ਸਕੂਲ ਵਿੱਚ ਰੱਖੜੀ ਬਣਾਉਣ ਤੇ ਥਾਲੀ ਸਜਾਉਣ ਦੇ ਮੁਕਾਬਲੇ
ਸਥਾਨਕ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਸੁਪ੍ਰਿਆ ਖੁਰਾਣਾ ਦੀ ਅਗਵਾਈ ਹੇਠ ਰੱਖੜੀ ਬਣਾਉਣ ਅਤੇ ਥਾਲੀ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਵਿੱਚ ਤੀਸਰੀ ਜਮਾਤ ਤੋਂ ਲੈ ਕੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਚਮਕਦੇ ਤਾਰੇ ਰਿਬਨ ਅਤੇ ਰੰਗੀਨ ਧਾਗਿਆਂ ਨਾਲ ਸੁੰਦਰ ਰੱਖਣੀਆਂ ਬਣਾਈਆਂ। ਭੈਣ ਭਰਾ ਦੇ ਪ੍ਰੇਮ ਦੇ ਬੰਧਨ ਦਾ ਪ੍ਰਤੀਕ ਤਿਓਹਾਰ ਰੱਖੜੀ ਨੂੰ ਬੜੀ ਉਮੰਗ ਨਾਲ ਮਨਾਇਆ ਗਿਆ। ਬੱਚਿਆਂ ਨੇ ਥਾਲੀ ਨੂੰ ਮਿਠਾਈ ਚੰਦਨ ਅਤੇ ਦੀਵੇ ਨਾਲ ਸਜਾਇਆ। ਵਿਦਿਆਰਥੀਆਂ ਨੇ ਬਹੁਤ ਹੀ ਸੁੰਦਰ ਅਤੇ ਆਕਰਸ਼ਕ ਢੰਗ ਨਾਲ ਰੱਖੜੀਆਂ ਬਣਾ ਕੇ ਤੇ ਥਾਲੀਆਂ ਸਜਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਪ੍ਰਤੀਯੋਗਤਾ ਵਿੱਚ ਤੀਸਰੀ ਜਮਾਤ ਦੀ ਜਸਮੀਤ ਕੌਰ ਨੇ ਪਹਿਲਾ, ਸ਼ਿਵਰੀਤ ਕੌਰ ਨੇ ਦੂਸਰਾ, ਜੈਸਮੀਨ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਚੌਥੀ ਜਮਾਤ ਵਿੱਚੋਂ ਭਗੀਰਥ ਨੇ ਪਹਿਲਾ, ਰੌਣਕ ਰਾਜ ਨੇ ਦੂਸਰਾ ਅਤੇ ਸਿਮਰਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਪੰਜਵੀਂ ਜਮਾਤ ਵਿੱਚੋਂ ਅਨੁਪ੍ਰੀਤ ਕੌਰ ਨੇ ਪਹਿਲਾ, ਗੁਰਸਹਿਜ ਕੌਰ ਨੇ ਦੂਜਾ, ਕੀਰਤੀ ਤੇ ਪਵਨਦੀਪ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਸੁਪ੍ਰਿਆ ਖੁਰਾਣਾ ਨੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਆਪਣੀ ਰੁਚੀ ਅਨੁਸਾਰ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਸਾਰਿਆਂ ਨੂੰ ਰੱਖੜੀ ਦੇ ਤਿਓਹਾਰ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਪਾਇਲ ਗਰਗ, ਨਿਰਮਲਜੀਤ ਕੌਰ, ਕੁਲਦੀਪ ਕੌਰ ਸਿੱਧੂ, ਰਜਨੀ ਰਾਣੀ, ਨਵਜੋਤ ਕੌਰ, ਰਮਨੀਕ ਕੌਰ, ਆਰਤੀ ਗੁਪਤਾ, ਨਵੀਨ ਗੁਪਤਾ, ਨੇਹਾ ਰਾਣੀ, ਸੁਨੀਤਾ ਰਾਣੀ ਆਦਿ ਹਾਜ਼ਰ ਸਨ।
ਮੈਕਸ ਸਕੂਲ ਵਿੱਚ ਰੱਖੜੀ ਦਾ ਤਿਉਹਾਰ ਮਨਾਇਆ
ਸਮਰਾਲਾ(ਪੱਤਰ ਪ੍ਰੇਰਕ): ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਸਮਰਾਲਾ ਵਿੱਚ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਅਤੇ ਸੱਭਿਆਚਾਰਕ ਸਾਂਝ ਦੀ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਦੀ ਪ੍ਰਾਰਥਨਾ ਸਭਾ ਦੌਰਾਨ ਸਕੂਲ ਦੇ ਬੱਚਿਆਂ ਨੇ ਭੈਣ-ਭਰਾ ਦੇ ਪਿਆਰ ਨੂੰ ਦਰਸਾਉਂਦੀਆਂ ਕਵਿਤਾਵਾਂ ਪੇਸ਼ ਕੀਤੀਆਂ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਡਾ. ਮੋਨਿਕਾ ਮਲਹੋਤਰਾ ਨੇ ਬੱਚਿਆਂ ਨੂੰ ਕਿਹਾ ਕਿ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਆਪਸੀ ਪਿਆਰ ਦਾ ਪ੍ਰਤੀਕ ਹੈ। ਭੈਣ-ਭਰਾ ਦੇ ਅਟੁੱਟ ਰਿਸ਼ਤੇ ਦਾ ਤਿਉਹਾਰ ਮਨਾਉਂਦੇ ਹੋਏ ਵਿਦਿਆਰਥੀਆਂ ਵਿੱਚ ਰਚਨਾਤਮਕ ਕਲਾ ਦਾ ਵਿਕਾਸ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਜਿਸ ਵਿੱਚ ਪ੍ਰਾਇਮਰੀ ਸਟੇਜ ਦੇ ਵਿਦਿਆਰਥੀਆਂ ਨੇ ਰੰਗ-ਬਰੰਗੀਆਂ ਅਤੇ ਸੁੰਦਰ ਰੱਖੜੀਆਂ ਹੱਥੀਂ ਤਿਆਰ ਕੀਤੀਆਂ ਅਤੇ ਰੱਖੜੀ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।