ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੈਂਟੀਨਲ ਸਕੂਲ ਵਿੱਚ ਕੁਇੱਜ਼

ਸੈਂਟੀਨਲ ਇਟਰਨੈਸ਼ਨਲ ਸਕੂਲ ਸਮਰਾਲਾ ਵਿੱਚ ਅੰਤਰਰਾਸ਼ਟਰੀ ਨਦੀਆਂ ਦਿਵਸ ਦੇ ਮੌਕੇ ਕੁਇਜ਼ ਕਰਵਾਇਆ ਗਿਆ। ਇਹ ਪ੍ਰੋਗਰਾਮ ਸਕੂਲ ਦੀ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਦੀ ਅਗਵਾਈ ਹੇਠ ਸਫਲਤਾਪੂਰਵਕ ਸੰਪੰਨ ਹੋਇਆ। ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਦੀਆਂ ਦੀ ਮਹੱਤਤਾ, ਵਾਤਾਵਰਣ ਸੰਭਾਲ ਅਤੇ ਜਲ...
Advertisement
ਸੈਂਟੀਨਲ ਇਟਰਨੈਸ਼ਨਲ ਸਕੂਲ ਸਮਰਾਲਾ ਵਿੱਚ ਅੰਤਰਰਾਸ਼ਟਰੀ ਨਦੀਆਂ ਦਿਵਸ ਦੇ ਮੌਕੇ ਕੁਇਜ਼ ਕਰਵਾਇਆ ਗਿਆ। ਇਹ ਪ੍ਰੋਗਰਾਮ ਸਕੂਲ ਦੀ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਦੀ ਅਗਵਾਈ ਹੇਠ ਸਫਲਤਾਪੂਰਵਕ ਸੰਪੰਨ ਹੋਇਆ। ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਦੀਆਂ ਦੀ ਮਹੱਤਤਾ, ਵਾਤਾਵਰਣ ਸੰਭਾਲ ਅਤੇ ਜਲ ਸਰੋਤਾਂ ਦੀ ਸੁਰੱਖਿਆ ਪ੍ਰਤੀ ਜਾਗਰੂਕ ਕਰਨਾ ਸੀ। ਕੁਇਜ਼ ਮੁਕਾਬਲੇ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ੳੇਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀਆਂ ਨੂੰ ਵੱਖ-ਵੱਖ ਟੀਮਾਂ ਵਿੱਚ ਵੰਡਿਆ ਗਿਆ ਅਤੇ ਉਨ੍ਹਾਂ ਨੂੰ ਨਦੀਆਂ ਦੀ ਭੂਗੋਲਿਕ ਸਥਿਤੀ, ਵਾਤਾਵਰਣਕ ਮੱਹਤਤਾ, ਸੱਭਿਆਚਾਰਕ ਪਹਿਲੂਆਂ ਅਤੇ ਸੰਭਾਲ ਦੇ ਤਰੀਕਿਆ ਨਾਲ ਸਬੰਧਤ ਸਵਾਲ ਪੁੱਛੇ ਗਏ। ਵਿਦਿਆਰਥੀਆਂ ਨੇ ਆਪਣੀ ਜਾਣਕਾਰੀ ਅਤੇ ਤੇਜ਼-ਤਰਾਰ ਜਵਾਬਾਂ ਨਾਲ ਸਭ ਨੂੰ ਪ੍ਰਭਾਵਿਤ ਕੀਤਾ। ਪ੍ਰਿੰਸੀਪਲ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੀਆਂ ਕਿਹਾ ਕਿ “ਨਦੀਆਂ ਸਾਡੀ ਸੱਭਿਅਤਾ ਦਾ ਅਧਾਰ ਹਨ ਅਤੇ ਇਨ੍ਹਾਂ ਦੀ ਸੰਭਾਲ ਸਾਡੀ ਸਮੂਹਿਕ ਜਿੰਮੇਵਾਰੀ ਹੈ। ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਜਾਗਰੂਕਤਾ ਅਤੇ ਜਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ। ਉਨ੍ਹਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਟੀਮ ਵਰਕ ਦੀ ਸ਼ਲਾਘਾ ਕੀਤੀ। ਮੁਕਾਬਲੇ ਦੇ ਅੰਤ ਵਿੱਚ ਜੇਤੂ ਟੀਮਾਂ ਨੂੰ ਇਨਾਮ ਅਤੇ ਸਰਟੀਫਿਕੇਟ ਵੰਡੇ ਗਏ। -ਪੱਤਰ ਪ੍ਰੇਰਕ

 

Advertisement

 

 

Advertisement
Show comments