ਮੀਂਹ ਨੇ ਨੁਕਸਾਨੀਆਂ ਸਨਅਤੀ ਸ਼ਹਿਰ ਦੀਆਂ ਸੜਕਾਂ

ਮੀਂਹ ਨੇ ਨੁਕਸਾਨੀਆਂ ਸਨਅਤੀ ਸ਼ਹਿਰ ਦੀਆਂ ਸੜਕਾਂ

ਲੁਧਿਆਣਾ ਦੇ ਹੈਬੋਵਾਲ ਰੋਡ ’ਤੇ ਖਸਤਾ ਹਾਲ ਸੜਕ ’ਤੇ ਖੜ੍ਹਾ ਮੀਂਹ ਦਾ ਪਾਣੀ। -ਫੋਟੋ: ਹਿਮਾਂਸ਼ੂ ਮਹਾਜਨ

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 18 ਸਤੰਬਰ

ਸਮਾਰਟ ਸਿਟੀ ਲੁਧਿਆਣਾ ਵਿੱਚ ਵੀਰਵਾਰ ਦੇਰ ਰਾਤ ਤੋਂ ਸ਼ੁੱਕਰਵਾਰ ਤੱਕ ਪਏ ਮੀਂਹ ਦਾ ਅਸਰ ਸੜਕਾਂ ’ਤੇ ਦਿੱਖਣ ਲੱਗ ਗਿਆ ਹੈ। ਜ਼ੋਰਦਾਰ ਮੀਂਹ ਕਾਰਨ ਸ਼ਹਿਰ ਦੀਆਂ ਸੜਕਾਂ ਦਾ ਬੁਰਾ ਹਾਲ ਹੈ। ਸਨਅਤੀ ਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਸੜਕਾਂ ਤੇ ਗਲੀਆਂ ਟੁੱਟ ਗਈਆਂ ਹਨ, ਮੀਂਹ ਦੇ ਪਾਣੀ ਕਾਰਨ ਥਾਂ-ਥਾਂ ਟੋਏ ਪੈ ਗਏ ਹਨ, ਜਿਨ੍ਹਾਂ ਸੜਕਾਂ ’ਤੇ ਨਗਰ ਨਿਗਮ ਨੇ ਮੀਂਹ ਤੋਂ ਪਹਿਲਾਂ ਪੈਚਵਰਕ ਕਰਵਾਉਣਾ ਸ਼ੁਰੂ ਕੀਤਾ ਸੀ, ਉਹ ਪੈਚਵਰਕ ਮੀਂਹ ਦੇ ਪਾਣੀ ਨਾਲ ਹੀ ਰੁੜ੍ਹ ਗਿਆ। ਹਾਲਾਤ ਇਹ ਹਨ ਕਿ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਤਾਂ ਮੀਂਹ ਪੈਣ ਦੇ 24 ਘੰਟੇ ਬਾਅਦ ਵੀ ਪਾਣੀ ਖੜ੍ਹਾ ਹੈ।

ਮੀਂਹ ਦੇ ਪਾਣੀ ਨੇ ਜਿੱਥੇ ਸੜਕਾਂ ਦਾ ਬੁਰਾ ਹਾਲ ਕੀਤਾ ਹੈ, ਉਥੇ ਹੀ ਇਸਦਾ ਅਸਰ ਪੁਲਾਂ ’ਤੇ ਵੀ ਪਿਆ, ਜਿਸ ਦੇ ਚੱਲਦੇ ਸੜਕਾਂ ਅਤੇ ਪੁਲਾਂ ’ਤੇ ਡੂੰਘੇ ਟੋਏ ਪੈ ਚੁੱਕੇ ਹਨ, ਜੋ ਰਾਹਗੀਰਾਂ ਲਈ ਹਾਦਸਿਆਂ ਦਾ ਕਾਰਨ ਬਣ ਰਹੇ ਹਨ। ਸ਼ਹਿਰ ਦੇ ਇਲਾਕੇ ਗਿਆਸਪੁਰਾ, ਮਾਡਲ ਟਾਊਨ, ਦੁਗਰੀ, ਗਿੱਲ ਰੋਡ, ਸਮਰਾਲਾ ਚੌਕ, ਤਾਜਪੁਰ ਰੋਡ, ਟਿੱਬਾ ਰੋਡ, ਜਮਾਲਪੁਰ, ਲੋਕਲ ਅੱਡਾ, ਕੈਲਾਸ਼ ਸਿਨੇਮਾ ਚੌਕ, ਭਾਰਤ ਨਗਰ ਚੌਕ, ਸਿਵਲ ਲਾਈਨ ਅਤੇ ਹੋਰ ਇਲਾਕਿਆਂ ਵਿੱਚ ਸੜਕਾਂ ਦਾ ਬੁਰਾ ਹਾਲ ਹੋ ਗਿਆ ਹੈ।

ਟਰਾਂਸਪੋਰਟ ਨਗਰ ਤੇ ਨੀਵੇ ਇਲਾਕਿਆਂ ਦਾ ਬੁਰਾ ਹਾਲ

ਸਨਅਤੀ ਸ਼ਹਿਰ ਦੇ ਇਲਾਕੇ ਟਰਾਂਸਪੋਰਟ ਨਗਰ ਤੇ ਨੀਵਿਆਂ ਇਲਾਕਿਆਂ ਦਾ ਪਾਣੀ ਨਾਲ ਜ਼ਿਆਦਾ ਬੁਰਾ ਹਾਲ ਹੈ। ਟਰਾਂਸਪੋਰਟ ਨਗਰ ਇਲਾਕੇ ਵਿੱਚ ਤਾਂ 24 ਘੰਟੇ ਬਾਅਦ ਵੀ ਇੱਕ ਇੱਕ ਫੁੱਟ ਪਾਣੀ ਖੜ੍ਹਾ ਹੋਇਆ ਹੈ, ਜਿਸ ਕਾਰਨ ਸੜਕਾਂ ’ਤੇ ਪੈਦਲ ਚੱਲਣ ਵਾਲਿਆਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਇਲਾਵਾ ਸਤਜੋਤ ਨਗਰ, ਧਾਂਦਰਾ ਰੋਡ ਤੇ ਹੋਰਾਂ ਪ੍ਰਾਈਵੇਟ ਕਲੋਨੀਆਂ ਵਿੱਚ ਤਾਂ ਸੜਕਾਂ ਪੱਟੀਆਂ ਹੋਈਆਂ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਕਈ ਇਲਾਕਿਆਂ ਵਿੱਚ ਤਾਂ ਪਾਣੀ ਖੜ੍ਹਾ ਹੋਣ ਕਾਰਨ ਕਈ ਹਾਦਸੇ ਵੀ ਹੋਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All