DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰਾਹੁਲ ਗਾਂਧੀ ਦੀ ਭੂਮਿਕਾ ਸ਼ਲਾਘਾਯੋਗ: ਬਾਵਾ

ਕਾਂਗਰਸੀ ਵਰਕਰਾਂ ਦੀ ਮੀਟਿੰਗ; ਦੇਸ਼ ਤੇ ਸੂਬੇ ਦੀ ਮੌਜੂਦਾ ਸਥਿਤੀ ’ਤੇ ਚਰਚਾ ਕੀਤੀ

  • fb
  • twitter
  • whatsapp
  • whatsapp
featured-img featured-img
ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਬਾਵਾ। -ਫੋਟੋ: ਇੰਦਰਜੀਤ ਵਰਮਾ
Advertisement

ਕੋਆਰਡੀਨੇਟਰ ਕੁੱਲ ਹਿੰਦ ਕਾਂਗਰਸ (ਓ ਬੀ ਸੀ) ਇੰਚਾਰਜ ਹਿਮਾਚਲ ਪ੍ਰਦੇਸ਼ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਦੱਖਣੀ ਹਲਕੇ ਵਿੱਚ ਵਰਕਰ ਮੀਟਿੰਗ ਹੋਈ। ਇਸ ਵਿੱਚ ਮੌਜੂਦਾ ਸਥਿਤੀ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਸ੍ਰੀ ਬਾਵਾ ਨੇ ਕਿਹਾ ਕਿ ਭਾਰਤ ਦਾ ਭਵਿੱਖ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਹਨ, ਜਿਨ੍ਹਾਂ ਨੇ ਸਰਹੱਦਾਂ ’ਤੇ ਚੀਨ ਦੇ ਟੈਂਕਾਂ ਦੇ ਦਾਖ਼ਲੇ ਦੇ ਮਾਮਲੇ ਨੂੰ ਸੁਚੱਜੇ ਢੰਗ ਨਾਲ ਉਠਾ ਕੇ ਭਾਜਪਾ ਸਰਕਾਰ ਦੇ ਮੰਤਰੀਆਂ ਦੇ ਮੂੰਹ ਬੰਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦਾ ਸੰਸਦ ਵਿੱਚ ਰੁਖ਼ ਦੱਸਦਾ ਹੈ ਕਿ ਉਹ ਨਿਧੜਕ, ਇਮਾਨਦਾਰ ਅਤੇ ਦੇਸ਼ ਭਗਤ ਨੇਤਾ ਹਨ। ਉਨ੍ਹਾਂ ਫ਼ਿਰਕੂ ਸੋਚ ਖ਼ਿਲਾਫ਼ ਝੰਡਾ ਚੁੱਕ ਕੇ ਭਾਰਤ ਦੀ ਏਕਤਾ ਅਤੇ ਅਖੰਡਤਾ ਦੀ ਮਜ਼ਬੂਤੀ ਲਈ 3700 ਕਿਲੋਮੀਟਰ ਪੈਦਲ ਯਾਤਰਾ ਕੀਤੀ ਸੀ।

Advertisement

ਉਨ੍ਹਾਂ ਭਾਜਪਾ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਬਜਟ ਕਿਸਾਨੀ, ਬੇਰੁਜ਼ਗਾਰੀ ਅਤੇ ਮੱਧ ਵਰਗ ਦੇ ਲੋਕਾਂ ਨੂੰ ਅੱਖੋਂ-ਪਰੋਖੇ ਕਰਨ ਵਾਲਾ ਹੈ। ਇਸ ਵਿੱਚ ਸਿਰਫ਼ ਪੂੰਜੀਪਤੀਆਂ ਨੂੰ ਖ਼ੁਸ਼ ਕਰਨ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ ਹੈ ਪਰ ਕਾਂਗਰਸ ਤੋਂ ਭਾਜਪਾ ਵਿੱਚ ਗਏ ਆਗੂ ਭਾਜਪਾ ਸਰਕਾਰ ਦੇ ਗੁਣ ਗਾ ਰਹੇ ਹਨ, ਉਨ੍ਹਾਂ ਨੂੰ ਪੰਜਾਬ ਦੇ ਹਿੱਤਾਂ ਦੀ ਕੋਈ ਪ੍ਰਵਾਹ ਨਹੀਂ। ਸ੍ਰੀ ਬਾਵਾ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ ਪੰਜਾਬ ਵਿੱਚ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਨੂੰ ਦਿਨ ਦਿਹਾੜੇ ਪੰਜਾਬ ਦੇ ਲੋਕਾਂ ਨਾਲ ਕੀਤਾ ਧੋਖਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਹੂਲਤ ਨਾਲੋਂ ਵੱਧ ਇਸ਼ਤਿਹਾਰਾਂ ’ਤੇ ਪੈਸਾ ਖ਼ਰਚਿਆ ਜਾ ਰਿਹਾ ਹੈ। ਇਸ ਸਮੇਂ ਗੁਰਨਾਮ ਸਿੰਘ ਕਲੇਰ, ਵਰਿੰਦਰ ਭੱਲਾ, ਮਨਜੀਤ ਕੌਰ, ਮਮਤਾ ਰਾਣੀ, ਮਨਜੀਤ ਕੌਰ ਸਰੋਏ ਪ੍ਰਧਾਨ ਮਹਿਲਾ ਵਿੰਗ ਆਦਿ ਵੀ ਹਾਜ਼ਰ ਸਨ।

Advertisement

Advertisement
×