ਸੈਂਟੀਨਲ ਇੰਟਰਨੈਸ਼ਨਲ ਸਕੂਲ ਵਿੱਚ ਵਿਦਿਆਰਥੀਆਂ ਲਈ ਕੁਇਜ਼ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਅੰਗਰੇਜ਼ੀ, ਗਣਿਤ, ਵਿਗਿਆਨ, ਪੰਜਾਬੀ, ਸਮਾਜਿਕ ਅਧਿਐਨ ਅਤੇ ਭੌਤਿਕ ਵਿਗਿਆਨ, ਵਪਾਰਕ ਅਧਿਐਨ ਵਰਗੇ ਵਿਸ਼ਿਆਂ ਨੂੰ ਸ਼ਾਮਲ ਕੀਤਾ ਗਿਆ। ਡਾ. ਪੂਨਮ ਸ਼ਰਮਾ ਨੇ ਕਿਹਾ ਕਿ ਇਹ ਕੁਇਜ਼ ਵਿਦਿਆਰਥੀਆਂ ਦੇ ਗਿਆਨ ਨੂੰ ਵਿਧਾਉਣ ਅਤੇ ਉਨ੍ਹਾਂ ਦੀ ਵਿਸ਼ਿਆਂ ਪ੍ਰਤੀ ਡੁੰਘੀ ਸਮਝ ਵਿਕਸਿਤ ਕਰਨ ਵਿੱਚ ਮਦਦ ਕਰਨਗੇ। ਇਸ ਨਾਲ ਵਿਦਿਆਰਥੀਆਂ ਦਾ ਆਤਮ-ਵਿਸ਼ਵਾਸ ਵਧੇਗਾ ਅਤੇ ਉਹ ਪ੍ਰੀਖਿਆਵਾਂ ਲਈ ਬਿਹਤਰ ਤਰੀਕੇ ਨਾਲ ਤਿਆਰ ਹੋ ਸਕਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਟੀਮ ਵਰਕ ਅਤੇ ਪੜ੍ਹਾਈ ਵਿੱਚ ਅੱਗੇ ਵਧਣ ਦੀ ਭਾਵਨਾਂ ਨੂੰ ਉਤਸ਼ਾਹਿਤ ਕਰਦੇ ਹਨ। ਕੁਇਜ਼ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਵੱਖ-ਵੱਖ ਵਿਸ਼ਿਆਂ ’ਤੇ ਸਵਾਲਾ ਦੇ ਜਵਾਬ ਦਿੱਤੇ। ਇਸ ਮੌਕੇ ਸਕੂਲ ਦੇ ਅਧਿਆਪਕਾਂ ਨੇ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ। ਵਿਦਿਆਰਥੀਆਂ ਨੇ ਕਿਹਾ ਕਿ ਇਸ ਕੁਇਜ਼ ਨੇ ਸਾਨੁੰ ਵਖਰੇ ਤਰੀਕਿਆਂ ਨਾਲ ਸੋਚਣ ਲਈ ਪ੍ਰੇਰਿਤ ਕੀਤਾ ਹੈ ਅਤੇ ਸਾਡੇ ਵਿਸ਼ਿਆਂ ਦੀ ਸਮਝ ਨੂੰ ਹੋਰ ਮਜ਼ਬੂਤ ਕੀਤਾ ਹੈ। ਡਾ. ਪੂਨਮ ਸ਼ਰਮਾ ਨੇ ਅਖੀਰ ਵਿੱਚ ਸਾਰੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਸਿੱਖਿਆ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਗਿਆਨ ਨੂੰ ਵਧਾਉਣ ਲਈ ਪ੍ਰੇਰਿਤ ਕੀਤਾ।