ਮੀਂਹ ਲੈ ਕੇ ਆਇਆ ਲੁਧਿਆਣਵੀਆਂ ਲਈ ਗਰਮੀ ਤੋਂ ਰਾਹਤ

10 ਤੋਂ 20 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲੀਆਂ ਹਵਾਵਾਂ; ਪਾਰੇ ਵਿੱਚ ਗਿਰਾਵਟ

ਮੀਂਹ ਲੈ ਕੇ ਆਇਆ ਲੁਧਿਆਣਵੀਆਂ ਲਈ ਗਰਮੀ ਤੋਂ ਰਾਹਤ

ਲੁਧਿਆਣਾ ਵਿੱਚ ਮੀਂਹ ਤੋਂ ਬਚਣ ਦੀ ਕੋਸ਼ਿਸ਼ ਕਰਦੀਆਂ ਹੋਈਆਂ ਕੁੜੀਆਂ। -ਫੋਟੋ: ਹਿਮਾਂਸ਼ੂ ਮਹਾਜਨ

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 28 ਮਈ

ਸਨਅਤੀ ਸ਼ਹਿਰ ਵਿੱਚ ਅੱਜ ਸ਼ਾਮ ਨੂੰ ਤੇਜ਼ ਹਨੇਰੀ ਮਗਰੋਂ ਪਏ ਮੀਂਹ ਕਾਰਨ ਲੁਧਿਆਣਾ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲੀ। ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਦਿਨ ਵੇਲੇ ਅਤਿ ਦੀ ਗਰਮੀ ਪੈ ਰਹੀ ਸੀ। ਦਿਨ ਵਿੱਚ ਮੌਸਮ ਦਾ ਮਿਜਾਜ਼ ਬਦਲਣ ਕਾਰਨ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ। ਮੀਂਹ ਸ਼ਾਮ 7 ਵਜੇ ਤੋਂ ਬਾਅਦ ਬੰਦ ਹੋ ਗਿਆ, ਪਰ ਬੱਦਲਵਾਈ ਕਾਰਨ ਤਾਪਮਾਨ ਵਿੱਚ ਗਿਰਾਵਟ ਰਹੀ।

ਇਸ ਤੋਂ ਪਹਿਲਾਂ ਅੱਜ ਦਿਨ ਵਿੱਚ ਸਨਅਤੀ ਸ਼ਹਿਰ ਵਿੱਚ ਗਰਮੀ ਦਾ ਪ੍ਰਕੋਪ ਜਾਰੀ ਰਿਹਾ। ਅੱਜ ਸਵੇਰੇ ਦਿਨ ਦੀ ਸ਼ੁਰੂਆਤ ਤੇਜ਼ ਧੁੱਪ ਨਾਲ ਹੋਈ। ਸਵੇਰੇ 8 ਵਜੇ ਪਾਰਾ 25 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਮੁਤਾਬਕ ਅੱਜ ਘੱਟੋ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਿਹਾ। ਇਸਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਦਰਜ ਕੀਤਾ। ਇਸ ਤੋਂ ਪਹਿਲਾਂ ਰੋਜ਼ਾਨਾ ਲੁਧਿਆਣਾ ਦਾ ਤਾਪਮਾਨ 40 ਤੋਂ 42 ਡਿਗਰੀ ਤੱਕ ਰਹਿ ਰਿਹਾ ਸੀ। ਮੀਂਹ ਤੋਂ ਬਾਅਦ ਇਹ ਤਾਪਮਾਨ ਘੱਟ ਕੇ 39 ਡਿਗਰੀ ਸੈਲਸੀਅਸ ਤੱਕ ਆ ਗਿਆ ਹੈ।

ਹਾਲਾਂਕਿ ਇਸ ਦੌਰਾਨ ਹਵਾ ਵੀ ਚੱਲ ਰਹੀ ਸੀ। ਉਧਰ, ਏਅਰ ਕੁਆਲਟੀ ਇੰਡੈਕਸ 178 ਦੇ ਪੱਧਰ ’ਤੇ ਰਿਹਾ। ਦਿਨ ਸਮੇਂ ਪੈ ਰਹੀ ਧੁੱਪ ਲੋਕਾਂ ਨੂੰ ਚੁੱੱਭ ਰਹੀ ਸੀ ਅਤੇ ਅਤਿ ਦੀ ਗਰਮੀ ਕਾਰਨ ਰਾਹਗੀਰਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਆ ਰਹੀਆਂ ਸਨ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਅੱਜ ਦੇਰ ਸ਼ਾਮ ਤੱਕ 10 ਤੋਂ 20 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਦੀ ਸ਼ੁਰੂਆਤ ਹੋਈ। ਸ਼ਾਮ ਚਾਰ ਵਜੇ ਤੋਂ ਬਾਅਦ ਤੇਜ਼ ਹਵਾਵਾਂ ਚੱਲਣ ਲੱਗ ਗਈਆਂ। ਤੇਜ਼ ਹਵਾਵਾਂ ਦੇ ਬਾਵਜੂਦ ਲੁਧਿਆਣਾ ਦੇ ਜ਼ਿਆਦਾਤਰ ਇਲਾਕਿਆਂ ਅੰਦਰ ਮੀਂਹ ਸ਼ੁਰੂ ਹੋ ਗਿਆ ਤੇ ਲਗਪਗ ਅੱਧਾ ਘੰਟਾ ਅਸਮਾਨ ਤੋਂ ਪਾਣੀ ਵਰਸਦਾ ਰਿਹਾ। ਮੀਂਹ ਤੋਂ ਬਾਅਦ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ। ਉਧਰ, ਸ਼ਨਿੱਚਰਵਾਰ ਹੋਣ ਕਾਰਨ ਬਾਜ਼ਾਰਾਂ ਵਿੱਚ ਵੀ ਰੌਣਕਾਂ ਲੱਗ ਰਹੀਆਂ।

ਮੌਸਮ ਖ਼ਰਾਬ ਹੋਣ ਕਾਰਨ ਹਾਕੀ ਫੈਸਟੀਵਲ ਮੁਲਤਵੀ

ਲੁਧਿਆਣਾ (ਖੇਤਰੀ ਪ੍ਰਤੀਨਿਧ): ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਪਿੰਡ ਜਰਖੜ ਵੱਲੋਂ ਕਰਵਾਏ ਜਾ ਰਹੇ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਮੌਸਮ ਦੀ ਖ਼ਰਾਬੀ ਕਾਰਨ ਇੱਕ ਹਫ਼ਤੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਟਰੱਸਟ ਦੇ ਚੇਅਰਮੈਨ ਨਰਿੰਦਰਪਾਲ ਸਿੰਘ ਸਿੱਧੂ, ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਨੇ ਦੱਸਿਆ ਕਿ ਹੁਣ ਇਹ ਮੁਕਾਬਲੇ ਅਗਲੇ ਸ਼ਨਿੱਚਰਵਾਰ ਅਤੇ ਐਤਵਾਰ 4 ਅਤੇ 5 ਜੂਨ ਨੂੰ ਹੋਣਗੇ । ਉਨ੍ਹਾਂ ਦੱਸਿਆ ਕਿ 4 ਜੂਨ ਨੂੰ ਸਬ ਜੂਨੀਅਰ ਅਤੇ ਸੀਨੀਅਰ ਵਰਗ ਦੇ 4 ਸੈਮੀਫਾਈਨਲ ਖੇਡੇ ਜਾਣਗੇ। ਜਦਕਿ 5 ਜੂਨ ਨੂੰ ਦੋਹਾਂ ਵਰਗਾਂ ਦੇ 2 ਫਾਈਨਲ ਮੁਕਾਬਲੇ ਹੋਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All