ਜਗਰਾਉਂ (ਨਿੱਜੀ ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅੱਜ ਇੱਥੋਂ ਨਜ਼ਦੀਕੀ ਨਾਨਕਸਰ ਸੰਪਰਦਾਇ ਦੀ ਮੁੱਖ ਠਾਠ ਨਾਨਕਸਰ ਕਲੇਰਾਂ ਵਿਖੇ ਮੱਥਾ ਟੇਕਣ ਪੁੱਜੇ। ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਦੇ ਚੱਲ ਰਹੇ ਬਰਸੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਦਿਆਂ ਉਨ੍ਹਾਂ ਬਾਬਾ ਲੱਖਾ ਸਿੰਘ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਹਲਕਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵੀ ਉਨ੍ਹਾਂ ਨਾਲ ਹਾਜ਼ਰ ਸਨ। ਰਾਜ ਸਭਾ ਮੈਂਬਰ ਹਲਕਾ ਜਗਰਾਉਂ ਨੂੰ ਆਪਣੇ ਅਖਤਿਆਰੀ ਫੰਡ ਵਿੱਚੋਂ ਗਿਆਰਾਂ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਮੱਥਾ ਟੇਕਣ ਉਪਰੰਤ ਗੁਰਦੁਆਰਾ ਸਾਹਿਬ ਦੇ ਅੰਦਰ ਬਣੇ ਬਾਗ ਦਾ ਦੌਰਾ ਕੀਤਾ। ਬਾਬਾ ਨੰਦ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਲਈ। ਬਾਬਾ ਲੱਖਾ ਸਿੰਘ ਨਾਨਕਸਰ ਨੇ ਉਨ੍ਹਾਂ ਨੂੰ ਸਿਰੋਪਾਓ, ਪ੍ਰਸ਼ਾਦ ਅਤੇ ਕਿਤਾਬਚਾ ਭੇਟ ਕੀਤਾ। ਇਸ ਸਮੇਂ ਗੁਰਦੁਆਰਾ ਸਾਹਿਬ ਦੇ ਪਵਿੱਤਰ ਅਸਥਾਨ ਵਿਖੇ ਬੂਟੇ ਲਗਾਏ।