ਸਕੂਲ ਵਿੱਚ ਕੁਇਜ਼ ਕਰਵਾਇਆ
ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਵਿਖੇ ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਇੰਟਰ ਹਾਊਸ ਸਪੋਰਟਸ ਕੁਇਜ਼ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਚਾਰਾਂ ਹਾਊਸਾਂ ਦੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ...
Advertisement
ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਵਿਖੇ ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਇੰਟਰ ਹਾਊਸ ਸਪੋਰਟਸ ਕੁਇਜ਼ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਚਾਰਾਂ ਹਾਊਸਾਂ ਦੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਟੇਜ ਸੰਚਾਲਨ ਡੀ ਪੀ ਈ ਗੁਰਵਿੰਦਰ ਸਿੰਘ ਅਤੇ ਮਨਿੰਦਰਪਾਲ ਸਿੰਘ ਨੇ ਕੀਤਾ। ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਪ੍ਰੋਗਰਾਮ ਦੀ ਸਫਲਤਾ ਲਈ ਮੁਬਾਰਕਬਾਦ ਦਿੱਤੀ ਤੇ ਵਿਦਿਆਰਥੀਆਂ ਨੂੰ ਅੱਗੇ ਵੀ ਇਸੇ ਜਜ਼ਬੇ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
Advertisement
Advertisement
×

