ਦੇਵਿੰਦਰ ਸਿੰਘ ਜੱਗੀ
ਪਾਇਲ, 14 ਦਸੰਬਰ
ਨੇੜਲੇ ਪਿੰਡ ਨਸਰਾਲੀ ਵਿੱਚ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਵੱਲੋਂ ਰੱਖਿਆ ਨੀਂਹ ਪੱਥਰ ਸ਼ਰਾਰਤੀ ਅਨਸਰਾਂ ਨੇ ਤੋੜ ਦਿੱਤਾ। ਪੁਲੀਸ ਨੇ ਅਣਪਛਾਤਿਆਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ। ਸਰਪੰਚ ਗੁਰਜੰਟ ਸਿੰਘ ਨਸਰਾਲੀ ਨੇ ਪੁਲੀਸ ਨੂੰ ਦੱਸਿਆ ਕੈਬਨਿਟ ਮੰਤਰੀ ਵੱਲੋਂ ਕੱਚੀ ਫਿਰਨੀ ਨੂੰ ਪੱਕਾ ਕਰਨ ਲਈ ਨੀਂਹ ਪੱਥਰ ਰੱਖਿਆ ਗਿਆ ਸੀ ਜੋ 11/12 ਦਸੰਬਰ ਦੀ ਦਰਮਿਆਨੀ ਰਾਤ ਨੂੰ ਕਿਸੇ ਨਾਮਲੂਮ ਵਿਅਕਤੀ ਵੱਲੋਂ ਤੋੜ ਕੇ ਸੜਕ ’ਤੇ ਸੁੱਟਿਆ ਗਿਆ। ਪੁਲੀਸ ਚੌਕੀ ਈਸੜੂ ਦੇ ਇੰਚਾਰਜ ਪ੍ਰਗਟ ਸਿੰਘ ਵੱਲੋਂ ਤਫਤੀਸ਼ ਕਰਨ ਤੋਂ ਬਾਅਦ ਸਰਕਾਰੀ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ ‘ਤੇ ਧਾਰਾ 427 ਆਈਪੀਸੀ ਐਕਟ 1985 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।