DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Raja Warring ਵੱਲੋਂ ਸ਼ਮਸ਼ੇਰ ਸਿੰਘ ਦੂਲੋ ਨਾਲ ਮੁਲਾਕਾਤ

ਕਾਂਗਰਸ ਅੰਦਰ ਸਿਆਸੀ ਸਰਗਰਮੀਆਂ ਤੇਜ਼ ਹੋੲੀਆਂ

  • fb
  • twitter
  • whatsapp
  • whatsapp
featured-img featured-img
ਕਾਂਗਰਸ ਆਗੂ ਸਮਸ਼ੇਰ ਸਿੰਘ ਦੂਲੋਂ ਨੂੰ ਮਿਲਦੇ ਹੋਏ ਰਾਜਾ ਵੜਿੰਗ।
Advertisement

ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਹੋਈ ਕਾਂਗਰਸੀਆਂ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਰਾਜਾ ਵੜਿੰਗ ਨੇ ਬੀਤੇ ਦਿਨੀਂ ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਨਾਲ ਬੰਦ ਕਮਰਾ ਮੀਟਿੰਗ ਕੀਤੀ, ਜਿਸ ਨੂੰ ਮੌਜੂਦਾ ਰਾਜਨੀਤਕ ਸਥਿਤੀ ਦੇ ਮੱਦੇਨਜ਼ਰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਰਾਜਨੀਤਕ ਮਾਹਿਰਾਂ ਅਨੁਸਾਰ ਇਸ ਮੁਲਾਕਾਤ ਨੂੰ ਪਾਰਟੀ ਅੰਦਰ ਤਾਲਮੇਲ ਵਧਾਉਣ ਅਤੇ ਸੰਗਠਨ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਸਾਬਕਾ ਮੁੱਖ ਮੰਤਰੀ ਚੰਨੀ ਦੇ ਘਰ ਹੋਈ ਮੀਟਿੰਗ ਤੋਂ ਬਾਅਦ ਰਾਜਾ ਵੜਿੰਗ ਜਿੱਥੇ ਪਾਰਟੀ ਅੰਦਰ ਆਪਣੀ ਸਥਿਤੀ ਮਜ਼ਬੂਤ ਕਰਨ ਵਿੱਚ ਜੁਟ ਗਏ ਹਨ, ਉੱਥੇ ਹੀ ਉਹ ਉਸ ਮੀਟਿੰਗ ਵਿੱਚ ਜਾਣ ਵਾਲੇ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੇ ਹਲਕਿਆਂ ਨਾਲ ਸਬੰਧਤ ਵਿਰੋਧੀ ਧੜਿਆਂ ਨਾਲ ਰਾਬਤਾ ਕਾਇਮ ਕਰ ਰਹੇ ਹਨ। ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਨੇ ਕਿਹਾ ਕਿ ਸ਼ਮਸ਼ੇਰ ਸਿੰਘ ਦੂਲੋ ਆਪਣੇ ਆਪ ਵਿੱਚ ਸੰਸਥਾ ਹਨ, ਜਿਨ੍ਹਾਂ ਦੀ ਕਾਂਗਰਸ ਲਈ ਵੱਡੀ ਦੇਣ ਹੈ ਅਤੇ ਅਜਿਹੇ ਕੱਦਾਵਰ ਆਗੂ ਦੇ ਤਜ਼ਰਬਿਆਂ ਤੋਂ ਸਿੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਾਰੇ ਕਾਂਗਰਸੀ ਆਗੂ ਇੱਕ ਮੰਚ ’ਤੇ ਆ ਕੇ ਪੰਜਾਬ ਦੇ ਹਿੱਤ ਵਿੱਚ ਇਕਜੁੱਟ ਹੋ ਕੇ ਕੰਮ ਕਰਨਗੇ। ਜ਼ਿਕਰਯੋਗ ਹੈ ਕਿ ਦੂਲੋ ਹਮੇਸ਼ਾ ਪਾਰਟੀ ਅੰਦਰ ਆਪਣੇ ਸਪੱਸ਼ਟ ਅਤੇ ਬੇਬਾਕ ਵਿਚਾਰਾਂ ਲਈ ਜਾਣੇ ਜਾਂਦੇ ਹਨ।

Advertisement
Advertisement
×