ਸ਼ਿਵ ਸੈਨਾ ਆਗੂਆਂ ਵੱਲੋਂ ਪੁਤਲਾ ਫੂਕ ਮੁਜ਼ਾਹਰਾ

ਸ਼ਿਵ ਸੈਨਾ ਆਗੂਆਂ ਵੱਲੋਂ ਪੁਤਲਾ ਫੂਕ ਮੁਜ਼ਾਹਰਾ

ਕੌਂਸਲ ਦਫ਼ਤਰ ਅੱਗੇ ਸਰਕਾਰ ਦਾ ਪੁਤਲਾ ਫੂਕਦੇ ਹੋਏ ਸ਼ਿਵ ਸੈਨਾ ਆਗੂ।

ਨਿੰਜੀ ਪੱਤਰ ਪ੍ਰੇਰਕ

ਖੰਨਾ, 28 ਜੁਲਾਈ

ਅੱਜ ਇਥੋਂ ਦੇ ਨਗਰ ਕੌਂਸਲ ਦਫ਼ਤਰ ਵਿੱਚ ਸ਼ਿਵ ਸੈਨਾ ਵੱਲੋਂ ਬੇਸਹਾਰਾ ਪਸ਼ੂਆਂ ਦਾ ਕੋਈ ਪੱਕਾ ਪ੍ਰਬੰਧ ਨਾ ਕਰਨ ਦੇ ਰੋਸ ਵਜੋਂ ਅਵਤਾਰ ਮੋਰੀਆ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਮੋਰੀਆ ਨੇ ਕਿਹਾ ਕਿ ਜੇਕਰ ਸਰਕਾਰ ਬੇਸਹਾਰਾ ਪਸ਼ੂਆਂ ਦਾ ਇੰਤਜ਼ਾਮ ਨਹੀਂ ਕਰ ਸਕਦੀ ਤਾਂ ਉਸ ਨੂੰ ਗਊ ਸੈਂਸ ਦੇ ਨਾਂ ’ਤੇ ਟੈਕਸ ਲੈਣ ਦਾ ਵੀ ਕੋਈ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਜਬਰਨ ਵਸੂਲੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਵਾਰਿਸ ਪਸ਼ੂਆਂ ਕਾਰਨ ਰੋਜ਼ਾਨਾ ਕਈ ਹਾਦਸੇ ਵਾਪਰਦੇ ਹਨ ਅਤੇ ਹੁਣ ਤੱਕ ਬਹੁਤ ਲੋਕ ਆਪਣੀਆਂ ਜਾਨਾਂ ਵੀ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਘੌਰ ਵਿੱਚ ਗਊਸ਼ਾਲਾ ਤਿਆਰ ਹੈ, ਪਰ ਸਰਕਾਰ ਵੱਲੋਂ ਹਰੇ ਚਾਰੇ ਦਾ ਪੱਕਾ ਪ੍ਰਬੰਧ ਨਾ ਕੀਤੇ ਜਾਣ ਕਾਰਨ ਉੱਥੇ ਪਸ਼ੂ ਨਹੀਂ ਭੇਜੇ ਜਾ ਰਹੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਹੀ ਹਾਲਾਤ ਰਹੇ ਤਾਂ ਖੰਨਾ ਰੈਸਟ ਹਾਊਸ ਦੇ ਬਾਹਰ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦਾ ਪੁਤਲਾ ਫੂਕਿਆ ਜਾਵੇਗਾ। ਇਸ ਮੌਕੇ ਮਹੰਤ ਕਸ਼ਮੀਰ ਗਿਰੀ, ਜਤਿੰਦਰ ਨਾਰੰਗ, ਲਲਿਤ ਸ਼ਰਮਾ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All