ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਬਣੇ ਰਾਜ ਕੁਮਾਰ
ਇੱਥੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਦੀ ਅਗਵਾਈ ਹੇਠ ਸੀਵਰਮੈਨ ਯੂਨੀਅਨ ਦੀ ਮੀਟਿੰਗ ਹੋਈ। ਇਸ ਮੌਕੇ ਸੀਵਰਮੈਨ ਯੂਨੀਅਨ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਜਿਸ ਵਿੱਚ ਰਾਜ ਕੁਮਾਰ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ...
Advertisement
ਇੱਥੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਦੀ ਅਗਵਾਈ ਹੇਠ ਸੀਵਰਮੈਨ ਯੂਨੀਅਨ ਦੀ ਮੀਟਿੰਗ ਹੋਈ। ਇਸ ਮੌਕੇ ਸੀਵਰਮੈਨ ਯੂਨੀਅਨ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਜਿਸ ਵਿੱਚ ਰਾਜ ਕੁਮਾਰ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਸ਼ਾਮ ਲਾਲ ਨੂੰ ਸਰਪ੍ਰਸਤ ਚੁਣਿਆ ਗਿਆ। ਇਨ੍ਹਾਂ ਤੋਂ ਇਲਾਵਾ ਬ੍ਰਹਮ ਪਾਲ ਚੇਅਰਮੈਨ, ਬਲਵਿੰਦਰ ਸਿੰਘ ਮੀਤ ਪ੍ਰਧਾਨ, ਸਤੀਸ਼ ਕੁਮਾਰ ਮੁੱਖ ਸਲਾਹਕਾਰ, ਜੋਗਿੰਦਰ ਸਿੰਘ ਖਜ਼ਾਨਚੀ, ਰਾਜੇਸ਼ ਕੁਮਾਰ ਉੱਪ ਖਜ਼ਾਨਚੀ, ਜਤਿੰਦਰ ਸਿੰਘ ਸਕੱਤਰ, ਡਿੰਪਲ ਕੁਮਾਰ ਉੱਪ ਸਕੱਤਰ, ਗੁਰਮੀਤ ਸਿੰਘ ਪ੍ਰਚਾਰ ਸਕੱਤਰ ਅਤੇ ਅਮਨਦੀਪ ਸਿੰਘ ਨੂੰ ਮੈਂਬਰ ਨਿਯੁਕਤ ਕੀਤਾ ਗਿਆ। ਇਕੱਤਰਤਾ ਨੂੰ ਵੱਖ-ਵੱਖ ਆਗੂਆਂ ਨੇ ਸੰਬੋਧਨ ਕੀਤਾ ਜਿਸ ਉਪਰੰਤ ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਦਸ ਦਸੰਬਰ ਨੂੰ ਧੂਰੀ ਵਿੱਚ ਹੋਣ ਵਾਲੀ ਸੂਬਾ ਪੱਧਰੀ ਰੈਲੀ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਗਿਆ।
Advertisement
Advertisement
