ਸਾਬਕਾ ਵਿਧਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੇ ਹੱਕ ਵਿੱਚ ਚੱਲ ਰਹੀ ਹਵਾ ਨੂੰ ਵੇਖਦਿਆਂ ਦੂਜੀਆਂ ਪਾਰਟੀਆਂ ਦੇ ਆਗੂ ਕਾਂਗਰਸ ਪਾਰਟੀ ਦਾ ਪੱਲਾ ਫੜ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦਾ ਪੰਜਾਬ ਵਿੱਚ ਸੁਨਹਿਰੀ ਭਵਿੱਖ ਵਿਖਾਈ ਦੇ ਰਿਹਾ ਹੈ। ਉਹ ਅੱਜ ਵਾਰਡ ਨੰ 48 ਦੇ ਇਲਾਕੇ ਨਿਰਮਲ ਨਗਰ ਦੁੱਗਰੀ ਵਿੱਚ ਇਕ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ, ਜੋ ਸੁਖਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਦਮਦਮਾ ਸਾਹਿਬ ਦੀ ਅਗਵਾਈ ਵਿਚ ਕਰਵਾਇਆ ਗਿਆ ਸੀ। ਇਸ ਮੌਕੇ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਸੁਰਿੰਦਰ ਕੌਰ ਨੇ ਵੀ ਸ਼ਮੂਲੀਅਤ ਕੀਤੀ।
ਇਸ ਮੌਕੇ ਸ੍ਰੀ ਬੈਂਸ ਨੇ ਬੀਬੀ ਰਾਜ ਕੌਰ ਨੂੰ ਵਾਰਡ ਪ੍ਰਧਾਨ ਦਾ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਬੀਬੀ ਰਾਜ ਕੌਰ ਕਾਂਗਰਸ ਦੀ ਇੱਕ ਮਿਹਨਤੀ ਵਰਕਰ ਹਨ ਅਤੇ ਪਾਰਟੀ ਵਾਸਤੇ ਅਣਥੱਕ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦਿਆਂ ਕਾਂਗਰਸ ਹਾਈ ਕਮਾਂਡ ਨੇ ਉਨ੍ਹਾਂ ਨੂੰ ਵਾਰਡ ਨੰਬਰ 48 ਦੀ ਮਹਿਲਾ ਵਿੰਗ ਪ੍ਰਧਾਨ ਬਣਾਇਆ ਹੈ।
ਇਸ ਮੌਕੇ ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਸੁਰਿੰਦਰ ਕੌਰ ਨੇ ਕਿਹਾ ਕਿ ਕਾਂਗਰਸ ਪਾਰਟੀ ਔਰਤਾਂ ਨੂੰ ਉੱਚੇ ਅਹੁਦੇ ਦੇ ਕੇ ਮਹਿਲਾ ਸਸ਼ਕਤੀਕਰਨ ਨੂੰ ਅਸਲੀ ਜਾਮਾ ਪਹਿਨਾ ਰਹੀ ਹੈ ਜਦਕਿ ਬਾਕੀ ਪਾਰਟੀਆਂ ਮਹਿਲਾ ਸਸ਼ਕਤੀਕਰਨ ਦੀਆਂ ਸਿਰਫ਼ ਗੱਲਾਂ ਹੀ ਕਰ ਰਹੀਆਂ ਹਨ। ਇਸ ਮੌਕੇ ਬੀਬੀ ਰਾਜ ਕੌਰ ਨੇ ਪਾਰਟੀ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਵਾਰਡ ਪ੍ਰਧਾਨ ਡਾਕਟਰ ਚਮਕੌਰ ਸਿੰਘ, ਵਿਜੈ ਸ਼ਰਮਾ, ਹਰਨਾਮ ਦਾਸ, ਗੁਰਪ੍ਰੀਤ ਸਿੰਘ ਗਿੱਲ, ਬਲਦੇਵ ਸਿੰਘ ਪ੍ਰਧਾਨ, ਬਲਵੀਰ ਸਿੰਘ ਫੌਜੀ, ਬੀਬੀ ਜਸਵਿੰਦਰ ਕੌਰ ਅਤੇ ਜਗਤਾਰ ਸਿੰਘ ਜੱਗਾ ਆਦਿ ਵੀ ਮੌਜੂਦ ਸਨ।

