ਦੇਵਿੰਦਰ ਸਿੰਘ ਜੱਗੀ
ਪਾਇਲ, 26 ਅਪਰੈਲ
ਪਿੰਡ ਸਿਆੜ੍ਹ ਅਤੇ ਹਲਕੇ ਦੇ ਹੋਰ ਪਿੰਡਾਂ ਵਿੱਚ ਅੱਗ ਲੱਗਣ ਨਾਲ ਕਣਕ ਦੀ ਖੜੀ ਫਸਲ ਤੇ ਨਾੜ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਬਾਰੇ ਐੱਸਡੀਐੱਮ ਪਾਇਲ ਦੀਪਜੋਤ ਕੌਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੰਗ ਪੱਤਰ ਦਿੱਤਾ ਗਿਆ, ਜਿਸ ਵਿੱਚ ਮੰਗ ਕੀਤੀ ਗਈ ਕਿ ਪੀੜਤ ਪਰਿਵਾਰਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਉਨ੍ਹਾਂ ਪੀੜਤ ਪਰਿਵਾਰਾਂ ਦੀਆਂ ਸਹਿਕਾਰੀ ਬੈਂਕਾਂ ਦੇ ਕਰਜ਼ਿਆਂ ਦੀਆਂ ਕਿਸ਼ਤਾਂ ਨੂੰ ਵੀ ਅੱਗੇ ਪਾਇਆ ਜਾਵੇ। ਵਫ਼ਦ ਵਿਚ ਮਾਸਟਰ ਰਾਜਿੰਦਰ ਸਿੰਘ ਸਿਆੜ, ਸੁਦਾਗਰ ਸਿੰਘ ਘੁਡਾਣੀ, ਭਜਨ ਸਿੰਘ, ਮਨੋਹਰ ਸਿੰਘ, ਬਾਲਕ੍ਰਿਸ਼ਨ ਸਿੰਘ, ਜਾਗਰ ਸਿੰਘ , ਪਰਗਟ ਸਿੰਘ, ਅਵਤਾਰ ਸਿੰਘ, ਚਮਕੌਰ ਸਿੰਘ ਤੇ ਜ਼ੋਰਾ ਸਿੰਘ ਵੀ ਸ਼ਾਮਲ ਸਨ