ਨਿੱਜੀ ਪੱਤਰ ਪ੍ਰੇਰਕ
ਖੰਨਾ, 11 ਅਗਸਤ
ਭਾਰਤੀ ਜਨਤਾ ਪਾਰਟੀ ਵੱਲੋਂ ਰਜਨੀਸ਼ ਬੇਦੀ ਨੂੰ ਜ਼ਿਲ੍ਹਾ ਖੰਨਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਬੇਦੀ ਇਸ ਤੋਂ ਪਹਿਲਾਂ ਵੀ ਭਾਜਪਾ ਕਿਸਾਨ ਮੋਰਚੇ ਦੇ ਸੂਬਾ ਜਨਰਲ ਸਕੱਤਰ ਤੇ ਮੰਡਲ ਪ੍ਰਧਾਨ ਤੋਂ ਇਲਾਵਾ ਕਈ ਮਹੱਤਵਪੂਰਨ ਅਹੁਦਿਆਂ ’ਤੇ ਕੰਮ ਕਰ ਚੁੱਕੇ ਹਨ। ਉਨ੍ਹਾਂ ਦੀਆਂ ਸਰਗਰਮੀਆਂ ਨੂੰ ਦੇਖਦਿਆਂ ਪਾਰਟੀ ਵੱਲੋਂ ਉਨ੍ਹਾਂ ਨੂੰ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸ੍ਰੀ ਬੇਦੀ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਕੇਂਦਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਕੇ 2022 ਦੀਆਂ ਚੋਣਾਂ ਲਈ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕੀਤਾ ਜਾਵੇਗਾ।