ਦੇਵਿੰਦਰ ਸਿੰਘ ਜੱਗੀ
ਪਾਇਲ, 16 ਨਵੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਦੋਰਾਹਾ ਤੇ ਮਲੌਦ ਦੇ ਕਿਸਾਨਾਂ ਦੀ ਮੀਟਿੰਗ ਪਿੰਡ ਜੀਰਖ ਵਿੱਚ ਹੋਈ, ਜਿਸ ਵਿਚ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਆਗੂਆਂ ਨੇ ਕਿਹਾ ਕਿ 26 ਨਵੰਬਰ ਨੂੰ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਇਕ ਸਾਲ ਹੋ ਰਿਹਾ ਹੈ, ਮੋਦੀ ਸਰਕਾਰ ਵੱਲੋਂ ਸਾਮਰਾਜੀਆਂ ਕਾਰਪੋਰੇਟ ਕੰਪਨੀਆਂ ਘਰਾਣਿਆਂ ਨੂੰ ਮਾਲੋ ਮਾਲ ਕਰਨ ਲਈ ਜ਼ੋਰ ਲਾਇਆ ਜਾ ਰਿਹਾ ਹੈ। ਸਰਕਾਰ ਖ਼ਿਲਾਫ਼ ਕਿਸਾਨ ਤੇ ਬੀਬੀਆਂ 25 ਨਵੰਬਰ ਨੂੰ ਕਾਫ਼ਲੇ ਬੰਨ੍ਹ ਕੇ ਦਿੱਲੀ ਵੱਲ ਰਵਾਨਾ ਹੋਣਗੇ। ਮੀਟਿੰਗ ਨੂੰ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਜ਼ਿਲ੍ਹਾ ਆਗੂ ਬਲਵੰਤ ਸਿੰਘ ਘੁਡਾਣੀ, ਪਰਮਵੀਰ ਸਿੰਘ ਘਲੋਟੀ, ਲਖਵਿੰਦਰ ਸਿੰਘ ਉਕਸੀ,ਜਗਤਾਰ ਸਿੰਘ ਚੋਮੋਂ, ਬਲਦੇਵ ਸਿੰਘ ਜੀਰਖ, ਪ੍ਰਿੰਸੀਪਲ ਜਗਮੀਤ ਸਿੰਘ ਕਲਾਹੜ, ਰਾਜਿੰਦਰ ਸਿੰਘ ਸਿਆੜ੍ਹ, ਜਾਗਰ ਸਿੰਘ, ਗੁਰਦੀਪ ਸਿੰਘ, ਮਨਪ੍ਰੀਤ ਸਿੰਘ ,ਹਾਕਮ ਸਿੰਘ ਜਰਗੜੀ ਸੁਖਚੈਨ ਸਿੰਘ,ਹਰਜਿੰਦਰ ਰਾਮਗੜ੍ਹ ਸਰਦਾਰਾਂ ਤੇ ਮਨਜੀਤ ਕੌਰ ਕੂਹਲੀ ਸ਼ਾਮਲ ਹੋਏ ।