DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਦੀ ਵਿੱਤੀ ਹਾਲਤ ਕਮਜ਼ੋਰ ਹੋਈ: ਯਾਦਵਿੰਦਰ ਯਾਦੂ

ਸ਼੍ਰੋਮਣੀ ਅਕਾਲੀ ਦਲ ਦੀ 10 ਮਾਰਚ ਨੂੰ ਖੰਨਾ ਰੈਲੀ ਨੂੰ ਸਫ਼ਲ ਬਣਾਉਣ ਲਈ ਮਰਹੂਮ ਜਥੇਦਾਰ ਭਰਪੂਰ ਸਿੰਘ ਰੌਣੀ ਦੇ ਘਰ ਪਿੰਡ ਰੌਣੀ ਵਿੱਚ ਯੂਥ ਆਗੂ ਸਰਬਜੀਤ ਸਿੰਘ ਲੱਕੀ ਅਤੇ ਜਸਪ੍ਰੀਤ ਸਿੰਘ ਕੈਨੇਡਾ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਦੇ ਅਕਾਲੀ ਆਗੂਆਂ...

  • fb
  • twitter
  • whatsapp
  • whatsapp
featured-img featured-img
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ।
Advertisement

ਸ਼੍ਰੋਮਣੀ ਅਕਾਲੀ ਦਲ ਦੀ 10 ਮਾਰਚ ਨੂੰ ਖੰਨਾ ਰੈਲੀ ਨੂੰ ਸਫ਼ਲ ਬਣਾਉਣ ਲਈ ਮਰਹੂਮ ਜਥੇਦਾਰ ਭਰਪੂਰ ਸਿੰਘ ਰੌਣੀ ਦੇ ਘਰ ਪਿੰਡ ਰੌਣੀ ਵਿੱਚ ਯੂਥ ਆਗੂ ਸਰਬਜੀਤ ਸਿੰਘ ਲੱਕੀ ਅਤੇ ਜਸਪ੍ਰੀਤ ਸਿੰਘ ਕੈਨੇਡਾ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਦੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਕੀਤੀ ਗਈ। ਮੀਟਿੰਗ ਵਿੱਚ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਤੇਜਿੰਦਰ ਸਿੰਘ ਇਕੋਲਹਾ ਵਿਸ਼ੇਸ਼ ਤੌਰ ’ਤੇ ਪੁੱਜੇ। ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਮੋਹ ਭੰਗ ਹੋ ਚੁੱਕਾ ਹੈ, ਜੋ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪੱਬਾਂ ਭਾਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪੰਜਾਬ ਨੂੰ ਕੰਗਾਲ ਕਰ ਦਿੱਤਾ ਹੈ। ਉਨ੍ਹਾਂ ਨੇ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਰੈਲੀ ਵਿੱਚ ਪੁੱਜਣ। ਇਸ ਮੌਕੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਤੇਜਿੰਦਰ ਸਿੰਘ ਇਕੋਲਾਹਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਜਥੇਦਾਰ ਮਨੋਹਰ ਸਿੰਘ ਖਾਲਸਾ, ਬਲਾਕ ਸਮਿਤੀ ਮੈਂਬਰ ਅਮਰੀਕ ਸਿੰਘ ਰੌਣੀ, ਹਰਮਨ ਸਿੰਘ ਕੈਨੇਡਾ ਆਦਿ ਹਾਜ਼ਰ ਸਨ।

Advertisement
Advertisement
×