ਮੁੱਲਾਂਪੁਰ ਦਾਖਾ: ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਪਿੰਡ ਮਾਜਰੀ ਇਕਾਈ ਦੇ ਕਿਸਾਨਾਂ ਦੀ ਇਕੱਤਰਤਾ ਹੋਈ। ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਅਤੇ ਬਲਾਕ ਮੀਤ ਪ੍ਰਧਾਨ ਮਨਜਿੰਦਰ ਸਿੰਘ ਮੋਰਕਰੀਮਾਂ ਦੀ ਅਗਵਾਈ ਵਿਚ ਪਿੰਡ ਇਕਾਈ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਵਿਚ ਰਾਜਕਮਲ ਸਿੰਘ ਪ੍ਰਧਾਨ, ਗੁਰਦੀਪ ਸਿੰਘ ਮੀਤ ਪ੍ਰਧਾਨ, ਸਰਬਜੀਤ ਸਿੰਘ ਸਕੱਤਰ, ਕੁਲਵਿੰਦਰ ਸਿੰਘ ਖ਼ਜ਼ਾਨਚੀ, ਹਰਦੀਪ ਸਿੰਘ ਅਤੇ ਪ੍ਰਿੰਸਪ੍ਰੀਤ ਸਿੰਘ ਕਮੇਟੀ ਮੈਂਬਰ ਚੁਣੇ ਗਏ। ਇਸ ਮੌਕੇ ਸਰਬਸੰਮਤੀ ਨਾਲ ਪਾਸ ਇਕ ਮਤੇ ਰਾਹੀਂ ਸਭ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਉੱਪਰ ਖ਼ਰੀਦ ਦੀ ਕਾਨੂੰਨੀ ਗਾਰੰਟੀ ਦੀ ਮੰਗ ਕੀਤੀ ਅਤੇ ਲਖੀਮਪੁਰ-ਖੀਰੀ ਕਾਂਡ ਦੇ ਮੁੱਖ ਸਾਜ਼ਿਸ਼ਕਾਰ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਣੀ ਦੀ ਮੰਤਰੀ ਮੰਡਲ ਤੋਂ ਬਰਖ਼ਾਸਤਗੀ ਅਤੇ ਗ੍ਰਿਫ਼ਤਾਰੀ ਦੀ ਵੀ ਮੰਗ ਕੀਤੀ। ਇਸ ਮੌਕੇ ਕੁਲਵਿੰਦਰ ਸਿੰਘ ਗਰੇਵਾਲ ਸਲਾਹਕਾਰ ਹਾਜ਼ਰ ਸਨ। -ਪੱਤਰ ਪ੍ਰੇਰਕ