ ਸਾਹਿਤਕ ਪ੍ਰੇਮੀਆਂ ਦੇ ਰੂਬਰੂ ਹੋਣਗੀਆਂ।
Advertisement
Advertisement
Advertisement
×

