ਰਾਏਕੋਟ ਦੇ ਆੜ੍ਹਤੀਆਂ ਵੱਲੋਂ ਹੜਤਾਲ ਨਾ ਕਰਨ ਦਾ ਫ਼ੈਸਲਾ
ਸੂਬੇ ਭਰ ’ਚ ਆੜ੍ਹਤੀਆਂ ਵੱਲੋਂ ਪਹਿਲੀ ਅਪਰੈਲ ਤੋਂ ਹੜਤਾਲ ਕਰਨ ਦਾ ਐਲਾਨ ਕੀਤਾ ਹੋਇਆ ਹੈ। ਇਸ ਦੇ ਉਲਟ ਰਾਏਕੋਟ ਦਾਣਾ ਮੰਡੀ ਦੇ ਆੜ੍ਹਤੀਆਂ ਵੱਲੋਂ ਹੜਤਾਲ ਨਾ ਕਰਨ ਦਾ ਫ਼ੈਸਲਾ ਕਰਦੇ ਹੋਏ ਕਿਸੇ ਵੀ ਹੜਤਾਲ ਦਾ ਹਿੱਸਾ ਬਣਨ ਤੋਂ ਕੋਰੀ ਨਾਂਹ...
ਸੂਬੇ ਭਰ ’ਚ ਆੜ੍ਹਤੀਆਂ ਵੱਲੋਂ ਪਹਿਲੀ ਅਪਰੈਲ ਤੋਂ ਹੜਤਾਲ ਕਰਨ ਦਾ ਐਲਾਨ ਕੀਤਾ ਹੋਇਆ ਹੈ। ਇਸ ਦੇ ਉਲਟ ਰਾਏਕੋਟ ਦਾਣਾ ਮੰਡੀ ਦੇ ਆੜ੍ਹਤੀਆਂ ਵੱਲੋਂ ਹੜਤਾਲ ਨਾ ਕਰਨ ਦਾ ਫ਼ੈਸਲਾ ਕਰਦੇ ਹੋਏ ਕਿਸੇ ਵੀ ਹੜਤਾਲ ਦਾ ਹਿੱਸਾ ਬਣਨ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਆੜ੍ਹਤੀਆ ਐਸੋਸੀਏਸ਼ਨ ਰਾਏਕੋਟ ਦੇ ਪ੍ਰਧਾਨ ਸੰਜੀਵ ਕੁਮਾਰ ਬੌਵਾ ਗੋਇਲ ਦੀ ਅਗਵਾਈ ਹੇਠ ਏਕੇ ਦਾ ਸਬੂਤ ਦਿੰਦੇ ਹੋਏ ਆੜ੍ਹਤੀਆਂ ਨੇ ਡੀ ਐੱਸ ਪੀ ਹਰਜਿੰਦਰ ਸਿੰਘ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਹੜਤਾਲ ਤੇ ਨਾ ਜਾਣ ਬਾਰੇ ਭਰੋਸਾ ਦਿੱਤਾ। ਡੀ ਐੱਸ ਪੀ ਨਾਲ ਕੀਤੀ ਮੀਟਿੰਗ ਵਿੱਚ ਆੜ੍ਹਤੀਆਂ ਨੇ ਸਪੱਸ਼ਟ ਕੀਤਾ ਕਿ ਉਹ ਰਾਏਕੋਟ ਮੰਡੀ ਸਮੇਣੇ ਮਾਰਕੀਟ ਕਮੇਟੀ ਰਾਏਕੋਟ ਅਧੀਨ ਆਉਂਦੇ ਖਰੀਦ ਕੇਂਦਰਾਂ ’ਤੇ ਵੀ ਆਪਣਾ ਕੰਮ ਜਾਰੀ ਰੱਖਣਗੇ ਤੇ ਕਿਸੇ ਵੀ ਹੜਤਾਲ ਦਾ ਹਿੱਸਾ ਨਹੀਂ ਬਣਨਗੇ। ਹੜਤਾਲ ਕਰਨ ਵਾਲੇ ਆੜ੍ਹਤੀਆਂ ਬਾਰੇ ਉਨ੍ਹਾਂ ਆਖਿਆ ਕਿ ਕੁਝ ਕੁ ਸਗੰਠਨਾ ਵੱਲੋਂ ਕਮਿਸ਼ਨ ਵਧਾਉਣ ਦੇ ਚੱਕਰ ਵਿੱਚ ਸੂਬੇ ਦੇ ਕਿਸਾਨਾਂ ਅਤੇ ਸਰਕਾਰ ਦਾ ਸ਼ੋਸਣ ਕੀਤਾ ਜਾ ਰਿਹਾ ਹੈ। ਪ੍ਰਧਾਨ ਸੰਜੀਵ ਕੁਮਾਰ ਬੌਵਾ ਗੋਇਲ ਅਤੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਲਿੱਤਰ ਨੇ ਕਿਸਾਨਾਂ ਨੂੰ ਬਿਨਾਂ ਝਿਜਕ ਮੰਡੀਆਂ ਵਿੱਚ ਫ਼ਸਲ ਲੈ ਕੇ ਆਉਣ ਦੀ ਅਪੀਲ ਕਰਦਿਆਂ ਹਰ ਮੱਦਦ ਦਾ ਭਰੋਸਾ ਦਿੱਤਾ। ਡੀ ਐੱਸ ਪੀ ਹਰਜਿੰਦਰ ਸਿੰਘ ਨੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਪੁਲੀਸ ਪ੍ਰਸ਼ਾਸਨ ਕਿਸਾਨਾ ਲਈ ਪੁਖਤਾ ਸੁਰੱਖਿਆ ਪ੍ਰਬੰਧ ਕਰੇਗਾ।

