ਖੇਤੀ ਕਾਨੂੰਨਾਂ ਖ਼ਿਲਾਫ਼ ਨਾਟਕਾਂ ਰਾਹੀਂ ਆਵਾਜ਼ ਬੁਲੰਦ

ਖੇਤੀ ਕਾਨੂੰਨਾਂ ਖ਼ਿਲਾਫ਼ ਨਾਟਕਾਂ ਰਾਹੀਂ ਆਵਾਜ਼ ਬੁਲੰਦ

ਪਿੰਡ ਹਿੱਸੋਵਾਲ ਵਿੱਚ ਖੇਡੇ ਗਏ ਨਾਟਕ ਦੀ ਝਲਕ।

ਸੰਤੋਖ ਗਿੱਲ
ਗੁਰੂਸਰ ਸੁਧਾਰ, 27 ਜਨਵਰੀ

ਸੰਯੁਕਤ ਕਿਸਾਨ ਮੋਰਚਾ ਅਤੇ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਕਿਲ੍ਹਾ ਰਾਏਪੁਰ ਵਿੱਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਅੱਗੇ ਗਣਤੰਤਰ ਦਿਵਸ ਮੌਕੇ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦਾ ਪਿੱਟ-ਸਿਆਪਾ ਕੀਤਾ ਗਿਆ। ਇਸ ਮੌਕੇ ਰਜਿੰਦਰ ਕੌਰ, ਅਵਤਾਰ ਕੌਰ, ਪਰਮਜੀਤ ਕੌਰ, ਰਣਜੀਤ ਕੌਰ ਅਤੇ ਜਗਦੇਵ ਕੌਰ ਦੀ ਅਗਵਾਈ ਵਿੱਚ ਸਮਾਗਮ ਦੌਰਾਨ ਅਕਸ ਰੰਗ-ਮੰਚ ਸਮਰਾਲਾ ਵੱਲੋਂ ਰਾਜਵਿੰਦਰ ਸਮਰਾਲਾ ਦੀ ਨਿਰਦੇਸ਼ਨਾਂ ਹੇਠ ਨਾਟਕ ‘ਅੰਨਦਾਤਾ’ ਖੇਡਿਆ ਗਿਆ। ਜਨਵਾਦੀ ਇਸਤਰੀ ਸਭਾ ਦੀ ਸੂਬਾਈ ਪ੍ਰਧਾਨ ਪ੍ਰੋਫੈਸਰ ਸੁਰਿੰਦਰ ਕੌਰ ਨੇ ਕਿਹਾ ਕਿ ਇਸ ਵਾਰ ਗਣਤੰਤਰ ਦਿਵਸ ਮੌਕੇ ਕਿਸਾਨਾਂ ਵੱਲੋਂ ਨਿਕਲਣ ਵਾਲੀਆਂ ਝਾਂਕੀਆਂ ਲੋਕਾਂ ਦਾ ਦਰਦ ਬਿਆਨ ਕਰਨਗੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਆਗੂ ਹਰਨੇਕ ਸਿੰਘ ਗੁੱਜਰਵਾਲ, ਜਮਹੂਰੀ ਕਿਸਾਨ ਸਭਾ ਦੇ ਆਗੂ ਜਗਤਾਰ ਸਿੰਘ ਚਕੋਹੀ, ਪ੍ਰੋਫੈਸਰ ਪਰਮਜੀਤ ਕੌਰ, ਸਿਮਰਜੀਤ ਕੌਰ ਰੱਤੋਵਾਲ, ਡਾਕਟਰ ਕਮਲ ਰਤਨ ਨੇ ਵੀ ਸੰਬੋਧਨ ਕੀਤਾ।

ਨਾਟਕ ‘ਗੋਦੀ ਮੀਡੀਆ ਝੂਠ ਬੋਲਦਾ ਹੈ’ ਦਾ ਮੰਚਨ

ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਗਣਤੰਤਰ ਦਿਵਸ ਮਨਾਉਣ ਦੇ ਸੱਦੇ ‘ਤੇ ਪਿੰਡ ਹਿੱਸੋਵਾਲ ਵਿੱਚ ਸਮਾਗਮ ਕਰਵਾਇਆ, ਜਿਸ ਵਿੱਚ ਔਰਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਸੁਰਜੀਤ ਸਿੰਘ ਹਿੱਸੋਵਾਲ ਅਤੇ ਪ੍ਰਕਾਸ਼ ਸਿੰਘ ਹਿੱਸੋਵਾਲ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਇਸ ਸਮਾਗਮ ਦੌਰਾਨ ਪ੍ਰੋਫੈਸਰ ਸੋਮਪਾਲ ਹੀਰਾ ਵੱਲੋਂ ਨਾਟਕ ‘ਗੋਦੀ ਮੀਡੀਆ ਝੂਠ ਬੋਲਦਾ ਹੈ’ ਦੀ ਸਫਲ ਪੇਸ਼ਕਾਰੀ ਕੀਤੀ ਗਈ। ਡਾਕਟਰ ਜਸਵੀਰ ਕੌਰ ਜੋਧਾਂ, ਕਿਸਾਨ ਮਜ਼ਦੂਰ ਸੰਘਰਸ਼ ਮੋਰਚੇ ਦੇ ਆਗੂ ਚਰਨਜੀਤ ਸਿੰਘ ਹਿਮਾਂਯੂਪੁਰਾ, ਸ਼ਿੰਦਰ ਸਿੰਘ ਜਵੱਦੀ ਸਮੇਤ ਹੋਰ ਆਗੂਆਂ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All